ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ’ਤੇ ਹੋਵੇਗੀ ਕਾਰਵਾਈ-ਜ਼ਿਲਾ ਮੈਜਿਸਟ੍ਰੇਟ

SHENA
4 ਅਕਤੂਬਰ ਨੂੰ ਸਲਾਟਰ ਹਾਊਸ ਅਤੇ ਮੀਟ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ ਜਾਰੀ

Sorry, this news is not available in your requested language. Please see here.

ਨਵਾਂਸ਼ਹਿਰ, 19 ਅਗਸਤ 2021
ਜ਼ਿਲਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਗਾਵਾਂ/ਪਸ਼ੂਆਂ ਨੂੰ ਬੇਸਹਾਰਾ ਛੱਡਣ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਹੁਕਮਾਂ ਵਿਚ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਬੀਤੇ ਸਮੇਂ ਦੌਰਾਨ ਪਿੰਡ ਭਾਨ ਮਜਾਰਾ, ਤਹਿਸੀਲ ਨਵਾਂਸ਼ਹਿਰ ਵਿਖੇ ਕੁਝ ਅਣਪਛਾਤੇ ਲੋਕ ਬੇਸਹਾਰਾ ਗਾਵਾਂ/ਪਸ਼ੂਆਂ ਸੁੱਕੀ ਨਹਿਰ ਵਿਚ ਛੱਡ ਗਏ ਸਨ, ਜਿਨਾਂ ਨੂੰ ਨਹਿਰ ਵਿਚੋਂ ਸੁਰੱਖਿਅਤ ਬਾਹਰ ਕੱਢਣ ਲਈ ਜ਼ਿਲਾ ਪ੍ਰਸ਼ਾਸਨ ਨੂੰ ਬੜੀ ਮੁਸ਼ੱਕਤ ਕਰਨੀ ਪਈ। ਉਨਾਂ ਕਿਹਾ ਕਿ ਗਊਵੰਸ਼ ਦਾ ਕੁਝ ਧਰਮਾਂ ਵਿਚ ਬਹੁਤ ਜ਼ਿਆਦਾ ਸਤਿਕਾਰ ਹੋਣ ਕਾਰਨ ਗਊਵੰਸ਼ ਨੂੰ ਇਸ ਤਰਾਂ ਬੇਸਹਾਰਾ ਛੱਡਣ ਕਾਰਨ ਉਨਾਂ ਨੂੰ ਪੁੱਜਣ ਵਾਲੇ ਜਾਨੀ ਨੁਕਸਾਨ ਨਾਲ ਜਿਥੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ, ਉਥੇ ਅਮਨ ਅਤੇ ਕਾਨੂੰਨ ਦੀ ਸਮੱਸਿਆ ਵੀ ਪੈਦਾ ਹੋ ਸਕਦੀ ਹੈ। ਇਸ ਤੋਂ ਇਲਾਵਾ ਪਸ਼ੂਆਂ ਨੂੰ ਬੇਸਹਾਰਾ ਛੱਡਣ ਨਾਲ ਇਹ ਸੜਕਾਂ ’ਤੇ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ। ਉਨਾਂ ਕਿਹਾ ਕਿ ਇਨਾਂ ਹੁਕਮਾਂ ਨੂੰ ਲਾਗੂ ਕਰਨ ਲਈ ਪੁਲਿਸ ਵਿਭਾਗ, ਪਸ਼ੂ ਪਾਲਣ ਵਿਭਾਗ, ਬੀ. ਡੀ. ਪੀ. ਓਜ਼, ਕਾਰਜ ਸਾਧਕ ਅਫ਼ਸਰ ਜਿੰਮੇਵਾਰ ਹੋਣਗੇ ਅਤੇ ਜੇਕਰ ਉਨਾਂ ਦੇ ਧਿਆਨ ’ਚ ਕੋਈ ਵੀ ਬੇਸਹਾਰਾ ਪਸ਼ੂ ਛੱਡਣ ਦੀ ਘਟਨਾ ਆਉਂਦੀ ਹੈ ਤਾਂ ਤੁਰੰਤ ਅਜਿਹੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇ। ਇਹ ਮਨਾਹੀ ਦੇ ਹੁਕਮ 16 ਅਕਤੂਬਰ 2021 ਤੱਕ ਲਾਗੂ ਰਹਿਣਗੇ।
ਫੋਟੋ : -ਡਾ. ਸ਼ੇਨਾ ਅਗਰਵਾਲ, ਜ਼ਿਲਾ ਮੈਜਿਸਟ੍ਰੇਟ।

Spread the love