ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 7ਵੇਂ ਮੈਗਾ ਰੋਜ਼ਗਾਰ ਮੇਲੇ ਦਾ ਵਰਚੂਅਲ ਆਗਾਜ਼

Sorry, this news is not available in your requested language. Please see here.

ਫਾਜ਼ਿਲਕਾ ਜ਼ਿਲੇ੍ਹ ਵਿਚ ਪਿਛਲੇ ਸਾਲ 9706 ਲੋਕਾਂ ਨੂੰ ਰੋਜ਼ਗਾਰ ਕੈਂਪਾਂ ਵਿਚ ਮਿਲਿਆ ਰੋਜ਼ਗਾਰ-ਡਿਪਟੀ ਕਮਿਸ਼ਨਰ
ਫਾਜ਼ਿਲਕਾ 9 ਸਤੰਬਰ 2021
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਰਚੂਅਲ ਤਰੀਕੇ ਨਾਲ 7ਵੇਂ ਮੈਗਾ ਰੋਜ਼ਗਾਰ ਮੇਲੇ ਦਾ ਉਦਘਾਟਨ ਕੀਤਾ।ਇਸ ਦੌਰਾਨ ਉਨ੍ਹਾਂ ਨੇ ਰੋਜ਼ਗਾਰ ਉਤਪਤੀ ਵਿਭਾਗ ਦੀਆਂ ਦੋ ਹੋਰ ਸਕੀਮਾਂ ਦਾ ਵੀ ਆਨਲਾਈਨ ਆਗਾਜ਼ ਕੀਤਾ।
ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਨਾਲ ਜ਼ੋੜਨ ਲਈ ਕੀਤੇ ਜਾ ਰਹੇ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਨੌਜਵਾਨਾਂ ਦੇ ਹੁਨਰ ਵਿਕਾਸ ਨੂੰ ਤਰਜੀਹ ਦਿੱਤੀ ਤਾਂ ਜ਼ੋ ਸਾਡੇ ਨੌਜਵਾਨ ਵੱਖ-ਵੱਖ ਸੈਕਟਰਾਂ ਵਿਚ ਰੋਜ਼ਗਾਰ ਪ੍ਰਾਪਤ ਕਰ ਸਕਣ।ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੇ ਯਤਨਾ ਨਾਲ ਰਾਜ ਵਿਚ 91 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਿਸ ਨਾਲ ਰੋਜ਼ਗਾਰ ਦੇ ਹੋਰ ਵੀ ਵੱਡੀ ਗਿਣਤੀ ਵਿਚ ਮੌਕੇ ਨੌਜਵਾਨਾਂ ਨੂੰ ਮਿਲਣਗੇ।ਇਸੇ ਤਰ੍ਹਾਂ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਦੇ ਨਾਲ ਵੀ ਜ਼ੋੜਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਨੌਜਵਾਨਾਂ ਨੂੰ ਸਰਕਾਰੀ ਅਤੇ ਪ੍ਰਾਇਵੇਟ ਨੌਕਰੀਆਂ ਲਈ ਮੁਫਤ ਆਨਲਾਈਨ ਕੋਚਿੰਗ ਦਾ ਆਗਾਜ ਵੀ ਅੱਜ ਤੋਂ ਕੀਤਾ ਗਿਆ ਹੈ। ਜਿਸ ਤਹਿਤ ਇਕ ਲੱਖ ਨੌਜਵਾਨਾਂ ਨੂੰ ਇਹ ਮੁਫਤ ਆਨਲਾਈਨ ਕੋਚਿੰਗ ਦਿੱਤੀ ਜਾਵੇਗੀ ਜਿਸ ਦੇ ਪਹਿਲੇ ਬੈਚ ਵਿਚ 11 ਹਜ਼ਾਰ ਨੌਜਵਾਨ ਸਿਖਲਾਈ ਸ਼ੁਰੂ ਕਰਨਗੇ।ਇਸੇ ਤਰ੍ਹਾਂ ਅੱਜ ਹੀ ਮੇਰਾ ਕਾਮ ਮੇਰਾ ਮਾਨ ਯੋਜਨਾ ਦਾ ਆਗਾਜ਼ ਕੀਤਾ ਗਿਆ ਹੈ।ਜਿਸ ਤਹਿਤ ਉਸਾਰੀ ਕਿਰਤੀਆਂ ਦੇ ਬਚਿਆਂ ਨੂੰ ਹੁਨਰ ਸਿਖਲਾਈ ਦਿੱਤੀ ਜਾਵੇਗੀ ਅਤੇ ਇਸ ਸਮੇਂ ਦੌਰਾਨ ਉਨ੍ਹਾਂ ਨੂੰ 2500 ਰੁਪਏ ਪ੍ਰਤੀ ਮਹੀਨੇ ਦੀ ਦਰ ਨਾਲ ਇਕ ਸਾਲ ਤੱਕ ਭੱਤਾ ਵੀ ਮਿਲੇਗਾ।ਇਸ ਸਕੀਮ ਤਹਿਤ 30 ਹਜ਼ਾਰ ਲਾਭਪਾਤਰੀਆਂ ਨੂੰ ਫਾਇਦਾ ਹੋਵੇਗਾ।
