ਹਲਕੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਉਣ ਦੀ ਕੀਤੀ ਹਦਾਇਤ
ਗੁਰਦਾਸਪੁਰ, 7 ਜੂਨ 2021 ਸ੍ਰੀ ਬਲਵਿੰਦਰ ਸਿੰਘ ਲਾਡੀ ਹਲਕਾ ਵਿਧਾਇਕ ਸ੍ਰੀ ਹਰਗੋਬਿੰਪੁਰ ਦੀ ਪ੍ਰਧਾਨਗੀ ਹੇਠ ਹਲਕਾ ਸ੍ਰੀ ਹਰਗੋਬਿੰਦਪੁਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦੇ ਸਬੰਧ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ । ਇਸ ਮੋਕੇ ਡਿਪਟੀ ਕਮਿਸਨਰ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਅਤੇ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੀ ਮੋਜੂਦ ਸਨ।
ਮੀਟਿੰਗ ਦੋਰਾਨ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਘੁਮਾਣ ਕਸਬੇ ਅੰਦਰ ਚੱਲ ਰਹੇ ਵਾਟਰ ਸਪਲਾਈ ਅਤੇ ਸੀਵਰੇਜ ਪ੍ਰੋਜੈਕਟ ਦੇ ਵਿਕਾਸ ਕਾਰਜਾਂ ਵਿਚ ਹੋਰ ਤੇਜੀ ਲਿਆਉਣ ਲਈ ਸਬੰਧਤ ਵਿਭਾਗ ਨੂੰ ਕਿਹਾ ਕਿ ਉਹ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਤੇਜਗਤੀ ਨਾਲ ਨੇਪਰੇ ਚਾੜ੍ਹੇ ਜਾਣ ਤਾਂ ਜੋ ਲੋਕਾਂ ਨੂੰ ਸਹੂਲਤ ਜਲਦ ਫਾਇਦਾ ਮਿਲ ਸਕੇ। ਇਸੇ ਤਰਾਂ ਉਨਾਂ ਹਲਕੇ ਦੇ ਪਿੰਡਾਂ ਅੰਦਰ ਰਹੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਪਿੰਡ ਵਾਸੀਆਂ ਦੀ ਸਹੂਲਤ ਲਈ ਮਗਨਰੇਗਾ ਤਹਿਤ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜ ਜਿਵੇਂ ਪਿੰਡਾਂ ਅੰਦਰ ਛੱਪੜਾਂ ਦਾ ਨਵੀਨੀਕਰਨ, ਗੰਦੇ ਪਾਣੀ ਦੀ ਨਿਕਾਸੀ, ਪਾਰਕ ਤੇ ਖੇਡ ਸਟੇਡੀਅਮ ਆਦਿ ਤੇਜਗਤੀ ਨਾਲ ਕਰਵਾਏ ਜਾਣ। ਨਾਲ ਹੀ ਉਨਾਂ ਬਰਸਾਤਾਂ ਤੋਂ ਪਹਿਲਾਂ ਨਹਿਰਾਂ ਤੇ ਖਾਲਿਆਂ ਆਦਿ ਦੀ ਸਫਾਈ ਤੁਰੰਤ ਕਰਵਾਉਣ ਲਈ ਕਿਹਾ ਤਾਂ ਜੋ ਬਾਰਸਾਤਾਂ ਦੋਰਾਨ ਲੋਕਾਂ ਨੂੰ ਕੋਈ ਮੁਸ਼ਕਿਲ ਨਾ ਆਵੇ। ਉਨਾਂ ਅੱਗੇ ਕਿਹਾ ਕਿ ਅਗਲੇ ਦਿਨਾਂ ਵਿਚ ਝੋਨਾ ਲਗਾਉਣ ਵਿਚ ਤੇਜੀ ਆਵੇਗੀ, ਇਸ ਲਈ ਪਾਵਰਕਾਮ ਵਿਭਾਗ ਵਲੋਂ ਬਿਜਲੀ ਦੀ ਨਿਰਵਿਘਨ ਸਪਲਾਈ ਕਰਨ ਲਈ ਲੋੜੀਦੇ ਕਦਮ ਚੁੱਕੇ ਜਾਣ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿਚ ਮੋਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹਲਕਾ ਸ੍ਰੀ ਹਰਗੋਬਿੰਦਪੁਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਵਿਚ ਹੋਰ ਤੇਜੀ ਲਿਆਉਣ ਤਾਂ ਜੋ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਪੁਜਦਾ ਕੀਤੀਆਂ ਗਈਆਂ ਸੁਵਿਧਾਵਾਂ ਦਾ ਲੋਕ ਲਾਭ ਉਠਾ ਸਕਣ। ਉਨਾਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੂੰ ਯਕੀਨ ਦਿਵਾਇਆ ਕਿ ਹਲਕੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਲਈ ਵਿਭਾਗਾਂ ਵਲੋਂ ਕੋਈ ਅਣਗਹਿਲੀ ਨਹੀਂ ਵਰਤੀ ਜਾਵੇਗੀ।
ਇਸ ਮੌਕੇ ਬੁੱਧੀਰਾਜ ਸਿੰਘ ਸੈਕਰਟਰੀ ਜ਼ਿਲਾ ਪ੍ਰੀਸ਼ਦ, ਐਕਸੀਅਨ ਪੰਚਾਇਤੀ ਰਾਜ, ਵਾਟਰ ਸਪਲਾਈ ਐਂਡ ਸ਼ੈਨੀਟੇਸ਼ਨ, ਮੰਡੀ ਬੋਰਡ, ਪੀ.ਡਬਲਿਊ.ਡੀ ਗੁਰਦਾਸਪੁਰ ਅਤੇ ਬਟਾਲਾ ਪਾਵਰਕਾਮ, ਇਰੀਗੇਸ਼ਨ, ਜ਼ਿਲ੍ਹਾ ਸਿੱਖਿਆ ਅਫਸਰ (ਸ), ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਜ਼ਿਲ੍ਹਾ ਖੇਡ ਅਫਸਰ, ਰਿਜ਼ਨਲ ਟਰਾਂਸਪੋਰਟ ਅਥਾਰਟੀ ਗੁਰਦਾਸਪੁਰ, ਐਕਸੀਅਨ ਮਿਊਂਸੀਪਲ ਕਾਊਂਸਲ ਗੁਰਦਾਸਪੁਰ. ਡੀਐਮ ਐਸ.ਸੀ ਕਾਰਪੋਰੇਸਨ ਅਤੇ ਫੂਡ ਸਪਲਾਈ ਅਫਸਰ ਆਦਿ ਮੋਜੂਦ ਸਨ।