ਪਲੇਸਮੈਂਟ ਕੈਂਪ ਦੌਰਾਨ 8 ਉਮੀਦਵਾਰ ਕੀਤੇ ਸ਼ਾਰਟਲਿਸਟ

_Dr. Preeti Yadav
ਪਲੇਸਮੈਂਟ ਕੈਂਪ ਦੌਰਾਨ 8 ਉਮੀਦਵਾਰ ਕੀਤੇ ਸ਼ਾਰਟਲਿਸਟ

Sorry, this news is not available in your requested language. Please see here.

ਰੂਪਨਗਰ, 02 ਜਨਵਰੀ 2024

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਸੂਬਾ ਸਰਕਾਰ ਵੱਲੋਂ ਤਰ੍ਹਾਂ-ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਅਧੀਨ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਲਗਾਏ ਇੱਕ ਪਲੇਸਮੈਂਟ ਕੈਂਪ ਵਿੱਚ 8 ਨੌਜ਼ਵਾਨਾਂ ਨੂੰ ਸ਼ਾਰਟਲਿਸਟ ਕੀਤਾ ਗਿਆ।

ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਪਲੇਸਮੈਂਟ ਅਫਸਰ ਸ਼੍ਰੀਮਤੀ ਮੀਨਾਕਸ਼ੀ ਬੇਦੀ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਐਸ.ਬੀ.ਆਈ. ਲਾਈਫ ਇੰਸ਼ੋਰੇਂਸ ਰੂਪਨਗਰ ਕੰਪਨੀ ਦੇ ਨਿਯੋਜਕ ਵੱਲੋਂ ਲਾਈਫ ਮਿੱਤਰਾ, ਡਿਵੈਲਪਮੈਂਟ ਮੈਨੇਜਰ ਦੀ ਅਸਾਮੀ ਲਈ ਗ੍ਰੇਜੂਏਟ ਯੋਗਤਾ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ।

ਉਨ੍ਹਾਂ ਦੱਸਿਆ ਕਿ ਚੁਣੇ ਗਏ ਉਮੀਦਵਾਰਾਂ ਦੇ ਕੰਮ ਕਰਨ ਦਾ ਸਥਾਨ ਜ਼ਿਲ੍ਹਾ ਰੂਪਨਗਰ ਅਤੇ ਨਵਾਂਸ਼ਹਿਰ ਹੋਵੇਗਾ ਅਤੇ ਲਾਈਫ ਮਿਤਰਾ ਦੀ ਤਨਖਾਹ ਕਮਿਸ਼ਨ ਦੇ ਅਧਾਰ ਤੇ ਹੋਵੇਗੀ ਅਤੇ ਡਿਵੈਲਪਮੈਂਟ ਮੈਨੇਜਰ ਲਈ ਚੁਣੇ ਗਏ ਉਮੀਦਵਾਰਾਂ ਨੂੰ 18,000 ਤੋਂ 20,000 ਪ੍ਰਤੀ ਮਹੀਨਾ ਤਨਖਾਹ ਮਿਲੇਗੀ।ਸ਼੍ਰੀਮਤੀ ਮੀਨਾਕਸ਼ੀ ਬੇਦੀ ਨੇ ਦੱਸਿਆ ਕਿ ਇਸ ਕੈਂਪ ਵਿੱਚ 18 ਤੋਂ 45 ਸਾਲ ਸਾਲ ਦੇ ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਸ ਕੈਂਪ ਵਿੱਚ 13 ਉਮੀਦਵਾਰ ਸ਼ਾਮਲ ਹੋਏ ਜਿਨ੍ਹਾਂ ਵਿੱਚੋਂ 8 ਉਮੀਦਵਾਰ ਸ਼ਾਰਟਲਿਸਟ ਕੀਤੇ ਗਏ।

ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾਂਦੇ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਭਾਗ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕੀਤਾ ਜਾ ਸਕਦਾ ਹੈ।

Spread the love