ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਦਿੱਲੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ

Sorry, this news is not available in your requested language. Please see here.

ਤਰਨਤਾਰਨ 11 ਸਤੰਬਰ 2021 ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਦਿੱਲੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਮਿਤੀ 11.09.2021 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਦੇ ਬਾਰੇ ਸ੍ਰੀਮਤੀ ਪ੍ਰਿਆ ਸੂਦ, ਜਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਪਰਸਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਿਲਾ ਕਚਿਹਰੀਆਂ, ਤਰਨ ਤਾਰਨ ਜੀ ਨੇ ਦੱਸਿਆ ਕਿ ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਲੱਗਾਈ ਗਈ ਹੈ। ਇਸ ਮੌਕੇ ਜਿਲ੍ਹਾ ਕਚਹਿਰੀ ਤਰਨ ਤਾਰਨ ਵਿਖੇ ਕੋਰਟ ਦੇ ਨੋ (09) ਬੈਂਚਾਂ ਨੇ ਕੇਸਾਂ ਦਾ ਨਿਪਟਾਰਾ ਕੀਤਾ ਜਿਨ੍ਹਾਂ ਵਿਚ ਪਹਿਲਾ ਬੈਂਚ, ਸ੍ਰੀਮਤੀ ਪ੍ਰਿਆ ਸੂਦ, ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਤਰਨ ਤਾਰਨ, ਦੂਸਰਾ ਬੈਂਚ ਸ੍ਰੀਮਤੀ ਪ੍ਰੀਤੀ ਸਾਹਨੀ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਤਰਨ ਤਾਰਨ, ਤੀਸਰਾ ਬੈਂਚ ਮਾਣਯੋਗ ਸ੍ਰੀ ਪਰਮਿੰਦਰ ਸਿੰਘ ਰਾਏ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਤਰਨ ਤਾਰਨ, ਚੋਥਾ ਬੈਂਚ ਸ੍ਰੀ ਬਗੀਚਾ ਸਿੰਘ, ਸਿਵਲ ਜੱਜ ਸੀਨੀਅਰ ਡਵੀ਼ਜਨ, ਤਰਨ ਤਾਰਨ, ਪੰਜਵਾ ਬੈਂਚ ਮਾਣਯੋਗ ਸ੍ਰੀ ਰਾਜੇਸ ਆਹਲੂਵਾਲੀਆ, ਚੀਫ ਜੂਡੀਸੀਅਲ ਮੈਸਿਜਟੇਟ, ਤਰਨਤਾਰਨ, ਛੇਵਾਂ ਬੈਂਚ ਮਾਣਯੋਗ ਸ੍ਰੀ ਹਰਪ੍ਰੀਤ ਸਿੰਘ ਸਿਮਕ ਅਡੀਸਨਲ ਸਿਵਲ ਜੱਜ (ਸੀਨੀਅਰ ਡਵੀਜਨ), ਤਰਨ ਤਾਰਨ, ਸੱਤਵਾ ਬੈਂਚ ਮਾਣਯੋਗ ਮਿਸ ਜਸਪ੍ਰੀਤ ਕੋਰ, ਸਿਵਲ ਜੱਜ (ਜੂਨੀਅਰ ਡਵੀ਼ਜਨ), ਤਰਨਤਾਰਨ, ਅੱਠਵਾ ਬੈਂਚ ਮਾਣਯੋਗ ਸ੍ਰੀ ਤਰੁਨ ਕੁਮਾਰ, ਸਿਵਲ ਜੱਜ (ਜੂਨੀਅਰ ਡਵੀ਼ਨ), ਤਰਨਤਾਰਨ, ਨੋਵਾ ਬੈਂਚ ਸ੍ਰੀ ਸੁਰਿੰਦਰ ਸਿੰਘ ਸਾਹਨੀ, ਚੈਅਰਮੈਨ ਸਥਾਈ ਲੋਕ ਅਦਾਲਤ, ਤਰਨ ਤਾਰਨ । ਇਸ ਤੋਂ ਇਲਾਵਾ ਪੱਟੀ ਵਿਖੇ ਤਿੰਨ (03) ਬੈਂਚ ਦਾ ਗਠਨ ਕੀਤਾ ਗਿਆ। ਪਹਿਲਾ ਬੈਂਚ ਮਾਣਯੋਗ ਸ੍ਰੀ ਅਮਨਦੀਪ ਸਿੰਘ, ਵਧੀਕ ਸਿਵਲ ਜੱਜ (ਸੀਨੀਅਰ ਡਵੀਜਨ), ਦੂਸਰਾ ਬੈਂਚ ਮਾਣਯੋਗ ਸ੍ਰੀ ਗੋਰਵ ਗੁਪਤਾ, ਸਿਵਲ ਜੱਜ (ਜੂਨੀਅਰ ਡਵੀ਼ਜਨ), ਤੀਸਰਾ ਬੈਂਚ ਮਾਣਯੋਗ ਸ੍ਰੀ ਗੁਰਪ੍ਰੀਤ ਸਿੰਘ, ਸਿਵਲ ਜੱਜ (ਜੂਨੀਅਰ ਡਵੀ਼ਜਨ), ਪੱਟੀ  ਦਾ ਬਣਿਆ। ਇਸ ਤੋਂ ਇਲਾਵਾ ਖਡੂਰ ਸਾਹਿਬ ਵਿਖੇ ਇੱਕ (01) ਬੈਂਚ ਮਾਣਯੋਗ ਮਿਸ ਗੁਰਪ੍ਰੀਤ ਕੋਰ, ਵਧੀਕ ਸਿਵਲ ਜੱਜ (ਸੀਨੀਅਰ ਡਵੀਜਨ), ਖਡੂਰ ਸਾਹਿਬ ਦਾ ਬਣਿਆ। ਜਿਸ ਵਿੱਚ ਜੱਜ ਸਾਹਿਬਾਨਾਂ ਨੇ ਆਪਣੇ ਪੱਧਰ ਤੇ ਕੇਸਾਂ ਦਾ ਨਿਪਟਾਰਾ ਕੀਤਾ। ਇਸ ਲੋਕ ਅਦਾਲਤ ਦੌਰਾਨ 4508 ਕੇਸਾਂ ਨੂੰ ਲਿਆ ਗਿਆ ਅਤੇ 1382 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 84624057/ . ਦੀ ਰੀਕਵਰੀ ਕੀਤੀ ਗਈ। ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਜੇਕਰ ਲੋਕ ਅਦਾਲਤ ਵਿੱਚ ਕਿਸੇ ਕੇਸ ਦਾ ਫੈਸਲਾ ਹੋ ਜਾਂਦਾ ਹੈ ਤਾਂ ਇਸ ਕੇਸ ਵਿੱਚ ਲੱਗੀ ਕੋਰਟ ਫੀਸ ਵਾਪਿਸ ਹੋ ਜਾਂਦੀ ਹੈ। ਅਦਾਲਤਾਂ ਵਿੱਚ ਸਮੇਂ ਸਮੇਂ ਤੇ ਪ੍ਰੀ ਲੋਕ ਅਦਾਲਤਾਂ ਦਾ ਵੀ ਆਯੋਜਨ ਕੀਤਾ ਗਿਆ ਸੀ। ਰਾਸ਼ਟਰੀ ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦੀ ਆਪਸੀ ਰ਼ਜਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ।
