ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਲਕਾ ਖਡੂਰ ਸਾਹਿਬ ‘ਚ ਪੈਂਦੇ ਪਿੰਡਾਂ ਵਿੱਚ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸਪੈਸ਼ਲ ਗਿਰਦਾਵਰੀ ਦੇ ਨਿਰਦੇਸ਼

Sorry, this news is not available in your requested language. Please see here.

ਤਰਨ ਤਾਰਨ, 20 ਅਗਸਤ 2021
ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਰਮਨਜੀਤ ਸਿੰਘ ਸਿੱਕੀ ਦੀ ਬੇਨਤੀ ‘ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਜ਼ਿਲਾ ਤਰਨ ਤਾਰਨ ਦੇ ਹਲਕਾ ਖਡੂਰ ਸਾਹਿਬ ਵਿੱਚ ਪਿਛਲੇ ਦਿਨੀਂ ਹੋਈ ਭਾਰੀ ਵਰਖਾ ਅਤੇ ਦਰਿਆ ਬਿਆਸ ਵਿੱਚ ਜ਼ਿਆਦਾ ਪਾਣੀ ਆਉਣ ਕਰਕੇ ਸਬ-ਡਵੀਜ਼ਨ ਖਡੂਰ ਸਾਹਿਬ ‘ਚ ਪੈਂਦੇ ਪਿੰਡਾਂ ਵਿੱਚ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੂੰ ਸਪੈਸ਼ਲ ਗਿਰਾਦਾਵਰੀ ਕਰਵਾਉਣ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਸਬ-ਡਵੀਜ਼ਨ ਖਡੂਰ ਸਾਹਿਬ ਵਿੱਚ ਪੈਂਦੇ ਪਿੰਡਾਂ, ਮਾਣਕਦੇਕੇ, ਫਤਿਆਬਾਦ, ਖਾਨਰਾਜ਼ਾਦਾ, ਛਾਪੜੀ ਸਾਹਿਬ, ਚੱਕ ਮਿਹਰ, ਟਾਂਡਾ, ਤੁੜ, ਕੋਟ ਮੁਹੰਮਦ, ਜਾਮਾਰਾਏ, ਭੋਏ ਖੇਲੇ, ਚੰਬਾ ਖੁਰਦ, ਧੂੰਦਾਂ, ਭੈਲ ਢਾਏ ਵਾਲਾ, ਜੌਹਲ ਢਾਏ ਵਾਲਾ, ਮੁੰਡਾ ਪਿੰਡ, ਗੁੱਜਰਪੁਰਾ, ਘੜਕਾ, ਕਰਮੂਵਾਲਾ, ਧੁੰਨ, ਚੰਬਾ ਕਲਾਂ, ਹਵੇਲੀਆਂ ਅਤੇ ਕੰਬੋ ਢਾਏ ਵਾਲਾ ਆਦਿ ਵਿੱਚ ਪਿਛਲੇ ਦਿਨੀਂ ਹੋਈ ਭਾਰੀ ਵਰਖਾ ਅਤੇ ਦਰਿਆ ਬਿਆਸ ਵਿੱਚ ਜ਼ਿਆਦਾ ਪਾਣੀ ਆਉਣ ਕਰਕੇ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਐੱਸ. ਡੀ. ਐੱਮ. ਖਡੂਰ ਸਾਹਿਬ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਸਪੈਸ਼ਲ ਗਿਰਦਾਵਰੀ ਕਰਨ ਅਤੇ ਸਮੇਂ ਸਿਰ ਰਿਪੋਰਟ ਭੇਜਣ ਦੇ ਆਦੇਸ਼ ਦਿੱਤੇ ਗਏ ਹਨ।
ਵਰਨਣਯੋਗ ਹੈ ਕਿ ਸਬ-ਡਵੀਜ਼ਨ ਖਡੂਰ ਸਾਹਿਬ ਦੇ ਇਹਨਾਂ ਪਿੰਡਾਂ ਵਿੱਚ ਪਿਛਲੇ ਦਿਨੀਂ ਹੋਈ ਭਾਰੀ ਵਰਖਾ ਅਤੇ ਦਰਿਆ ਬਿਆਸ ਵਿੱਚ ਜ਼ਿਆਦਾ ਪਾਣੀ ਆਉਣ ਕਰਕੇ ਹੜ ਵਰਗੀ ਸਥਿਤੀ ਪੈਦਾ ਹੋ ਗਈ ਸੀ, ਹੁਣ ਹੜ ਦੀ ਸਥਿਤੀ ਵਿੱਚ ਸੁਧਾਰ ਹੋ ਚੁੱਕਾ ਹੈ। ਇਸ ਲਈ ਇਹਨਾਂ ਪਿੰਡਾਂ ਵਿੱਚ ਸਪੈਸ਼ਲ ਗਿਰਦਾਵਰੀ ਕਰਵਾਉਣ ਦੀ ਜ਼ਰੂਰਤ ਹੈ ਤਾਂ ਜੋ ਫਸਲਾਂ ਦੇ ਹੋਏ ਨੁਕਸਾਨ ਦਾ ਅੰਦਾਜ਼ਾ ਲਗਾ ਕੇ, ਮੁਆਵਜ਼ੇ ਲਈ ਸਰਕਾਰ ਨੂੰ ਲਿਖਿਆ ਜਾ ਸਕੇ।

Spread the love