ਪੇਂਡੂ ਬੇਰੋਜ਼ਗਾਰ ਨੌਜਵਾਨਾ ਲਈ ਡੇਅਰੀ ਫਾਰਮਿੰਗ ਲਈ ਚਾਰ ਹਫ਼ਤੇ ਡੇਅਰੀ ਉੱਦਮ ਸਿਖਲਾਈ ਕੋਰਸ 20 ਜਨਵਰੀ ਤੋਂ 18 ਫਰਵਰੀ ਤੱਕ ।

Sorry, this news is not available in your requested language. Please see here.

ਪਠਾਨਕੋਟ, 15 ਜਨਵਰੀ 2025

ਜਿਲ੍ਹਾ ਪਠਾਨਕੋਟ ਨਾਲ ਸਬੰਧਤ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 30 ਦਿਨਾਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 20 ਜਨਵਰੀ 2025 ਤੋਂ 18 ਫਰਵਰੀ 2025 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ ਚਲਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਸ਼੍ਰੀ ਕਸ਼ਮੀਰ ਸਿੰਘ, ਸੰਯੁਕਤ ਡਾਇਰੈਕਟਰ ਡੇਅਰੀ ਵਿਕਾਸ, ਮੋਹਾਲੀ ਜੀ ਨੇ ਦੱਸਿਆ ਕਿ ਡੇਅਰੀ ਉੱਦਮ ਸਿਖਲਾਈ ਵਿੱਚ ਦੁੱਧ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ, ਦੁਧਾਰੂ ਪਸ਼ੂਆਂ ਦੇ ਅੰਦਰੂਨੀ ਪ੍ਰਬੰਧਨ ਤੇ ਸੰਤੁਲਿਤ ਪਸ਼ੂ ਖੁਰਾਕ ਸੰਬਧੀ ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਸਿਖਲਾਈ ਕੋਰਸ ਵਿੱਚ ਜਿਲ੍ਹਾ ਪਠਾਨਕੋਟ ਨਾਲ ਸਬੰਧਤ ਪੇਂਡੂ ਬੇਰੋਜ਼ਗਾਰ ਨੌਜਵਾਨ ਲੜਕੇ / ਲੜਕੀਆਂ ਜੋ ਘੱਟੋ-ਘੱਟ 10ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ । ਸਿਖਲਾਈ ਲੈਣ ਉਪਰੰਤ ਸਿਖਿਆਰਥੀਆਂ ਨੂੰ ਵਿਭਾਗ ਵੱਲੋ ਇੱਕ ਸਰਟੀਫਿਕੇਟ ਵੀ ਦਿੱਤਾ ਜਾਵੇਗਾ, ਜਿਸ ਅਨੁਸਾਰ ਵੱਖ – ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀਂ 2,5,10 ਅਤੇ 20  ਦੁਧਾਰੂ ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਿਤ ਕਰਵਾ 25% ਜਨਰਲ ਅਤੇ 33% ਅ:ਜਾਤੀ ਲਈ ਸਬਸਿਡੀ ਮੁੱਹਈਆ ਕਰਵਾਈ ਜਾਵੇਗੀ।

ਇਸ ਸਬੰਧੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਪਠਾਨਕੋਟ ਵਿਖੇ ਟ੍ਰੇਨਿੰਗ ਲੈਣ ਦੇ ਚਾਹਵਾਨ ਲੜਕੇ/ਲੜਕੀਆਂ ਆਪਣੇ ਅਸਲ ਯੋਗਤਾ ਸਰਟੀਫਿਕੇਟ, ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ, ਪੈਨ ਕਾਰਡ, ਬੈਂਕ ਖਾਤੇ ਦੀ ਕਾਪੀ ਦੀ ਫੋਟੋ ਕਾਪੀ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਮਲਿਕਪੁਰ, ਦੂਜੀ ਮੰਜਿਲ, ਕਮਰਾ ਨੰ: 345-ਏ ਵਿਖੇ ਫਾਰਮ ਜਮ੍ਹਾ ਕਰਵਾ ਸਕਦੇ ਹਨ । ਵਧੇਰੇ ਜਾਣਕਾਰੀ ਲਈ (ਫੋਨ ਨੰ: 0186-2345454 ਜਾਂ ਮੋਬਾਇਲ ਨੰ: (98762-60243), (76966-60650),(98785-28364) ਤੇ ਸੰਪਰਕ ਕਰ ਸਕਦਾ ਹੈ ।