ਮਿਲਟਰੀ ਸਟੇਸ਼ਨ ਦੇ ਆਸ-ਪਾਸ ਕਵਾਡਕਾਪਟਰ (ਡਰੋਨ ਕੈਮਰੇ) ਦੀ ਵਰਤੋ ’ਤੇ ਪਾਬੰਦੀ

Sorry, this news is not available in your requested language. Please see here.

ਫਾਜ਼ਿਲਕਾ 18 ਜੂਨ 2021
ਜ਼ਿਲਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਤਹਿਤ ਜ਼ਿਲਾ ਫਾਜ਼ਿਲਕਾ ’ਚ ਕਵਾਡਕਾਪਟਰ (ਡਰੋਨ ਕੈਮਰੇ) ਦੀ ਵਰਤਂੋ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਜੁਲਾਈ 2021 ਤੱਕ ਲਾਗੂ ਰਹਿਣਗੇ।
ਜ਼ਿਲਾ ਮੈਜਿਸਟਰੇਟ ਨੇ ਜਾਰੀ ਹੁਕਮਾਂ ਵਿੱਚ ਕਿਹਾ ਕਿ ਆਮ ਨਾਗਰਿਕਾਂ ਵੱਲੋਂ ਮਿਲਟਰੀ ਸਟੇਸ਼ਨ, ਵਿਆਹ ਸ਼ਾਦੀਆਂ ਅਤੇ ਹੋਰ ਸਮਾਗਮਾਂ ਦੌਰਾਨ ਕਵਾਡਕਾਪਟਰ (ਡਰੋਨ ਕੈਮਰੇ) ਦੀ ਵਰਤੋਂ ਆਮ ਵੇਖਣ ਨੂੰ ਮਿਲਦੀ ਹੈ। ਉਕਤ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਜਿਲਾ ਫਾਜ਼ਿਲਕਾ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਅਤੇ ਰਾਸ਼ਟਰੀ ਸੁਰੱਖਿਆ ਨੂੰ ਖਤਰਾ ਆਉਣ ਦੀ ਖਦਸ਼ਾ ਹੈ।
ਜ਼ਿਲਾ ਮੈਜਿਸਟਰੇਟ ਨੇ ਸਪੱਸ਼ਟ ਕੀਤਾ ਹੈ ਕਿ ਡਰੋਨ ਕੈਮਰੇ ਉਡਾਉਣਾ ‘‘ਆਪਰੇਸ਼ਨ ਆਫ ਸਿਵਲ ਰੀਮੋਟੀਲੀ ਪਾਇਲਟਿਡ ਏਅਰ ਕਰਾਫਟ’’ ਬਾਰੇ ਡਾਇਰੈਕਟਰ ਜਨਰਲ ਆਫ ਸਿਵਲ ਏਵੀਏਸ਼ਨ ਦੀ ਨੀਤੀ ਦੀ ਵੀ ਉਲੰਘਨਾ ਹੈ। ਇਸ ਲਈ ਉਕਤ ਹਾਲਾਤ ਨੂੰ ਮੁੱਖ ਰੱਖਦਿਆਂ ਅਤੇ ਜ਼ਿਲਾ ਫਾਜ਼ਿਲਕਾ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਅਤੇ ਰਾਸ਼ਟਰੀ ਸੁਰੱਖਿਆ ਨੂੰ ਕਾਇਮ ਰੱਖਣਾ ਯਕੀਨੀ ਬਣਾਉਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।

Spread the love