ਜ਼ਿਲ੍ਹਾ ਬਰਨਾਲਾ ‘ਚ ਟਰੈਕਟਰਾਂ ਅਤੇ ਸਬੰਧਿਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਜਾਂ ਸਟੰਟ ਆਯੋਜਿਤ ਕਰਨ ‘ਤੇ ਮੁਕੰਮਲ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ
ਬਰਨਾਲਾ, 29 ਅਗਸਤ 2024
ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤੇ ਕਿ ਜ਼ਿਲ੍ਹਾ ਬਰਨਾਲਾ ਵਿੱਚ Pregabalin 300mg (Signature) ਦੇ ਕੈਪਸੂਲ ਦੀ ਵਿਕਰੀ ‘ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ ‘ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਹ ਹੁਕਮ ਸਿਵਲ ਸਰਜਨ ਬਰਨਾਲਾ ਦੇ ਪੱਤਰ ਉੱਤੇ ਕੀਤੀ ਗਈ ਕਾਰਵਾਈ ਸਬੰਧੀ ਜਾਰੀ ਕੀਤਾ ਗਿਆ ਹੈ। ਸਿਵਲ ਸਰਜਨ ਨੇ ਆਪਣੀ ਰਿਪੋਰਟ ‘ਚ ਦੱਸਿਆ ਹੈ ਕਿ ਕੈਪਸੂਲ ਦਾ ਆਮ ਲੋਕਾਂ ਵੱਲੋਂ ਮੈਡੀਕਲ ਨਸ਼ੇ ਵਜੋਂ ਸੇਵਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਕੈਪਸੂਲ ਦੀ ਵਿਕਰੀ ‘ਤੇ ਧਾਰਾ 144 ਸੀ.ਆਰ.ਪੀ.ਸੀ ਤਹਿਤ ਮੁਕੰਮਲ ਤੌਰ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ।
ਇੱਕ ਹੋਰ ਹੁਕਮ ਅਨੁਸਾਰ ਟਰੈਕਟਰਾਂ ਅਤੇ ਸਬੰਧਿਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਜਾਂ ਸਟੰਟ ਨੂੰ ਅਯੋਜਿਤ ਕਰਨ ‘ਤੇ ਜ਼ਿਲ੍ਹਾ ਬਰਨਾਲਾ ‘ਚ ਮੁਕੰਮਲ ਪਾਬੰਦੀ ਲਗਾਈ ਗਈ ਹੈ। ਵਧੇਰੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਬੀਤੇ ਦਿਨੀਂ ਕੁਝ ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ਵਿਚ ਟਰੈਕਟਰਾਂ ਅਤੇ ਸਬੰਧਤ ਮੰਚਾਂ ਦੇ ਖਤਰਨਾਕ ਪ੍ਰਧਾਨ ਦੇ ਸਟੰਟ ਦੌਰਾਨ ਨੌਜਵਾਨਾਂ ਦੀ ਮੌਤ ਵੀ ਹੋ ਗਈ ਹੈ। ਇਸ ਲਈ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਸਟੰਟ ਨੂੰ ਆਯੋਜਿਤ ਕਰਨ ‘ਤੇ ਪਾਬੰਦੀ ਲਗਾਈ ਗਈ ਹੈ।
ਇਹ ਹੁਕਮ 23 ਅਕਤੂਬਰ, 2024 ਤੱਕ ਜ਼ਿਲ੍ਹਾ ਬਰਨਾਲਾ ਅੰਦਰ ਲਾਗੂ ਰਹਿਣਗੇ।