ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਵਿੱਚ ਇਕੱਠੇ ਹੋਣ ਉਤੇ ਪਾਬੰਦੀ

Aashika Jain(1)
Aashika Jain

Sorry, this news is not available in your requested language. Please see here.

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਫਰਵਰੀ, 2024
ਪੰਜਾਬ ਸਕੂਲ ਸਿਖਿਆ ਬੋਰਡ ਵਲੋਂ 13 ਫਰਵਰੀ 2024 ਤੋਂ 30 ਮਾਰਚ 2024 ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆਵਾਂ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਚ ਸਥਿੱਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ 05 ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਹੁਕਮ ਡਿਊਟੀ ਤੇ ਤਾਇਨਾਤ ਸਰਕਾਰੀ ਅਮਲੇ ਅਤੇ ਪ੍ਰੀਖਿਆ ਦੇ ਰਹੇ ਪ੍ਰੀਖਿਆਰਥੀਆਂ ‘ਤੇ ਲਾਗੂ ਨਹੀਂ ਹੋਣਗੇ। ਇਹ ਹੁਕਮ ਸਰਕਾਰੀ ਹਾਈ ਸਕੂਲ ਦੇਵੀ ਨਗਰ ਅਬਰਾਵਾਂ, ਸਰਕਾਰੀ ਹਾਈ ਸਕੂਲ  ਧਰਮਗੜ (ਬਨੂੰੜ),   ਸਰਕਾਰੀ ਹਾਈ ਸਕੂਲ ਕਰਾਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲਾਲੜੂ, ਸਰਕਾਰੀ ਹਾਈ ਸਕੂਲ ਮੁਕੰਦਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਸੈਣੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਗੜ ਭੁਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਣੀਮਾਜਰਾ, ਸਰਕਾਰੀ ਹਾਈ ਸਕੂਲ ਤਸਿੰਬਲੀ, ਏ.ਸੀ ਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜ਼ੀਰਕਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਨੂੰੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿਆਲਪੁਰਾ, ਐਸ.ਐਸ ਜੈਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡੇਰਾਬੱਸੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡੇਸਰਾ  ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਅੰਦਰ ਮਿਤੀ 13 ਫਰਵਰੀ 2024 ਤੋਂ 30 ਮਾਰਚ 2024 ਤੱਕ ਲਾਗੂ ਰਹਿਣਗੇ।
Spread the love