ਨੈਸ਼ਨਲ ਅਚੀਵਮੈਂਟ ਸਰਵੇਖਣ ਦੀ ਤਿਆਰੀ ਲਈ ਬੜੀ ਪ੍ਰਭਾਵਸ਼ਾਲੀ ਸਾਬਤ ਹੋ ਰਹੀ ਹੈ ਡਿਜੀਟਲ ਸਾਧਨਾਂ ਰਾਹੀਂ ਦਿੱਤੀ ਜਾਂਦੀ ਸਿੱਖਿਆ

Sorry, this news is not available in your requested language. Please see here.

ਪਟਿਆਲਾ 4 ਸਤੰਬਰ 20221
ਦੇਸ਼ ਭਰ ਦੇ ਸਕੂਲਾਂ ਦੀ ਵਿੱਦਿਅਕ ਗੁਣਵੱਤਾ ਤੇ ਗਤੀਵਿਧੀਆਂ ਦੇ ਮੁਲਾਂਕਣ ਲਈ ਕੇਂਦਰ ਸਰਕਾਰ ਵੱਲੋਂ 12 ਨਵੰਬਰ ਨੂੰ ਕਰਵਾਏ ਜਾ ਰਹੇ ਨੈਸ਼ਨਲ ਅਚੀਵਮੈਂਟ ਸਰਵੇਖਣ (ਨੈਸ) ਦੀ ਤਿਆਰੀ ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ‘ਚ ਮੁਹੱਈਆ ਕਰਵਾਈਆਂ ਗਈਆਂ ਡਿਜੀਟਲ ਸਹੂਲਤਾਂ ਬਹੁਤ ਕਾਰਗਰ ਸਿੱਧ ਹੋ ਰਹੀਆਂ ਹਨ। ਉਕਤ ਜਾਣਕਾਰੀ ਦਿੰਦਿਆ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਹਰਿੰਦਰ ਕੌਰ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿੱ.) ਇੰਜੀ. ਅਮਰਜੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਪ੍ਰਸਤੀ, ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਰਾਜ ਦੇ ਸਰਕਾਰੀ ਸਕੂਲਾਂ ‘ਚ ਇਨਕਲਾਬੀ ਵਿਕਾਸ ਹੋਇਆ ਹੈ। ਰਾਜ ਦੇ ਸਕੂਲਾਂ ‘ਚ ਚਲਾਈ ਗਈ ਸਮਾਰਟ ਸਕੂਲ ਮੁਹਿੰਮ ਤਹਿਤ ਡਿਜੀਟਲ ਸਾਧਨਾਂ ਰਾਹੀਂ ਵਿਦਿਆਰਥੀਆਂ ਨੂੰ ਸਿੱਖਿਆ ਦਿੱਤੀ ਜਾ ਰਹੀ ਹੈ। ਜਿਸ ਲਈ ਰਾਜ ਦੇ ਹਰੇਕ ਸਕੂਲ ਨੂੰ ਪ੍ਰੋਜੈਕਟਰ ਮੁਹੱਈਆ ਕਰਵਾਏ ਗਏ ਹਨ। ਜਿਨ੍ਹਾਂ ਨਾਲ ਵਿਦਿਆਰਥੀਆਂ ਨੂੰ ਹਰੇਕ ਵਿਸ਼ਾ ਅਸਾਨੀ ਨਾਲ ਸਮਝ ਆ ਰਿਹਾ ਹੈ ਤੇ ਵਿੱਦਿਆ ਦੀ ਗੁਣਵੱਤਾ ‘ਚ ਬਹੁਤ ਵਾਧਾ ਹੋਇਆ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸਲਾਨਾ, ਪ੍ਰਤੀਯੋਗੀ ਤੇ ਹੋਰਨਾਂ ਪ੍ਰੀਖਿਆਵਾਂ ‘ਚ ਸ਼ਾਨਦਾਰ ਪ੍ਰਾਪਤੀਆਂ ਕਰ ਰਹੇ ਹਨ ਤੇ ਕੌਮੀ ਪੱਧਰ ਦੇ ਵਜ਼ੀਫ਼ੇ ਵੀ ਪ੍ਰਾਪਤ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਕੀਤੇ ਗਏ ਉਕਤ ਉਪਰਾਲਿਆਂ ਸਦਕਾ ਹੀ ਰਾਜ ਦੇ ਸਰਕਾਰੀ ਸਕੂਲਾਂ ‘ਚ ਮਾਪਿਆਂ ਦਾ ਵਿਸ਼ਵਾਸ ਵਧਿਆ ਹੈ ਤੇ ਹਰ ਸਾਲ ਲੱਖਾਂ ਦੀ ਗਿਣਤੀ ‘ਚ ਵਿਦਿਆਰਥੀਆਂ ਦਾ ਦਾਖਲਾ ਵਧ ਰਿਹਾ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਪੀ.ਜੀ.ਆਈ ਵਾਂਗ ਨੈਸ ‘ਚ ਵੀ ਪੰਜਾਬ ਦੇਸ਼ ਭਰ ‘ਚੋਂ ਅੱਵਲ ਰਹੇਗਾ।
ਸਰਕਾਰੀ ਹਾਈ ਸਕੂਲ ਦੇ ਰਣਬੀਰ ਪੁਰਾ ਦੇ ਮੁੱਖ ਅਧਿਆਪਕ ਲਲਿਤ ਸਿੰਗਲਾ ਨੇ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਸੁਚੱਜੀ ਅਗਵਾਈ ‘ਚ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਡਿਜੀਟਲ ਸਹੂਲਤਾਂ ਜਿਨ੍ਹਾਂ ‘ਚ ਪ੍ਰੋਜੈਕਟਰ, ਐਜੂਕੇਅਰ ਐਪ ਤੇ ਆਨਲਾਈਨ ਸ਼ਾਮਲ ਹਨ, ਦਾ ਭਰਪੂਰ ਫ਼ਾਇਦਾ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਡਿਜੀਟਲ ਸਾਧਨਾਂ ਨੇ ਵਿੱਦਿਅਕ ਗਤੀਵਿਧੀਆਂ ਨੂੰ ਸਰਲਤਾ ਪ੍ਰਦਾਨ ਕੀਤੀ ਹੈ ਤੇ ਵਿਦਿਆਰਥੀ ਹਰ ਸਵਾਲ ਦਾ ਜੁਆਬ ਅਸਾਨੀ ਨਾਲ ਲੱਭ ਲੈਂਦੇ ਹਨ। ਸ. ਸ਼ਲਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲ ਅਧਿਆਪਕਾਂ ਵੱਲੋਂ ਤਿਆਰੀ ਕੀਤੀ ਡਿਜੀਟਲ ਸਮਗਰੀ ਨੇ ਸਕੂਲੀ ਵਿੱਦਿਆ ਨੂੰ ਪੂਰੀ ਤਰ੍ਹਾਂ ਸਮਾਰਟ ਬਣਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਨੈਸ ਦੀ ਤਿਆਰੀ ਲਈ ਸਰਕਾਰੀ ਸਕੂਲ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਡਿਜੀਟਲ ਸਾਧਨਾਂ ਦਾ ਪੂਰਾ ਲਾਹਾ ਲਿਆ ਜਾ ਰਿਹਾ ਹੈ। ਇਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਦੀ ਅਧਿਆਪਕਾ ਹਰਪ੍ਰੀਤ ਕੌਰ ਦਾ ਕਹਿਣਾ ਹੈ ਕਿ ਅਜੋਕੇ ਡਿਜੀਟਲ ਸਾਧਨਾਂ ਨੇ ਵਿਦਿਆਰਥੀਆਂ ਦੇ ਸਿੱਖਣ ਪਰਿਣਾਮਾਂ ‘ਚ ਬਹੁਤ ਵਾਧਾ ਕੀਤਾ ਹੈ। ਇਨ੍ਹਾਂ ਜਰੀਏ ਵਿਦਿਆਰਥੀ ਪ੍ਰੈਕਟੀਕਲ ਰੂਪ ‘ਚ ਬਹੁਤ ਜਲਦ ਕਿਸੇ ਵੀ ਵਿਸ਼ੇ ਨੂੰ ਸਮਝ ਲੈਂਦੇ ਹਨ। ਪੰਜਾਬ ਸਰਕਾਰ ਦਾ ਰਾਜ ਦੇ ਸਰਕਾਰੀ ਸਕੂਲਾਂ ‘ਚ ਡਿਜੀਟਲ ਸਾਧਨ ਮੁਹੱਈਆ ਕਰਵਾਉਣ ਦਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ।
ਤਸਵੀਰ: ਪ੍ਰੋਜੈਕਟਰ ਰਾਹੀਂ ਪੜ੍ਹਾ ਰਿਹਾ ਇੱਕ ਸਰਕਾਰੀ ਸਕੂਲ ਅਧਿਆਪਕ।

Spread the love