ਸ੍ਰੀ ਗੁਰਬੀਰ ਸਿੰਘ, ਸਿਵਲ ਜੱਜ (ਸੀਨੀਅਰ ਡਵੀਜਨ) ਕਮ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਦੱਸਿਆ ਕਿ ਰਾਸ਼ਟਰੀ ਲੀਗਲ ਸਰਵਿਸ ਅਥਾਰਟੀ, ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੋਮੀ ਲੋਕ ਅਦਾਲਤ ਦਾ ਆਯੋਜਨ ਮਿਤੀ 10.07.2021 ਨੂੰ ਦੇਸ਼ ਭਰ ਦੀਆਂ ਸਾਰੀਆਂ ਅਦਾਲਤਾਂ ਵਿਚ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਦੌਰਾਨ 138 ਐਨ.ਆਈ.ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਫੋਰਸਟ ਵਿਭਾਗ ਦੇ ਕੇਸ, ਬਿਜਲੀ, ਪਾਣੀ, ਅਤੇ ਕਮੇਟੀ ਘਰ ਦੇ ਹੋਰ ਕੇਸ, ਸਾਰੀ ਤਰਾਂ ਦੇ ਸਿਵਲ ਕੇਸ, ਛੋਟੇ ਘੱਟ ਸਜਾ ਵਾਲੇ ਅਪਰਾਧ, ਐਮ.ਏ.ਸੀ.ਟੀ. ਦੇ ਕੇਸ, ਇੰਸ਼ੋਰੈਂਸ ਕਲੇਮ ਦੇ ਕੇਸ, ਬੈਂਕ ਰਿਕਵਰੀ ਕੇਸ, ਦਾ ਵੀ ਨਿਪਟਾਰਾ ਆਪਸੀ ਰ਼ਾਮੰਦੀ ਨਾਲ ਕੀਤਾ ਗਿਆ ਹੈ।
ਜੇਕਰ ਕੋਈ ਵਿਆਕਤੀ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜਾਮੰਦੀ ਨਾਲ ਇਸ ਰਾਸ਼ਟਰੀ ਲੋਕ ਅਦਾਲਤ ਜਰੀਏ ਹੱਲ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀ ਅਰਜੀ ਆਪਣੇ ਸਬੰਧਤ ਕੋਰਟ ਵਿਚ ਜਾਂ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਵਿਖੇ ਦੇ ਸਕਦਾ ਹੈ। ਸ੍ਰੀ ਗੁਰਬੀਰ ਸਿੰਘ, ਨੇ ਦੱਸਿਆ ਕਿ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫੈਸਲਾ ਅੰਤਿਮ ਹੁੰਦਾ ਹੈ। ਸ੍ਰੀ ਗੁਰਬੀਰ ਸਿੰਘ ਜੀ ਨੇ ਦੱਸਿਆ ਕਿ ਲੋਕ ਅਦਾਲਤ ਰਾਹੀਂ ਆਪਣੇ ਮੁਕੱਦਮੇ ਹੱਲ ਕਰਵਾਉਣ ਲਈ ਜਿਥੇ ਲੋਕਾਂ ਦੇ ਪੈਸੇ ਦੀ ਬਚਤ ਹੁੰਦੀ ਹੈ ਉਥੇ ਦੋਹਾਂ ਧਿਰਾਂ ਵਿੱਚ ਪ੍ਰੇਮ ਪਿਆਰ ਵੀ ਬਣਿਆ ਰਹਿੰਦਾ ਹੈ ਅਤੇ ਕੋਈ ਵੀ ਧਿਰ ਆਪਣੇ ਆਪ ਨੂੰ ਜਿੱਤੀ ਜਾ ਹਾਰੀ ਮਹਿਸੂਸ ਨਹੀਂ ਕਰਦੀ। ਉਨਾਂ ਨੇ ਇਹ ਵੀ ਦੱਸਿਆ ਕਿ ਹੁਣ ਅਗਲੀ ਕੋਮੀ ਲੋਕ ਅਦਾਲਤ 12.12.2021 ਨੂੰ ਲੱਗੇਗੀ।
ਜਿਆਦਾ ਜਾਣਕਾਰੀ ਲਈ ਟੋਲ ਫ੍ਰੀ ਨੰ. 1968 ਅਤੇ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਤਰਨ ਦੇ ਨੰ. 01852223291 ਤੋ ਜਾਣਕਾਰੀ ਲਈ ਜਾ ਸਕਦੀ ਹੈ।
Spread the love