ਬਾਰਡਰ ਏਰੀਆ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਈ-ਸੰਜੀਵਨੀ ਆਨਲਾਈਨ ਓਪੀਡੀ

Sorry, this news is not available in your requested language. Please see here.

ਫਾਜ਼ਿਲਕਾ, 30 ਜੂਨ 2021
ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਦੇ ਲੋਕਾਂ ਲਈ ਨਿਰਵਿਘਨ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਲੋਕ ਹਿੱਤ ਉਪਰਾਲਾ ਕੀਤਾ ਹੈ। ਪੰਜਾਬ ਸਰਕਾਰ ਨੇ ਅੱਜ ਸੀ-ਡੈਕ ਮੁਹਾਲੀ ਵਲੋਂ ਵਿਕਸਤ ਏਕੀਕ੍ਰਿਤ ਟੈਲੀਮੇਡੀਸਨਲ ਸਲਿਊਸ਼ਨ, “ਈ-ਸੰਜੀਵਨੀ-ਆਨਲਾਈਨ ਓਪੀਡੀ ” (ਡਾਕਟਰ ਤੋਂ ਮਰੀਜ਼ ਤੱਕ) ਦੀ ਸ਼ੁਰੂਆਤ ਕੀਤੀ ਹੈ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਐਸ.ਐੱਮ ਓ ਡਾਕਟਰ ਪੰਕਜ ਚੋਹਾਨ ਨੇ ਦੱਸਿਆ ਕਿ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਇਹ ਉਪਰਾਲਾ ਪੇਂਡੂ ਖੇਤਰਾਂ ਦੇ ਆਮ ਲੋਕਾਂ ਲਈ ਵਿਸ਼ੇਸ਼ ਸਿਹਤ ਸੇਵਾਵਾਂ ਦੀ ਪਹੁੰਚਾਉਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਆਨਲਾਈਨ ਓ.ਪੀ.ਡੀ ਦੀਆਂ ਸੇਵਾਵਾਂ ਲੈਣ ਲਈ ਹੈਲਥ ਐਂਡ ਵੈੱਲਣੇਸ ਸੈਂਟਰਾਂ ਵਿਚ ਸੀ ਐਚ ਓ ਕੰਮ ਕਰ ਰਹੇ ਹਨ।ਉਹਨਾਂ ਦੱਸਿਆ ਕਿ ਲੋਕਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮਾਹਰ ਡਾਕਟਰਾਂ ਦੇ ਨੈਟਵਰਕ ਨਾਲ ਜੁੜਨ ਅਤੇ ਘਰ ਬੈਠੇ ਹੀ ਸਿਹਤ ਸੰਬੰਧੀ ਆਮ ਸਮੱਸਿਆਵਾਂ ਲਈ ਡਾਕਟਰੀ ਇਲਾਜ ਅਤੇ ਸਲਾਹ ਲੈਣ ਲਈ ਪਲੇਟਫਾਰਮ ਪ੍ਰਦਾਨ ਕਰਦਾ ਹੈ।
ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿੱਚ ਟੈਲੀਮੇਡਸੀਨ ਸੇਵਾਵਾਂ ਤੋਂ ਇਲਾਵਾ ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਸ਼ਿਕਾਇਤਾਂ ਵਿਭਾਗ ਦੇ ਸਰਗਰਮ ਸਹਿਯੋਗ ਨਾਲ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਇਸ ਪ੍ਰੋਗਰਾਮ ਨੂੰ ਸੂਬੇ ਭਰ ਵਿੱਚ ਲਾਗੂ ਕੀਤਾ ਹੈ।ਇਸ ਦੁਆਰਾ ਡਾਕਟਰੀ ਸੇਵਾਵਾਂ ਦੀ ਗੁਣਵੱਤਾ ਨੂੰ ਵਧਾਉਣ ਤੋਂ ਇਲਾਵਾ ਇਸ ਸੇਵਾ ਬੁਨਿਆਦੀ ਢਾਂਚੇ ਦੀ ਘਾਟ ਅਤੇ ਮਨੁੱਖੀ ਸਰੋਤਾਂ ਦੀ ਘਾਟ ਨਾਲ ਸਬੰਧਤ ਮੁੱਦਿਆਂ ਨੂੰ ਬਹੁਤ ਹੱਦ ਤਕ ਹੱਲ ਕਰਨ ਵਿਚ ਸਹਾਈ ਹੋਵੇਗੀ। ਈ-ਸੰਜੀਵਨੀ ਦਾ ਉਦੇਸ਼ ਸ਼ਹਿਰੀ ਤੇ ਪੇਂਡੂ ਅਤੇ ਅਮੀਰ ਬਨਾਮ ਗਰੀਬਾਂ ਵਿਚਕਾਰ ਮੌਜੂਦ ਡਿਜੀਟਲ ਵੰਡ ਨੂੰ ਪੂਰਾ ਕਰਦਿਆਂ ਸਿਹਤ ਸੇਵਾਵਾਂ ਨੂੰ ਬਰਾਬਰ ਬਣਾਉਣਾ ਹੈ। ਉਸਨੇ ਅੱਗੇ ਈ-ਸੰਜੀਵਨੀ ਓਪੀਡੀ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਉੱਤੇ ਚਾਨਣਾ ਪਾਇਆ ਜਿਸ ਵਿੱਚ ਮਰੀਜ਼ਾਂ ਦੀ ਰਜਿਸਟ੍ਰੇਸ਼ਨ, ਟੋਕਨ ਜਨਰੇਸ਼ਨ, ਕਤਾਰ ਪ੍ਰਬੰਧਨ, ਸਬੰਧਤ ਡਾਕਟਰ ਨਾਲ ਆਡੀਓ-ਵੀਡੀਓ ਮਸ਼ਵਰਾ, ਈ-ਪ੍ਰਸਕ੍ਰਿਪਸ਼ਨ, ਐਸਐਮਐਸ/ ਈਮੇਲ ਨੋਟੀਫਿਕੇਸ਼ਨ ਅਤੇ ਰਾਜ ਦੇ ਡਾਕਟਰਾਂ ਦੁਆਰਾ ਸੇਵਾਵਾਂ (ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਤੋਂ) ਪੂਰੀ ਤਰਾਂ ਮੁਫਤ ਹਨ।ਉਨ੍ਹਾਂ ਅੱਗੇ ਦੱਸਿਆ ਕਿ ਐਪਲੀਕੇਸ਼ਨ ਵਿੱਚ ਅਣਚਾਹੇ ਤੱਤਾਂ ਵਿਰੁੱਧ ਸੁਰੱਖਿਆ ਦੀ ਇੱਕ ਉੱਚ ਡਿਗਰੀ ਹੈ।
