ਬੱਚਿਆਂ ਦੀ ਘਰੇਲੂ ਦੇਖਭਾਲ ਪ੍ਰੋਗਰਾਮ ਤਹਿਤ ਨਿੱਕੇ ਬੱਚਿਆਂ ਦੀ ਪੋਸ਼ਣ ਦੀ ਸਥਿਤੀ ਨੂੰ ਸੁਧਾਰਿਆ ਜਾਵੇਗਾ: ਡਾ. ਗੀਤਾਂਜਲੀ ਸਿੰਘ

Sorry, this news is not available in your requested language. Please see here.

ਬੱਚਿਆਂ ਦੀ ਘਰੇਲੂ ਦੇਖਭਾਲ ਪ੍ਰੋਗਰਾਮ ਅਧੀਨ ਘਰਾਂ ਦੇ ਵਾਧੂ ਦੌਰੇ ਕਰਨ ਸਬੰਧੀ ਪੰਜ ਦਿਨਾ ਟ੍ਰੇਨਿੰਗ ਸ਼ੁਰੂ
ਨਵਾਂਸ਼ਹਿਰ, 13 ਸਤੰਬਰ 2021  ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਜੀ ਦੇ ਦਿਸਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਪ੍ਰਾਈਮਰੀ ਸਿਹਤ ਕੇਂਦਰ ਮੁਜ਼ੱਫਰਪੁਰ ਵਿਖੇ ਬੱਚਿਆਂ ਦੀ ਘਰੇਲੂ ਦੇਖਭਾਲ ਪ੍ਰੋਗਰਾਮ ਅਧੀਨ ਘਰਾਂ ਦੇ ਵਾਧੂ ਦੌਰੇ ਕਰਨ ਸਬੰਧੀ ਪੰਜ ਦਿਨਾ ਟ੍ਰੇਨਿੰਗ ਸ਼ੁਰੂ ਕੀਤੀ ਗਈ, ਜਿਸ ਵਿੱਚ ਬਲਾਕ ਦੀਆਂ ਆਸ਼ਾ ਫੈਸੀਲੀਟੇਟਰਜ਼ ਅਤੇ ਆਸ਼ਾ ਵਰਕਰਾਂ ਨੇ ਭਾਗ ਲਿਆ।

ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਨੇ ਆਸ਼ਾ ਫੈਸੀਲੀਟੇਟਰਜ਼ ਅਤੇ ਆਸ਼ਾ ਵਰਕਰਾਂ ਨੂੰ ਟ੍ਰੇਨਿੰਗ ਦਿੰਦੇ ਹੋਏ ਕਿਹਾ ਕਿ ਇਹ ਟ੍ਰੇਨਿੰਗ ਆਸ਼ਾ ਵਰਕਰਾਂ ਦੇ ਮੌਜੂਦਾ ਗਿਆਨ ’ਤੇ ਨਵੀਂ ਉਸਾਰੀ ਕਰੇਗੀ ਅਤੇ ਬੱਚਿਆਂ ਦੇ ਮੁੱਢਲੇ ਵਿਕਾਸ ਲਈ ਨਵੀਆਂ ਕੁਸ਼ਲਤਾਵਾਂ ਵਿਕਸਤ ਕਰਨ ਵਿਚ ਸਹਾਇਤਾ ਕਰੇਗੀ।

ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਬੱਚਿਆਂ ਦੀਆਂ ਮੌਤਾਂ ਅਤੇ ਬਿਮਾਰੀਆਂ ਨੂੰ ਘਟਾਉਣਾ, ਨਿੱਕੇ ਬੱਚਿਆਂ ਦੀ ਪੋਸ਼ਣ ਸਥਿਤੀ ਨੂੰ ਸੁਧਾਰਨਾ ਅਤੇ ਨਿੱਕੇ ਬੱਚਿਆਂ ਵਿਚ ਵਾਜਬ ਵਾਧੇ ਨੂੰ ਅਤੇ ਆਰੰਭਕ ਬਾਲ ਵਿਕਾਸ ਨੂੰ ਯਕੀਨੀ ਬਣਾਉਣਾ ਹੈ।ਆਸ਼ਾ ਵਰਕਰਾਂ ਜਨਮ ਸਮੇਂ ਘੱਟ ਭਾਰ ਵਾਲੇ ਬੱਚਿਆਂ, ਬਿਮਾਰ ਬੱਚਿਆਂ, ਕੁਪੋਸ਼ਣ ਦਾ ਸ਼ਿਕਾਰ ਬੱਚਿਆਂ, ਨਵਜੰਮੇ ਬੱਚਿਆਂ ਦੀ ਦੇਖਭਾਲ ਉੱਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਨਗੀਆਂ।
ਡਾ. ਗੀਤਾਂਜਲੀ ਸਿੰਘ ਨੇ ਦੱਸਿਆ ਕਿ ਬੱਚਿਆਂ ਦੀ ਘਰੇਲੂ ਦੇਖਭਾਲ (ਐਚ.ਬੀ.ਵਾਈ.ਸੀ.) ਦੀ ਪਹਿਲਕਦਮੀ ਦੇ ਹਿੱਸੇ ਵਜੋਂ ਆਸ਼ਾ ਵਰਕਰਾਂ 42ਵੇਂ ਦਿਨ ਮਗਰੋਂ ਨਵਜੰਮੇ ਬੱਚੇ ਦੀ ਘਰੇਲੂ ਦੇਖਭਾਲ (ਐਚ.ਬੀ.ਵਾਈ.ਸੀ.) ਦੀਆਂ 6 ਜਾਂ 7 ਘਰ ਫੇਰੀਆਂ ਤੋਂ ਇਲਾਵਾ, ਪੰਜ ਵਾਰ ਹੋਰ ਘਰ ਦੇ ਦੌਰੇ ਕਰਨਗੀਆਂ। ਆਸ਼ਾ ਵਰਕਰਾਂ ਬੱਚਿਆਂ ਦੀ ਦੇਖਭਾਲ ਲਈ ਘਰ 3 ਮਹੀਨੇ, 6 ਮਹੀਨੇ, 9 ਮਹੀਨੇ, 12 ਮਹੀਨੇ ਅਤੇ 15 ਮਹੀਨੇ ਉੱਤੇ ਘਰਾਂ ਦਾ ਦੌਰਾ ਕਰਨਗੀਆਂ।

ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ ਅਤੇ ਵਿਕਾਸ ਵਿਰਦੀ ਨੇ ਕਿਹਾ ਕਿ ਆਸ਼ਾ ਵਰਕਰਾਂ ਘਰ ਦੇ ਦੌਰਿਆਂ ਨਾਲ ਬੱਚਿਆਂ ਦੀਆਂ ਸਮੱਸਿਆਵਾਂ ਦੀ ਜਲਦੀ ਸ਼ਨਾਖਤ ਕਰਨਗੀਆਂ ਅਤੇ ਪਰਿਵਾਰਾਂ ਦੀ ਮੁਨਾਸਬ ਕਾਰਵਾਈ ਕਰਨ ਵਿਚ ਮਦਦ ਕਰਨਗੀਆਂ। ਇਹ ਮਦਦ ਸੁਧਾਰੇ ਹੋਏ ਘਰੇਲੂ ਦੇਖਭਾਲ ਦੇ ਕਾਰਜਾਂ ਰਾਹੀਂ ਜਾਂ ਫਿਰ ਸਿਹਤ ਕੇਂਦਰ ਵਿਚ ਇਲਾਜ ਕਰਵਾ ਕੇ ਹੋ ਸਕਦੀ ਹੈ। ਘਰਾਂ ਦੀਆਂ ਵਾਧੂ ਦੇਖਭਾਲ ਫੇਰੀਆਂ ਨਾਲ ਆਸ਼ਾ ਵਰਕਰਾਂ ਪਹਿਲੇ ਛੇ ਮਹੀਨਿਆਂ ਲਈ ਕੇਵਲ ਮਾਂ ਦਾ ਦੁੱਧ ਪਿਲਾਉਣ ਨੂੰ ਉਤਸ਼ਾਹਤ ਕਰਨ ਦੇ ਨਾਲ-ਨਾਲ ਛੇ ਮਹੀਨੇ ਦੇ ਅਤੇ ਹੋਰ ਵੱਡੇ ਹੋ ਜਾਣ ’ਤੇ ਬੱਚਿਆਂ ਲਈ ਵਕਤ ਸਿਰ, ਚੋਖੇ ਅਤੇ ਪੌਸ਼ਟਿਕ ਭੋਜਨ ਖਵਾਉਣ ਲਈ ਪਰਿਵਾਰਕ ਮੈਂਬਰਾਂ ਨੂੰ ਪ੍ਰੇਰਿਤ ਕਰੇਗੀ।

ਇਸ ਮੌੌਕੇ ਹੋਰਨਾਂ ਤੋਂ ਇਲਾਵਾ ਮੈਡੀਕਲ ਅਫਸਰ ਗੁਰਪ੍ਰੀਤ ਸਿੰਘ, ਬਲਾਕ ਅਕਾਊਂਟੈਂਟ ਭੁਪਿੰਦਰ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

 

Spread the love