ਰੂਪਨਗਰ, 30 ਸਤੰਬਰ 2024
ਰਾਜ ਚੋਣ ਕਮਿਸ਼ਨ, ਪੰਜਾਬ, ਚੰਡੀਗੜ੍ਹ ਵੱਲੋ ਗਰਾਮ ਪੰਚਾਇਤਾਂ ਦੀਆਂ ਆਮ ਚੋਣਾ ਨੂੰ ਮੁੱਖ ਰੱਖਦੇ ਹੋਏ ਮਿਤੀ 25 ਸਤੰਬਰ 2024 ਨੂੰ ਆਦਰਸ਼ ਚੋਣ ਜਾਬਤਾ ਲਾਗੂ ਕਰ ਦਿੱਤਾ ਗਿਆ ਹੈ। ਜਿਲ੍ਹਾ ਮੈਜਿਸਟਰੇਟ, ਰੂਪਨਗਰ ਹਿਮਾਂਸੂ ਜੈਨ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪੰਚਾਇਤੀ ਚੋਣਾ 2024 ਦੀ ਪ੍ਰਕਿਰਿਆ ਮੁਕੰਮਲ ਹੋਣ ਤੱਕ ਜਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਆਮ ਜਨਤਾ ਵੱਲੋਂ ਹਰ ਕਿਸਮ ਦੇ ਹਥਿਆਰ, ਅਰਨ ਸਸਟਰ ਅਸਲਾ, ਵਿਸਫੋਟਕ, ਜਲਣਸ਼ੀਲ ਚੀਜਾਂ ਅਤੇ ਤੇਜ਼ ਹਥਿਆਰ ਜਿਸ ਵਿਚ ਟਕੂਏ, ਬਰਛੇ, ਤਿਰਸੂਲ ਆਦਿ ਸ਼ਾਮਿਲ ਹਨ ਨੂੰ ਲੈਕੇ ਚੱਲਣ ਤੇ ਪੂਰਨ ਪਾਬੰਦੀ ਲਗਾਈ ਹੈ।
ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤ ਦੀਆਂ ਚੋਣਾ ਮਿਤੀ 15 ਅਕਤੂਬਰ 2024 ਨੂੰ ਹੋਣੀਆਂ ਹਨ। ਇਸ ਦੌਰਾਨ ਆਮ ਜਨਤਾ ਵੱਲੋਂ ਹਥਿਆਰ ਲੈਕੇ ਚੱਲਣ ਅਤੇ ਰਖਣ ਨਾਲ ਮਾਨਵ ਸੰਪਤੀ ਅਤੇ ਲੋਕ ਸ਼ਾਂਤੀ ਦੇ ਭੰਗ ਹੋਣ ਦਾ ਡਰ ਹੈ। ਇਸ ਲਈ ਇਨ੍ਹਾਂ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਮਿਤੀ 16 ਅਕਤੂਬਰ 2024 ਤੱਕ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਜਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਹਰ ਕਿਸਮ ਦੇ ਹਥਿਆਰ, ਅਗਨ ਸਸਤਰ, ਅਸਲਾ ਵਿਸਫੋਟਕ ਜਲਣਸ਼ੀਲ ਚੀਜਾਂ ਅਤੇ ਤੇਜ਼ ਹਥਿਆਰਾਂ ਜਿਸ ਵਿੱਚ ਟਕੂਏ, ਬਰਛੇ, ਤ੍ਰਿਸੂਲ ਅਤੇ ਅਸਲੇ ਆਦਿ ਸ਼ਾਮਿਲ ਹਨ, ਲੋਕ ਚੱਲਣ ਅਤੇ ਪਾਸ ਰੱਖਣ ਤੇ ਪੂਰੀ ਪਾਬੰਦੀ ਲਗਾਉਣਾ ਜਰੂਰੀ ਸਮਝਿਆ ਜਾਂਦਾ ਹੈ।
ਉਨ੍ਹਾਂ ਹੁਕਮ ਦਿੰਦਿਆਂ ਕਿਹਾ ਕਿ ਜਿਨ੍ਹਾਂ ਪੇਂਡੂ ਖੇਤਰ ਦੇ ਵਿਅਕਤੀਆਂ ਪਾਸ ਲਾਇਸੰਸੀ ਅਸਲਾ ਹੈ ਉਹ ਆਪਣਾ ਅਸਲਾ ਲੋਕਲ ਥਾਣਿਆਂ ਜਾਂ ਲਾਇਸੰਸੀ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣਗੇ।
ਇਹ ਹੁਕਮ ਆਰਮੀ ਪ੍ਰਸੋਨਲ, ਪੈਰਾਮਿਲਟਰੀ ਫੋਰਸ, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਜਿਨ੍ਹਾਂ ਨੂੰ ਧਾਰਮਿਕ ਤੌਰ ਤੇ ਜਾਂ ਕਾਨੂੰਨੀ ਤੌਰ ਤੇ ਰੀਤੀ ਰਿਵਾਜ਼ਾਂ ਕਾਰਨ ਹਥਿਆਰ ਰੱਖਣ ਦੇ ਅਧਿਕਾਰ ਹਨ, ਉਨ੍ਹਾਂ ਤੇ ਲਾਗੂ ਨਹੀ ਹੋਣਗੇ।