ਇਸ ਤੋਂ ਪਹਿਲਾਂ ਬੋਲਦਿਆਂ ਤਕਨੀਕੀ ਸਿਖਿਆ ਤੇ ਰੋਜ਼ਗਾਰ ਵਿਭਾਗ ਦੇ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਵਿਭਾਗ ਵੱਲੋਂ ਨੌਜਵਾਨਾਂ ਨੂੰ ਹੁਨਰ ਸਿਖਲਾਈ ਅਤੇ ਰੋਜ਼ਗਾਰ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਵੇਰਵਾ ਸਾਂਝਾ ਕੀਤਾ।ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਰਕਾਰ ਵੱਲੋਂ ਵਿਦੇਸ਼ਾਂ ਵਿਚ ਰੋਜ਼ਗਾਰ ਦੀਆਂ ਸੰਭਾਵਨਾਵਾਂ ਸਬੰਧੀ ਜਾਣਕਾਰੀ ਦਿੱਤੀ।
ਉਧਰ ਜ਼ਿਲ੍ਹਾ ਸਦਰ ਮੁਕਾਮ ਤੋਂ ਇਸ ਸਮਾਗਮ ਵਿਚ ਜੁੜੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਪਿਛਲੇ ਸਾਲ ਦੌਰਾਨ ਫਾਜ਼ਿਲਕਾ ਜ਼ਿਲ੍ਹੇ ਵਿਚ 9706 ਨੌਜ਼ਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ ਜਦਕਿ ਹੁਣ ਫਿਰ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਉਨ੍ਹਾ ਨੇ ਇਸ ਮੋਕੇ ਅੱਜ ਫਾਜ਼ਿਲਕਾ ਵਿਖੇ ਲਗਾਏ ਰੋਜ਼ਗਾਰ ਮੇਲੇ `ਚ ਰੋਜ਼ਗਾਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੀ ਵੰਡੇ।
ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਬਲਵੀਰ ਸਿੰਘ ਦਾਨੇਵਾਲੀਆ, ਸਹਾਇਕ ਕਮਿਸ਼ਨਰ (ਜ) ਸ੍ਰੀ ਕੰਵਰਜੀਤ ਸਿੰਘ, ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਵਾਈਸ ਚੇਅਰਮੈਨ ਸ੍ਰੀ ਵਿਕਰਮ ਕੰਬੋਜ਼, ਪੀ.ਏ.ਡੀ.ਬੀ. ਫਾਜ਼ਿਲਕਾ ਦੇ ਵਾਈਸ ਚੇਅਰਮੈਨ ਸ੍ਰੀ ਗੌਰਵ ਕਾਲੜਾ, ਜ਼ਿਲ੍ਹਾ ਰੋਜ਼ਗਾਰ ਤੇ ਉਤਪਤੀ ਅਫਸਰ ਸ੍ਰੀ ਕ੍ਰਿਸ਼ਨ ਸਿੰਘ, ਸ੍ਰੀ ਕਰਮਜੀਤ ਸਿੰਘ ਚੇਅਰਮੈਨ ਰਾਏ ਸਿੱਖ ਵੈਲਫੇਅਰ ਬੋਰਡ, ਦਰਸ਼ਨ ਸਿੰਘ ਵਾਈਸ ਚੇਅਰਮੈਨ ਰਾਮਗੜ੍ਹੀਆ ਵੈਲਫੇਅਰ ਬੋਰਡ, ਬਲਕਾਰ ਚੰਦ ਜ਼ੋਸਨ, ਬ੍ਰਿਜ ਲਾਲ ਪ੍ਰਜਾਪਤ, ਅਤਿੰਦਰ ਪਾਲ, ਦਰਸ਼ਨ ਸਿੰਘ ਤੋੋਂ ਇਲਾਵਾ ਹੋਰ ਪਤਵੰਤੇ ਸਜਨ ਮੌਜੂਦ ਸਨ।

Spread the love