ਭਰਤੀ ਹੋਣ ਦੇ ਚਾਹਵਾਨ ਯੁਵਕ 05 ਜੁਲਾਈ ਨੂੰ ਸਵੇਰੇ 09 ਵਜੇ ਨਿੱਜੀ ਤੌਰ ‘ਤੇ ਪਹੁੰਚ ਕੇ ਮੁਫ਼ਤ ਸਿਖਲਾਈ ਲਈ ਕਰਵਾ ਸਕਦੇ ਹਨ ਸਕਰੀਨਿੰਗ /ਰਜਿਸਟ੍ਰੇਸ਼ਨ
ਤਰਨ ਤਾਰਨ, 29 ਜੂਨ 2021
ਸੀ-ਪਾਈਟ ਕੈਂਪ, ਪੱਟੀ ( ਤਰਨ ਤਾਰਨ ) ਵਿੱਚ ਪੰਜਾਬ ਪੁਲਿਸ ਦੀ ਭਰਤੀ ਲਈ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ । ਇਹ ਜਾਣਕਾਰੀ ਦਿੰਦਿਆਂ ਪੱਟੀ ਕੈਂਪ ਦੇ ਇੰਨਚਾਰਜ ਨਿਰਵੈਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪੱਟੀ ਵੱਲੋਂ ਆ ਰਹੀ ਪੰਜਾਬ ਪੁਲਿਸ ਦੀ ਭਰਤੀ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹਾ ਤਰਨ-ਤਾਰਨ ਦੇ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਦੀ ਸਕਰੀਨਿੰਗ /ਰਜਿਸਟ੍ਰੇਸ਼ਨ ਕਾਊਂਸਲਿੰਗ ਅਤੇ ਮੁਫ਼ਤ ਸਿਖਲਾਈ ਲਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ ।
ਉਹਨਾਂ ਕਿਹਾ ਕਿ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕ ਆਪਣੇ ਸਾਰੇ ਅਸਲ ਸਰਟੀਫਿਕੇਟ ਸਮੇਤ (ਸਰਟੀਫਿਕੇਟ ਦੀਆਂ ਫੋਟੋ ਸਟੇਟ ਕਾਪੀਆਂ ) 02 ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ ਨਾਲ ਲੈ ਕੇ ਰੋਜ਼ਾਨਾ 20-20 ਨੌਜਵਾਨ ਕੈਂਪ ਵਿੱਚ ਮਿਤੀ : 05 ਜੁਲਾਈ 2021 ਨੂੰ ਸਵੇਰੇ 09 ਵਜੇ ਨਿੱਜੀ ਤੌਰ ‘ਤੇ ਪਹੁੰਚ ਕੇ ਮੁਫ਼ਤ ਸਿਖਲਾਈ ਲਈ ਸਕਰੀਨਿੰਗ /ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਯੁਵਕ ਆਪਣੀ ਫਿਜ਼਼ੀਕਲ ਸਕਰੀਨਿੰਗ ਲਈ ਪੀ. ਟੀ. ਡਰੈੱਸ ਵਿੱਚ ਆਉਣ । ਕੈਂਪ ਵਿੱਚ ਆਉਣ ਤੋਂ ਪਹਿਲਾਂ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰਾਂ 80543-62934, 94647-56808 ‘ਤੇ ਸੰਪਰਕ ਜ਼ਰੂਰ ਕੀਤਾ ਜਾਵੇ ।