ਉਨਾਂ ਨੇ ਅੱਗੇ ਕਿਹਾ ਕਿ ਇਹ ਤਕਨੀਕ ਸਮਾਜ ਦੇ ਸਾਰੇ ਵਰਗਾਂ ਨੂੰ ਕਰਫਿਊ ਅਤੇ ਕੋਵਿਡ -19 ਮਹਾਂਮਾਰੀ ਦਰਮਿਆਨ ਮਿਆਰੀ ਡਾਕਟਰੀ ਸਲਾਹ ਅਤੇ ਇਲਾਜ ਦੀ ਮੁਹੱਈਆ ਕਰਵਾਉਣ ਵਿਚ ਸਹਾਇਤਾ ਕਰ ਰਹੀ ਹੈ ਜਿਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ ਜੋ ਪਿੰਡ ਪੱਧਰ ਉਪਰ ਹੀ ਸਹਿਤ ਸਹੂਲਤਾਂ ਮਿਲਣ ਨਾਲ ਕਾਫੀ ਖੁਸ਼ ਹੈ।
ਦਿਵੇਸ਼ ਕੁਮਾਰ ਬਲਾਕ ਮਾਸ ਮੀਡਿਆ ਇੰਚਾਰਜ ਡੱਬਵਾਲਾ ਕਲਾ ਨੇ ਦੱਸਿਆ ਕਿ ਇਹ ਵਿਸ਼ੇਸ਼ਤਾ ਕੋਵਾ ਪੰਜਾਬ ਮੋਬਾਈਲ ਐਪਲੀਕੇਸ਼ਨ ਵਿਚ ਵੀ ਉਪਲਬਧ ਹੈ ਜੋ ਐਂਡਰਾਇਡ ਲਈ ਗੂਗਲ ਪਲੇ ਸਟੋਰ ਤੇ ਅਤੇ ਆਈਓਐਸ ਲਈ ਐਪਲ ਐਪਸਟੋਰ ਤੇ ਉਪਲਬਧ ਹੈ। “ਈ-ਸੰਜੀਵਨੀ-ਓਪੀਡ” ਦੇ ਲਾਭ ਲੈਣ ਲਈ ਮਰੀਜ਼ / ਵਿਅਕਤੀ ਕੋਲ ਇੱਕ ਕੰਪਿਊਟਰ, ਲੈਪਟਾਪ ਜਾਂ ਟੈਬਲੇਟ (ਟੈਬ) ਦੇ ਨਾਲ ਇੱਕ ਵੱਖਰਾ ਜਾਂ ਇਨਬਿਲਟ ਵੈਬਕੈਮ, ਮਾਈਕ, ਸਪੀਕਰ ਅਤੇ ਇੱਕ 2 ਐਮਬੀਪੀਐਸ ਜਾਂ ਤੇਜ਼ ਇੰਟਰਨੈਟ ਕਨੈਕਸ਼ਨ ਹੋਣਾ ਚਾਹੀਦਾ ਹੈ। ਮੁਫਤ ਮੈਡੀਕਲ ਸਲਾਹ ਪ੍ਰਦਾਨ ਕਰਨ ਲਈ, ਸ਼ੁਰੂ ਵਿਚ ਰਾਜ ਸਿਹਤ ਵਿਭਾਗ ਦੇ ਡਾਕਟਰਾਂ ਦੀ ਇਕ ਟੀਮ ਸੋਮਵਾਰ ਤੋਂ ਸ਼ਨੀਵਾਰ (ਸਵੇਰੇ 10 ਵਜੇ ਤੋਂ 1 ਵਜੇ ਤੱਕ) ਉਪਲਬਧ ਰਹੇਗੀ ਅਤੇ ਲੋੜ ਪੈਣ ਤੇ ਇਹ ਸਮਰੱਥਾ ਲੋਕਾਂ ਦੇ ਫੀਡਬੈਕ ਦੇ ਆਧਾਰ ਤੇ ਵਧਾਈ ਜਾ ਸਕਦੀ ਹੈ। ਇਹ ਸਹੂਲਤ ਉਨਾਂ ਬਿਮਾਰ ਲੋਕਾਂ ਲਈ ਲਾਭਕਾਰੀ ਹੋ ਰਹੀ ਹੈ ਜੋ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਹਸਪਤਾਲਾਂ ਜਾਣ ਤੋਂ ਡਰ ਮਹਿਸੂਸ ਕਰ ਰਹੇ ਹਨ। ਬਲਾਕ ਵਿਚ ਹੈਲਥ ਐਂਡ ਵੈੱਲਣੇਸ ਸੈਂਟਰ ਵਿਖੇ ਸੀ ਐਚ ਓ ਕੋਲ ਲੈਪਟਾਪ ਆਦਿ ਵਿਭਾਗ ਵਲੋ ਮੁਹਈਆ ਕਰਵਾਏ ਹੋਏ ਹਨ ਜਿਸ ਦੀ ਮਦਦ ਨਾਲ ਬਲਾਕ ਵਿਚ ਕੋਵਿਡ ਮਹਾਮਾਰੀ ਦੌਰਾਨ 500 ਤੋਂ ਵੱਧ ਲੋਕਾਂ ਨੇ ਅੱਜ ਇਸ ਪ੍ਰਣਾਲੀ ਰਾਹੀਂ ਡਾਕਟਰੀ ਸਹਾਇਤਾ ਪ੍ਰਾਪਤ ਕੀਤੀ ਹੈ।
ਈ-ਸੰਜੀਵਨੀ ਆਨਲਾਈਨ ਓਪੀਡੀ ਵਿਚ ਫਾਜ਼ਿਲਕਾ ਜਿਲਾ ਦੀ ਕਾਰਗੁਜ਼ਾਰੀ ਰਹੀ ਵਧੀਆ:ਸਿਵਲ ਸਰਜਨ
ਸਿਵਲ ਸਰਜਨ ਫਾਜ਼ਿਲਕਾ ਡਾ. ਪਰਮਿੰਦਰ ਕੁਮਾਰ ਨੇ ਦੱਸਿਆ ਕਿ ਜਿਲਾ ਫਾਜ਼ਿਲਕਾ ਦੀ ਈ ਸੰਜੀਵਨੀ ਆਨਲਾਈਨ ਓਪੀਡੀ ਦੀ ਕਾਰਗੁਜ਼ਾਰੀ ਬਹੁਤ ਵਧੀਆ ਰਹੀ ਹੈ। ਜਿਲੇ ਦੇ ਸਾਰੇ ਸੀ ਐਚ ਓ ਆਪਣੇ ਹੈਲਥ ਐਂਡ ਵੈੱਲਣੇਸ ਸੈਂਟਰਾਂ ਵਿਚ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਵਧੀਆ ਉਪਰਾਲਾ ਕਰ ਰਹੇ ਹਨ।ਪੂਰੇ ਪੰਜਾਬ ਵਿਚ ਰੋਜ਼ ਦੀ ਰਿਪੋਰਟ ਮੁਤਾਬਕ ਫਾਜ਼ਿਲਕਾ ਦਾ ਨਾਮ ਦੂਸਰਾ ਅਤੇ ਤੀਸਰਾ ਰਿਹਾ ਹੈ ਜਿਥੋਂ ਵੱਧ ਤੋਂ ਵੱਧ ਲੋਕ ਵਿਭਾਗ ਦੀ ਇਸ ਯੋਜਨਾ ਦਾ ਲਾਭ ਲੈ ਰਹੇ ਹਨ।ਉਹਨਾਂ ਦੱਸਿਆ ਕਿ ਪਿੰਡਾਂ ਵਿਚ ਲੋਕ ਸ਼ਹਿਰ ਵਿਚ ਭੀੜ ਤੋਂ ਗੁਰੇਜ਼ ਕਰ ਰਹੇ ਹਨ ਅਤੇ ਸੈਂਟਰਾਂ ਵਿਚ ਵਿਭਾਗ ਵਲੋ ਲੈਪਟਾਪ ਅਤੇ ਇੰਟਰਨੇਟ ਦੀ ਸੁਵਿਧਾ ਦਿਤੀ ਗਈ ਹੈ ਜਿਥੇ ਲੋਕ ਸੈਂਟਰ ਤੇ ਬੈਠ ਕੇ ਆਪਣੀ ਟੈਲੀ ਮੇਡੀਸ਼ਨ ਰਾਹੀ ਇਲਾਜ ਕਰਵਾ ਰਹੇ ਹੈ। ਇਹਨਾਂ ਮਰੀਜ ਵਿਚ ਸ਼ੂਗਰ ਬੀ ਪੀ, ਗਰਭਵਤੀ ਔਰਤਾਂ ਅਤੇ ਆਮ ਜਨਰਲ ਮਰੀਜ ਮੁਫ਼ਤ ਵਿਚ ਡਾਕਟਰੀ ਸੁਵਿਧਾ ਲੈ ਰਹੇ ਹਨ।

Spread the love