ਫਸਲਾ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਿਨ੍ਹਾਂ ਸਬਜ਼ੀਆ ਦੀ ਕਾਸ਼ਤ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਦਾ ਹੈ ਅਗਾਂਹਵਧੂ ਕਿਸਾਨ ਹਰਪਾਲ ਸਿੰਘ

Sorry, this news is not available in your requested language. Please see here.

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਸਦਕਾ ਵਧੀਆ ਪਰਾਲੀ ਪ੍ਰਬੰਧਨ ਕਰਕੇ ਪਿੰਡ ਵਿੱਚ ਵਾਤਾਵਰਨ ਪ੍ਰੇਮੀ ਵਜੋਂ ਉੱਭਰਿਆ
ਤਰਨ ਤਾਰਨ, 27 ਅਕਤੂਬਰ :
ਝੋਨੇ ਦੀ ਪਰਾਲੀ ਨੂੰ ਨਾ ਸਾੜ ਕੇ ਜਿੱਥੇ ਵਾਤਾਵਰਨ ਵਿੱਚ ਪੈਦਾ ਹੋਣ ਵਾਲੀਆ ਕਾਰਬਨ ਮੋਨੋਆਕਸਾਈਡ ਅਤੇ ਮੀਥੇਨ ਆਦਿ ਜ਼ਹਿਰੀਲੀਆਂ ਗੈਸਾ ਧੂੜ ਦੇ ਕਣਾਂ ਨਾਲ ਸਾਹ ਦੀਆਂ ਬਿਮਾਰੀਆਂ ਤੋਂ ਖੁਦ ਅਤੇ ਲੋਕਾਂ ਨੂੰ ਬਚਾ ਰਿਹਾ ਹੈ, ਉੱਥੇ ਪਿਛਲੇ ਤਿੰਨ ਸਾਲਾਂ ਤੋ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਖੇਤੀ ਮਸ਼ੀਨਰੀ ਨਾਲ ਵਾਹ ਕੇ ਫਸਲਾਂ ਦਹ ਵਧੀਆ ਲਾਭ ਲੈਣ ਵਾਲਾ ਕਿਸਾਨ ਹਰਪਾਲ ਸਿੰਘ ਪਿੰਡ ਜਗਤਪੁਰਾ ਲੋਕਾਂ ਲਈ ਮਿਸਾਲ ਬਣ ਗਿਆ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਆਤਮਾ ਵਿੰਗ ਬਲਾਕ ਵਲਟੋਹਾ ਦੇ ਸਹਿਯੋਗ ਸਦਕਾ ਵਧੀਆ ਪਰਾਲੀ ਪ੍ਰਬੰਧਨ ਕਰਕੇ ਪਿੰਡ ਵਿੱਚ ਵਾਤਾਵਰਨ ਪ੍ਰੇਮੀ ਵਜੋ ਉੱਭਰਿਆ ਹੈ।
ਸ੍ਰੀ ਹਰਪਾਲ ਸਿੰਘ 12 ਏਕੜ ਜ਼ਮੀਨ ਵਿੱਚ ਖੇਤੀ ਕਰਦੇ ਹਨ ਉੱਥੇ ਕਣਕ ਝੋਨੇ ਦੀ ਰਿਵਾਇਤੀ ਖੇਤੀ ਤੋਂ ਇਲਾਵਾ ਸਬਜ਼ੀਆਂ ਦੀ ਖੇਤੀ ਅਤੇ ਪਸ਼ੂ ਪਾਲਣ ਦਾ ਕਿੱਤਾ ਵੀ ਕਰਦਾ ਹੈ ਅਤੇ ਇਸ ਸਾਲ ਖੇਤੀਬਾੜੀ ਮਾਹਿਰਾਂ ਦੀ ਸਲਾਹ ਅਤੇ ਸਹਿਯੋਗ ਨਾਲ ਝੋਨੇ ਦੀ ਸਿੱਧੀ ਬਿਜਾਈ ਕਿਸਮ ਪੀ. ਆਰ. 114 ਦਾ ਪ੍ਰਦਰਸ਼ਨੀ ਪਲਾਟ 2.5 ਏਕੜ ਵਿੱਚ ਲਗਾਇਆ ਸੀ, ਜਿਸ ਦਾ ਝਾੜ 28 ਕੁਇੰਟਲ ਪ੍ਰਤੀ ਏਕੜ ਆਇਆ ਹੈ, ਜਿਸ ਨਾਲ ਖੇਤੀ ਖਰਚੇ ਘਟੇ ਹਨ ਅਤੇ ਆਮਦਨ ਵਿੱਚ ਵਾਧਾ ਹੋਇਆ ਹੈ।
ਕਿਸਾਨ ਵੱਲੋ ਤਿੰਨ ਸਾਲਾਂ ਤੋ ਝੋਨੇ ਦੀ ਪਰਾਲੀ ਨੂੰ ਅੱਗ ਨਹੀ ਲਗਾਈ ਗਈ ਹੈ, ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਜਿੱਥੇ ਵਾਧਾ ਹੋਇਆ ਹੈ, ਉੱੱਥੇ ਵਧੀਆ ਝਾੜ ਵੀ ਆਇਆ ਹੈ। ਇਸ ਸਾਲ ਵੀ ਕਿਸਾਨ ਨੇ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਆਪ ਵੀ ਕਰ ਰਿਹਾ ਹੈ ਅਤੇ ਹੋਰ ਕਿਸਾਨਾਂ ਨੂੰ ਵੀ ਪ੍ਰੇਰਿਤ ਕਰ ਰਿਹਾ ਹੈ।
  ਕਿਸਾਨ ਹਰਪਾਲ ਸਿੰਘ ਵੱਲੋ ਸੁਪਰ ਅੱੈਸ. ਐੱਮ. ਐੱਸ. ਵਾਲੀ ਕੰਬਾਇਨ ਨਾਲ ਝੋਨੇ ਦੀ ਕਟਾਈ ਕਰਵਾਈ ਹੈ ਅਤੇ ਸੁਪਰ ਸੀਡਰ ਨਾਲ ਪਰਾਲੀ ਦਾ ਨਿਪਟਾਰਾ ਕਰਕੇ 2 ਏਕੜ ਵਿੱਚ ਮਟਰਾਂ ਦੀ ਖੇਤੀ ਕੀਤੀ ਹੈ ਅਤੇ ਆਪਣੇ ਖੇਤਾਂ ਵਿੱਚ ਕਣਕ ਦੀ ਬਿਜਾਈ ਸੁਪਰ ਸੀਡਰ ਨਾਲ ਕਰ ਰਿਹਾ ਹੈ।
Spread the love