ਪੰਜਾਬ ਸਰਕਾਰ ਨੇ ਮਿਕੋਰਮਾਇਕੋਸਿਸ ਦੇ ਇਲਾਜ ਅਤੇ ਪਛਾਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ

Sorry, this news is not available in your requested language. Please see here.

ਬਟਾਲਾ, 3 ਜੂਨ 2021 ਪੰਜਾਬ ਸਰਕਾਰ ਦੇ ਸਿਹਤ ਵਿਭਾਗ ਨੇ ਮਿਕੋਰਮਾਇਕੋਸਿਸ ਦੇ ਇਲਾਜ ਅਤੇ ਪਛਾਣ ਸਬੰਧੀ ਦਿਸਾ ਨਿਰਦੇਸ਼ ਜਾਰੀ ਕੀਤੇ ਹਨ ਤਾਂ ਜੋ ਇਸ ਬਿਮਾਰੀ ਦਾ ਪਤਾ ਲਗਾਇਆ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਪਹਿਲਾਂ ਹੀ ਮਿਕੋਰਮਾਈਕੋਸਿਸ ਨਾਮ ਦੀ ਬਿਮਾਰੀ ਜੋ ਕਿ ਬਲੈਕ ਫੰਗਸ ਦੇ ਨਾਂ ਨਾਲ ਮਸਹੂਰ ਹੈ, ਨੂੰ ਸੂਬਾ ਸਰਕਾਰ ਇੱਕ ਨੋਟੀਫਾਈਡ ਬਿਮਾਰੀ ਐਲਾਨ ਚੁੱਕੀ ਹੈ। ਉਹਨਾਂ ਕਿਹਾ ਕਿ ਬਲੈਕ ਫੰਗਸ, ਇੱਕ ਗੰਭੀਰ ਫੰਗਲ ਇਨਫੈਕਸਨ ਹੈ ਜੋ ਨੱਕ, ਸਾਈਨਸ, ਅੱਖਾਂ ਅਤੇ ਕੁਝ ਮਾਮਲਿਆਂ ਵਿੱਚ ਵਿਅਕਤੀ ਦੇ ਦਿਮਾਗ ਨੂੰ ਬੁਰੀ ਤਰਾਂ ਪ੍ਰਭਾਵਿਤ ਕਰ ਸਕਦਾ ਹੈ। ਪੰਜਾਬ ਸਰਕਾਰ ਨੇ ਮਿਕੋਰਮਾਈਕੋਸਿਸ ਤੋਂ ਨਿਜਾਤ ਪਾਉਣ ਅਤੇ ਪ੍ਰਬੰਧਨ ਲਈ ਮਾਹਰ ਸਮੂਹ ਦੀ ਸਲਾਹ ’ਤੇ ਇਸ ਬਿਮਾਰੀ (ਬਲੈਕ ਫੰਗਸ) ਦੀ ਪਛਾਣ, ਇਲਾਜ ਅਤੇ ਸੁਚੱਜੇ ਪ੍ਰਬੰਧਨ ਦੀ ਸਿਫਾਰਸ਼ ਕੀਤੀ ਹੈ।
ਚੇਅਰਮੈਨ ਸ. ਚੀਮਾ ਨੇ ਕਿਹਾ ਕਿ ਸਰਕਾਰੀ ਮੈਡੀਕਲ ਕਾਲਜਾਂ ਅਤੇ ਸਿਵਲ ਸਰਜਨ ਦਫਤਰਾਂ ਵਿੱਚ “ਮਿਕੋਰਮਾਈਕੋਸਿਸ ਆਡਿਟ ਕਮੇਟੀ” ਬਣਾਉਣ ਦੀ ਸਿਫਾਰਸ਼ ਨੂੰ ਪਾਸ ਕਰ ਦਿੱਤਾ ਗਿਆ ਹੈ ਅਤੇ ਇਹ ਕਮੇਟੀ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਤੋਂ ਮਿਕੋਰਮਾਈਕੋਸਿਸ ਦੇ ਪੁਸਟੀ ਕੀਤੇ ਕੇਸਾਂ ਦੇ ਅੰਕੜਿਆਂ ਨੂੰ ਇਕੱਤਰ ਕਰਨ ਲਈ ਜਿੰਮੇਵਾਰ ਹੋਵੇਗੀ। ਉਨਾਂ ਕਿਹਾ ਕਿ ਇਹ ਕਮੇਟੀ ਹਰ ਕੇਸ ਦੇ ਨਤੀਜੇ ਐਸ 3 ਪੋਰਟਲ ’ਤੇ ਵੀ ਦਰਜ ਕਰੇਗੀ। ਇਲਾਜ ਸਬੰਧੀ ਦਵਾਈਆਂ ਸਰਕਾਰੀ ਮੈਡੀਕਲ ਕਾਲਜ ਅਤੇ ਸਿਵਲ ਸਰਜਨ ਦਫਤਰਾਂ ਨੂੰ ਜਾਰੀ ਕੀਤੀਆਂ ਜਾਣਗੀਆਂ ਤਾਂ ਜੋ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਉਪਲਬਧ ਕਰਵਾਈਆਂ ਜਾ ਸਕਣ। ਉਨਾਂ ਕਿਹਾ ਕਿ ਦਵਾਈਆਂ ਦੀ ਤਰਜੀਹ ਮਰੀਜ ਦੀ ਕਲੀਨਿਕਲ ਸਥਿਤੀ ਦੇ ਅਨੁਸਾਰ ਇਲਾਜ ਕਰਨ ਵਾਲੇ ਹਸਪਤਾਲ / ਇਲਾਜ ਕਰਨ ਵਾਲੇ ਡਾਕਟਰ ਵਲੋਂ ਤੈਅ ਕੀਤੀ ਜਾਏਗੀ।
ਸ. ਚੀਮਾ ਨੇ ਅੱਗੇ ਕਿਹਾ ਕਿ ਜੇ ਮਰੀਜ ਦੀ ਜਾਨ ਨੂੰ ਕੋਈ ਤੁਰੰਤ ਜੋਖਮ ਨਹੀਂ ਹੰੁਦਾ ਤਾਂ ਮਿਕੋਰਮਾਈਕੋਸਿਸ ਦੇ ਮਰੀਜ ਨੂੰ ਸਰਜਰੀ ਲਈ ਨਹੀਂ ਲਿਜਾਇਆ ਜਾਣਾ ਚਾਹੀਦਾ ਜੇ ਉਹ ਕੋਵਿਡ ਪਾਜੇਟਿਵ / ਹਾਈਪੌਕਸਿਕ ਹੈ। ਉਹਨਾਂ ਕਿਹਾ ਕਿ ਜੇਕਰ ਹਾਈਪੌਕਸਿਆ ਦਾ ਕੋਈ ਲੱਛਣ ਮਰੀਜ ਵਿੱਚ ਮੌਜੂਦ ਨਹੀਂ ਹੈ ਤਾਂ ਸਟੀਰਾਇਡ ਨਾਲ ਇਲਾਜ ਕਰਨ ਦੀ ਕੋਈ ਸਿਫਾਰਸ ਨਹੀਂ ਹੈ। ਹਾਈਪੌਕਸਿਕ ਮਰੀਜ ਲਈ ਐਮਆਰਆਈ ਸਕੈਨ ਨੂੰ ਵਿਕਲਪਿਕ ਬਣਾਇਆ ਜਾਣਾ ਚਾਹੀਦਾ ਹੈ ਕਿਉਂਕਿ ਐਮਆਰਆਈ ਅਜਿਹੇ ਮਰੀਜ ਲਈ ਸੁਖਾਵੇਂ ਨਹੀਂ ਹਨ।
ਸ. ਚੀਮਾ ਨੇ ਅੱਗੇ ਕਿਹਾ ਕਿ ਇਲਾਜ ਆਡਿਟ ਕਮੇਟੀ ਵਿੱਚ ਹਸਪਤਾਲ ਦੇ ਸਬੰਧਤ ਮੈਡੀਕਲ ਵਿਭਾਗ, ਐਨੇਸਥੀਸੀਆ ਅਤੇ ਈਐਨਟੀ ਦੇ ਮੈਂਬਰ ਸਾਮਲ ਹੋਣੇ ਚਾਹੀਦੇ ਹਨ, ਜਿਵੇਂ ਕਿ ਸਬੰਧਤ ਸਿਹਤ ਸੰਸਥਾ ਦੇ ਪਿ੍ਰੰਸੀਪਲ / ਐਮਐਸ / ਮੈਨੇਜਮੈਂਟ ਦੁਆਰਾ ਫੈਸਲਾ ਕੀਤਾ ਗਿਆ ਹੋਵੇ। ਉਨਾਂ ਕਿਹਾ ਕਿ ਜਿਲਿਆਂ ਨੂੰ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਆਈਈਸੀ ਦੀਆਂ ਗਤੀਵਿਧੀਆਂ ਚਲਾਉਣੀਆਂ ਚਾਹੀਦੀਆਂ ਹਨ ਜੋ ਕਿ ਮਿਕੋਰਮਾਈਕੋਸਿਸ ਵਿਅਕਤੀ ਤੋਂ ਵਿਅਕਤੀ ਰਾਹੀਂ ਫੈਲਦੀ।

Spread the love