ਬਰਸਾਤਾਂ ਦੇ ਮੌਸਮ ‘ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹੇ ‘ਚ ਸੱਤ ਕੰਟਰੋਲ ਰੂਮ ਸਥਾਪਿਤ : ਡਿਪਟੀ ਕਮਿਸ਼ਨਰ

DC Patiala Amit Kumar

Sorry, this news is not available in your requested language. Please see here.

ਪਟਿਆਲਾ, 20 ਜੂਨ 2021
ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਬਰਸਾਤਾਂ ਦੇ ਮੌਸਮ ‘ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਵਾਸਤੇ ਪਟਿਆਲਾ ਜ਼ਿਲ੍ਹੇ ‘ਚ ਸੱਤ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ ਅਤੇ ਜ਼ਿਲ੍ਹਾ ਪੱਧਰ ‘ਤੇ ਸਥਾਪਤ ਕੀਤੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 0175-2350550 ਤੇ ਵਟਸਐਪ ਨੰਬਰ 62843-57500 ਅਤੇ ਈ.ਮੇਲ. ਆਈ.ਡੀ. [email protected] ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਹਿਸੀਲ ਪੱਧਰ ‘ਤੇ ਵੀ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਜਿਹਨਾਂ ਵਿੱਚ ਤਹਿਸੀਲ ਪਟਿਆਲਾ ਵਿਖੇ ਸਥਾਪਤ ਕੀਤੇ ਹੜ੍ਹ ਕੰਟਰੋਲ ਰੂਮ ਦਾ ਟੈਲਫੋਨ ਨੰਬਰ 0175-2311321 ਅਤੇ ਈ.ਮੇਲ ਆਈ.ਡੀ. [email protected], ਸਬ ਡਵੀਜ਼ਨ ਦੂਧਨਸਾਧਾਂ ਵਿਖੇ ਸਥਾਪਤ ਕੀਤੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 0175-2632615 ਅਤੇ ਈ.ਮੇਲ. ਆਈ.ਡੀ. [email protected], ਸਬ ਡਵੀਜ਼ਨ ਰਾਜਪੁਰਾ ਵਿਖੇ ਸਥਾਪਤ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01762-224132 ਅਤੇ ਈ.ਮੇਲ.ਆਈ.ਡੀ. [email protected], ਨਾਭਾ ਸਬ ਡਵੀਜ਼ਨ ਵਿਖੇ ਸਥਾਪਤ ਕੀਤੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01765-220654 ਅਤੇ ਈ.ਮੇਲ. ਆਈ.ਡੀ. [email protected], ਸਬ ਡਵੀਜ਼ਨ ਸਮਾਣਾ ਵਿਖੇ ਸਥਾਪਤ ਕੀਤੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01764-221190 ਅਤੇ ਈ.ਮੇਲ. ਆਈ.ਡੀ [email protected] ਅਤੇ ਸਬ ਡਵੀਜ਼ਨ ਪਾਤੜਾਂ ਵਿਖੇ ਸਥਾਪਿਤ ਕੀਤੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01764-243403 ਅਤੇ ਈ.ਮੇਲ. ਆਈ.ਡੀ. [email protected] ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਜ਼ਿਲ੍ਹੇ ਵਿੱਚ ਬਰਸਤਾਂ ਦੌਰਾਨ ਹੜ੍ਹਾਂ ਬਾਰੇ ਕੋਈ ਸੂਚਨਾ ਮਿਲਦੀ ਹੈ ਤਾਂ ਸਥਾਪਤ ਕੀਤੇ ਗਏ ਇਹਨਾਂ ਕੰਟਰੋਲ ਰੂਮਾਂ ‘ਤੇ ਤੁਰੰਤ ਦਿੱਤੀ ਜਾਵੇ ਅਤੇ ਜੇਕਰ ਹੜ੍ਹਾਂ ਸਬੰਧੀ ਕੋਈ ਸੂਚਨਾ ਲੈਣੀ ਹੈ ਤਾਂ ਵੀ ਉਕਤ ਨੰਬਰਾਂ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Spread the love