ਪੁਲਿਸ ਵਿਭਾਗ ਪਿੰਡਾਂ ਵਿਚ ਪਹੁੰਚ ਕੇ ਕਿਸਾਨਾਂ ਨੁੰ ਪਰਾਲੀ ਨੂੰ ਅੱਗ ਨਾ ਲਗਾਉਣ ਪ੍ਰਤੀ ਕਰਨਗੇ ਸੁਚੇਤ-ਵਧੀਕ ਡਿਪਟੀ ਕਮਿਸ਼ਨਰ

Amarpreet Kaur Sandhu
ਪੁਲਿਸ ਵਿਭਾਗ ਪਿੰਡਾਂ ਵਿਚ ਪਹੁੰਚ ਕੇ ਕਿਸਾਨਾਂ ਨੁੰ ਪਰਾਲੀ ਨੂੰ ਅੱਗ ਨਾ ਲਗਾਉਣ ਪ੍ਰਤੀ ਕਰਨਗੇ ਸੁਚੇਤ-ਵਧੀਕ ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਫਾਜ਼ਿਲਕਾ  18 ਸਤੰਬਰ 2024
ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਵਧੀਕ ਡਿਪਟੀ ਕਮਿਸ਼ਨਰ (ਵਿ) ਅਮਰਿੰਦਰ ਸਿੰਘ ਮੱਲੀ ਦੀ ਅਗਵਾਈ ਹੇਠ ਪੁਲਿਸ ਵਿਭਾਗ ਦੇ ਥਾਣਾ ਮੁਖੀ ਅਫਸਰਾਂ ਨਾਲ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪਹਿਲਕਦਮੀਆਂ ਬਾਰੇ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਹੰਬਲਾ ਮਾਰਦੇ ਹੋਏ ਪਿੰਡਾਂ ਵਿਚ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰੇਗਾ।
ਬੈਠਕ ਦੌਰਾਨ ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਦੇ ਅਧਿਕਾਰੀ ਪਿੰਡਾਂ ਵਿਚ ਗਸ਼ਤ ਕਰਦਿਆਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕਰਨਗੇ ਤਾਂ ਜ਼ੋ ਵਾਤਾਵਰਣ ਪੱਖੀ ਅਤੇ ਬਚਿਆਂ ਦੀ ਸਿਹਤ ਪ੍ਰਤੀ ਸੁਚੇਤ ਹੁੰਦਿਆਂ ਪਰਾਲੀ ਅਤੇ ਰਹਿੰਦ-ਖੂਹੰਦ ਨੂੰ ਅੱਗ ਨਹੀਂ ਲਗਾਉਣਗੇ। ਉਨ੍ਹਾਂ ਕਿਹਾ ਕਿ ਇਹ ਵੀ ਜਾਗਰੂਕਤਾ ਫੈਲਾਈ ਜਾਵੇਗੀ ਕਿ ਪਰਾਲੀ ਦੀਆਂ ਗਠਾਂ ਬਣਾਉਣ ਤੋਂ ਪਿਛੇ ਰਹਿ ਜਾਂਦੀ ਰਹਿੰਦ—ਖੂਹੰਦ ਨੂੰ ਵੀ ਅਗ ਲਗਾਉਣ ਤੋਂ ਪਰਹੇਜ਼ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਕਿਸਾਨਾਂ ਵੀਰਾਂ ਨੂੰ ਵਾਤਾਵਰਣ ਬਚਾਉਣ ਵਿਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕਰਦਾ ਹੈ। ਉਨ੍ਹਾਂ ਕਿਹਾ ਕਿ ਆਪਣੇ ਆਲੇ-ਦੁਆਲੇ ਨੂੰ ਬਿਮਾਰੀਆਂ ਮੁਕਤ ਸਿਰਜਣ ਲਈ ਪਰਾਲੀ ਨੂੰ ਅਗ ਨਾ ਲਗਾਈ ਜਾਵੇ ਤੇ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਮੁਹੱਈਆ ਕਰਵਾਏ ਗਏ ਯੋਗ ਸਾਧਨ ਦੀ ਵਰਤੋਂ ਕੀਤੀ ਜਾਵੇ।
ਇਸ ਮੌਕੇ ਸਮੂਹ ਥਾਣਿਆਂ ਦੇ ਐਸ.ਐਚ.ਓ ਆਦਿ ਮੌਜ਼ੂਦ ਸਨ।
Spread the love