ਅੰਮ੍ਰਿਤਸਰ ਜ਼ਿਲ੍ਹੇ ਦੇ 2 ਅਧਿਆਪਕਾਂ ਨਾਲ ਮੁੱਖ ਮੰਤਰੀ ਪੰਜਾਬ ਕਰਨਗੇ ਵਿਚਾਰ ਚਰਚਾ- ਸਿੱਖਿਆ ਅਧਿਕਾਰੀ
ਅੰਮ੍ਰਿਤਸਰ, 9 ਜੂਨ 2021 ਕੇਂਦਰ ਸਰਕਾਰ ਦੇ ਸਿੱਖਿਆ ਮੰਤਰਾਲੇ ਵਲੋਂ ਤਿਆਰ ਕੀਤੀ ਸਕੂਲਾਂ ਦੀ ਕਾਰਗੁਜਾਰੀ ਦੀ ਸਮੀਖਿਆ ਰਿਪੋਰਟ ਅਨੁਸਾਰ ਪੰਜਾਬ ਰਾਜ ਨੂੰ ਏ++ ਦਾ ਅੱਵਲ ਦਰਜਾ ਪ੍ਰਾਪਤ ਹੋਣ ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਅਧਿਆਪਕਾਂ ਨੂੰ ਵਧਾਈ ਦੇਣ ਅਤੇ ਸਿੱਖਿਆ ਪ੍ਰਣਾਲੀ ਦੇ ਤਜਰਬਿਆਂ ਨੂੰ ਜਾਨਣ ਲਈ ਸੂਬੇ ਦੇ ਸਰਕਾਰੀ ਸਕੁਲ ਅਧਿਆਪਕਾਂ ਨਾਲ ਅੱਜ ਆਨਲਾਈਨ ਵਿਧੀ ਰਾਹੀਂ ਰੂਬਰੂ ਹੋਣਗੇ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਤਿੰਦਰਬੀਰ ਸਿੰਘ ਅਤੇ ਸੁਸ਼ੀਲ ਕੁਮਾਰ ਤੁੱਲੀ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ ਅਤੇ ਐ.ਸਿੱ) ਅੰਮ੍ਰਿਤਸਰ ਅਤੇ ਸਮਾਗਮ ਦੇ ਨੋਡਲ ਅਫਸਰ ਹਰਭਗਵੰਤ ਸਿੰਘ ਉੱਪ ਜ਼ਿਲ਼੍ਹਾ ਸਿੱਖਿਆ ਅਫਸਰ ਅੰਮ੍ਰਿਤਸਰ ਨੇ ਸਾਂਝੇ ਤੌਰ ਤੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ ਸਰਕਾਰੀ ਸਕੂਲ ਅਧਿਆਪਕਾਂ ਨਾਲ ਸਿੱਧਾ ਰਾਬਤਾ ਕਰਦਿਆਂ ਆਲਾਈਨ ਗਲਬਾਤ ਕੀਤੀ ਜਾਵੇਗੀ। ਜਿਸ ਲਈ ਜ਼ਿਲ੍ਹੇ ਅੰਦਰ 99 ਸਥਾਨਾਂ ਤੇ ਕੇਂਦਰ ਬਣਾਏ ਗਏ ਹਨ ਜਿਥੇ ਕੋਵਿਡ-19 ਸੰਬੰਧੀ ਹਦਾਇਤਾਂ ਦੀ ਪਾਲਣਾ ਕਰਦਿਆਂ ਸਰਕਾਰੀ ਸਕੂਲ ਅਧਿਆਪਕਾਂ ਤੋਂ ਇਲਾਵਾ ਪੰਚ, ਸਰਪੰਚ, ਬਲਾਕ ਸੰਮਤੀ ਤੇ ਜ਼ਿਲ਼੍ਹਾ ਪ੍ਰੀਸਦ ਮੈਂਬਰਾਂ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪੇ ਹਾਜਰ ਰਹਿਣਗੇ। ਉਨਾਂ ਦੱਸਿਆ ਕਿ ਜ਼ਿਲ਼੍ਹਾ ਪੱਧਰੀ ਸਮਾਗਮ ਮਿੰਨੀ ਸਕੱਤਰੇਤ ਅੰਮ੍ਰਿਤਸਰ ਵਿਖੇ ਹੋਵੇਗਾ ਜਿਥੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ, ਜ਼ਿਲ੍ਹਾ ਪ੍ਰਸਾਸ਼ਨਿਕ ਅਧਿਕਾਰੀਆਂ ਤੋਂ ਇਲਾਵਾ ਚੁਣੇ ਹੋਏ ਨੁਮਾਇੰਦੇ ਹਾਜਰੀ ਭਰਨਗੇ। ਇਸ ਸਮੇਂ ਜ਼ਿਲ਼੍ਹਾ ਅੰਮ੍ਰਿਤਸਰ ਤੋਂ 2 ਸਰਕਾਰੀ ਸਕੂਲ ਅਧਿਆਪਕ ਮੁੱਖ ਮੰਤਰੀ ਪੰਜਾਬ ਨਾਲ ਵਾਰਤਾਲਾਪ ਵੀ ਕਰਨਗੇ। ਇਸ ਸਮੇਂ ਸ਼੍ਰੀਮਤੀ ਰੇਖਾ ਮਹਾਜਨ ਉੱਪ ਜ਼ਿਲ਼੍ਹਾ ਸਿੱਖਿਆ ਅਫਸਰ, ਪ੍ਰਿੰਸੀਪਲ ਬਲਰਾਜ ਸਿੰਘ ਢਿਲੋਂ ਡੀ.ਐਸ.ਐਮ., ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਦਵਿੰਦਰ ਮੰਗੋਤਰਾ ਸੋਸ਼ਲ ਮੀਡੀਆ, ਜਸਕਰਨ ਸਿੰਘ ਜ਼ਿਲ਼ਾ ਐਮ.ਆਈ.ਐਸ. ਕੋਆਰਡੀਨੇਟਰ, ਕਰਨਬੀਰ ਸਿੰਘ ਸਹਾਇਕ ਕੋਆਰਡੀਨੇਟਰ, ਰਾਜਦੀਪ ਸਿੰਘ ਸਟੈਨੋ ਹਾਜਰ ਸਨ।
ਸਤਿੰਦਰਬੀਰ ਸਿੰਘ ਅਤੇ ਸੁਸ਼ੀਲ ਕੁਮਾਰ ਤੁੱਲੀ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ ਅਤੇ ਐ.ਸਿੱ) ਅੰਮ੍ਰਿਤਸਰ ਅਤੇ ਨੋਡਲ ਅਫਸਰ ਹਰਭਗਵੰਤ ਸਿੰਘ ਉੱਪ ਜ਼ਿਲ਼੍ਹਾ ਸਿੱਖਿਆ ਅਫਸਰ ਅੰਮ੍ਰਿਤਸਰ ਦੀਆ ਤਸਵੀਰਾਂ।