ਬਲਾਕ ਪੱਧਰੀ ਪਲੇਸਮੈਂਟ ਕੈਂਪ ਦੌਰਾਨ 308 ਯੋਗ ਉਮੀਦਵਾਰਾਂ ਦੀ ਵੱਖ-ਵੱਖ ਕੰਪਨੀਆਂ ਵਲੋਂ ਕੀਤੀ ਗਈ ਚੋਣ

ਬਲਾਕ ਪੱਧਰੀ ਪਲੇਸਮੈਂਟ ਕੈਂਪ ਦੌਰਾਨ 308 ਯੋਗ ਉਮੀਦਵਾਰਾਂ ਦੀ ਵੱਖ-ਵੱਖ ਕੰਪਨੀਆਂ ਵਲੋਂ ਕੀਤੀ ਗਈ ਚੋਣ

Sorry, this news is not available in your requested language. Please see here.

22 ਸਤੰਬਰ ਨੂੰ ਸਰਕਾਰੀ ਕੰਨਿਆਂ ਸੈਕੰਡਰੀ ਸਮਾਰਟ ਸਕੂਲ, ਚੋਹਲਾ ਸਾਹਿਬ ਵਿਖੇ ਲੱਗੇਗਾ ਪਲੇਸਮੈਂਟ ਕੈਂਪ
ਤਰਨ ਤਾਰਨ, 21 ਸਤੰਬਰ :
ਪੰਜਾਬ ਘਰ ਘਰ ਰੋਜਗਾਰ ਮਿਸ਼ਨ ਅਧੀਨ ਬਲਾਕ ਪੱਧਰ ‘ਤੇ ਲੱਗ ਰਹੇ ਪਲੇਸਮੈਂਟ ਕੈਂਪਾਂ ਦੀ ਲੜੀ ਵਿੱਚ ਅੱਜ ਬਲਾਕ ਖਡੂਰ ਸਾਹਿਬ ਵਿਖੇ ਸਰਕਾਰੀ ਸਮਾਰਟ ਸੈਕੰਡਰੀ ਸਮਾਰਟ ਸਕੂਲ ਖਡੂਰ ਸਾਹਿਬ ਵਿੱਚ ਪਲੇਸਮੈਂਟ ਕੈਂਪ ਦਾ ਆਯੋਜਨ ਡਿਪਟੀ ਕਮਿਸ਼ਨਰ, ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ, ਸ਼੍ਰੀਮਤੀ ਪਰਮਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਤਰਨ ਤਾਰਨ ਦੀ ਰਹਿਨੁਮਾਈ ਅਤੇ ਸ਼੍ਰੀ ਰੋਹਿਤ ਗੁਪਤਾ, ਉਪ ਮੰਡਲ ਮੈਜਿਸਟਰੇਟ, ਖਡੂਰ ਸਾਹਿਬ ਦੀ ਯੋਗ ਅਗਵਾਈ ਵਿੱਚ ਕੀਤਾ ਗਿਆ।
ਐਸ. ਡੀ. ਐਮ. ਸ਼੍ਰੀ ਰੋਹਿਤ ਗੁਪਤਾ ਵੱਲੋਂ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕੀਤੀ ਗਈ ਅਤੇ ਉਨ੍ਹਾਂ ਵਲੋਂ ਭਾਗ ਲੈ ਰਹੀਆਂ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਉਮੀਦਵਾਰਾਂ ਨਾਲ ਗੱਲਬਾਤ ਵੀ ਕੀਤੀ ਗਈ। ਸ਼੍ਰੀ ਪ੍ਰਿਤਪਾਲ ਸਿੰਘ, ਮੈਂਬਰ ਪੰਚਾਇਤ ਖਡੂਰ ਸਾਹਿਬ ਵੱਲੋਂ ਸ਼੍ਰੀ ਰਮਨਜੀਤ ਸਿੰਘ ਸਿੱਕੀ, ਵਿਧਾਇਕ ਹਲਕਾ ਖਡੂਰ ਸਾਹਿਬ, ਦੇ ਨੁਮਾਇੰਦੇ ਦੇ ਤੌਰ ‘ਤੇ ਸ਼ਿਰਕਤ ਕੀਤੀ ਗਈ।
ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਸ਼੍ਰੀ ਸੰਜੀਵ ਕੁਮਾਰ ਵੱਲੋ ਦੱਸਿਆ ਗਿਆ ਕਿ ਅੱਜ ਦੇ ਪਲੇਸਮੈਂਟ ਕੈਪ ਦੌਰਾਨ 539  ਉਮੀਦਵਾਰਾਂ ਵੱਲੋ ਭਾਗ ਲਿਆ ਗਿਆ ਅਤੇ 308 ਯੋਗ ਉਮੀਦਵਾਰਾਂ ਦੀ ਵੱਖ-ਵੱਖ ਕੰਪਨੀਆਂ ਵਲੋਂ ਚੋਣ ਕੀਤੀ ਗਈ । ਉਹਨਾਂ ਦੱਸਿਆ ਕਿ 22 ਸਤੰਬਰ, 2020 ਨੂੰ ਬਲਾਕ ਚੋਹਲਾ ਸਾਹਿਬ ਦਾ ਪਲੇਸਮੈਂਟ ਕੈਂਪ ਸਰਕਾਰੀ ਕੰਨਿਆਂ ਸੈਕੰਡਰੀ ਸਮਾਰਟ ਸਕੂਲ, ਚੋਹਲਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ 10ਵੀਂ, ਬਾਰ੍ਹਵੀਂ ਅਤੇ ਗਰੈਜੂਏਟ ਬੇਰੋਜਗਾਰ ਉਮੀਦਵਾਰ ਭਾਗ ਲੈ ਸਕਦੇ ਹਨ। ਉਹਨਾਂ ਵਲੋਂ ਬੇਰੋਜਗਾਰਾਂ ਨੂੰ ਮਾਸਕ ਪਾ ਕੇ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਦੀ ਅਪੀਲ ਕੀਤੀ ਗਈ।
ਸ਼੍ਰੀ ਜਗਦੀਪ ਸਿੰਘ, ਬੀ. ਡੀ. ਪੀ. ਓ., ਖਡੂਰ ਸਾਹਿਬ ਅਤੇ ਉਹਨਾਂ ਦੇ ਵਲੋਂ ਸਟਾਫ਼ ਵੱਲਂੋ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।ਸ਼੍ਰੀ ਗੁਰਸੇਵਕ ਸਿੰਘ ਪੰਨੂ, ਸੇਵਾ ਮੁਕਤ ਜਿਲ੍ਹਾ ਗਾਈਡੈਂਸ ਕਾਊਂਸਲਰ, ਉਚੇਚੇ ਤੌਰ ਤੇ ਸ਼ਾਮਿਲ ਹੋਏ ਅਤੇ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਨੂੰ ਕੰਪਨੀਆਂ ਵਲੋਂ ਦਿੱਤੀਆ ਜਾ ਰਹੀਆ ਨੌਕਰੀਆਂ ਅਤੇ ਹੋਰ ਸਹੂਲਤਾਂ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ ਗਈ।ਪਲੇਸਮੈਂਟ ਕੈਂਪ ਦੌਰਾਨ ਵੱਖ-ਵੱਖ ਵਿਭਾਗਾ ਵੱਲ਼ੋ ਸਵੈ-ਰੋਜਗਾਰ ਅਤੇ ਹੋਰ ਸਕੀਮਾ ਸਬੰਧੀ ਸਟਾਲ ਵੀ ਲਗਾਏ ਗਏ।ਇਸ ਮੌਕੇ ਸ਼ੀ ਹਰਮਨਪ੍ਰੀਤ ਸਿੰਘ, ਪਲੇਸਮੈਂਟ ਅਫਸਰ, ਸ਼੍ਰੀ ਸੁਖਬੀਰ ਸਿੰਘ ਕੰਗ ਵੀ ਹਾਜ਼ਰ ਸਨ।

Spread the love