ਮੁੱਖ ਮੰਤਰੀ ਪੰਜਾਬ ਵੱਲੋਂ ਵਰਚੁਅਲ ਕਿਸਾਨ ਮੇਲੇ ਦਾ ਕੀਤਾ ਗਿਆ ਆਨਲਾਈਨ ਉਦਘਾਟਨ

ਮੁੱਖ ਮੰਤਰੀ ਪੰਜਾਬ ਵੱਲੋਂ ਵਰਚੁਅਲ ਕਿਸਾਨ ਮੇਲੇ ਦਾ ਕੀਤਾ ਗਿਆ ਆਨਲਾਈਨ ਉਦਘਾਟਨ

Sorry, this news is not available in your requested language. Please see here.

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਦੀ ਕੀਤੀ ਸ਼ਲਾਘਾ, ਕਿਹਾ ਸਖ਼ਤ ਮੇਹਨਤ ਕਰਕੇ ਦੇਸ਼ ਦੇ ਅੰਨ ਭੰਡਾਰ ’ਚ ਪਾ ਰਹੇ ਹਨ ਵੱਡੀ ਹਿੱਸੇਦਾਰੀ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵੀ.ਸੀ. ਰੂਮ ’ਚ ਕਿਸਾਨਾਂ ਸਮੇਤ ਡਿਪਟੀ ਕਮਿਸ਼ਨਰ ਨੇ ਵੀ ਸੁਣੇ ਵੱਖ-ਵੱਖ ਖੇਤੀ ਮਾਹਰਾਂ ਦੇ ਵਿਚਾਰ

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨਾਲ ਸਾਂਝੇ ਕੀਤੇ ਖੇਤੀਬਾੜੀ ਸਬੰਧੀ ਨੁਕਤੇ

ਬਰਨਾਲਾ, 18 ਸਤੰਬਰ :

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ 18 ਅਤੇ 19 ਸਤੰਬਰ 2020 ਨੂੰ ਲੱਗਣ ਵਾਲੇ ਵਰਚੁਅਲ ਕਿਸਾਨ ਮੇਲੇ ਦਾ ਅੱਜ ਆਨਲਾਈਨ ਉਦਘਾਟਨ ਕੀਤਾ ਗਿਆ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਸੰਬੋਧਨ ’ਚ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦਾ ਕਿਸਾਨ ਬੜੀ ਸਖ਼ਤ ਮੇਹਨਤ ਕਰਕੇ ਦੇਸ਼ ਦੇ ਅੰਨ ਭੰਡਾਰ ’ਚ ਆਪਣਾ ਯੋਗਦਾਨ ਪਾ ਰਿਹਾ ਹੈ, ਲੇਕਿਨ ਭਾਰਤ ਦੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਫ਼ਸਲਾਂ ਦਾ ਸਹੀ ਮੁੱਲ ਨਾ ਮਿਲਣ ਕਾਰਣ ਕਿਸਾਨ ਨੂੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕੋਵਿਡ-19 ਦੀ ਚੱਲ ਰਹੀ ਮਹਾਂਮਾਰੀ ਦੇ ਦੌਰਾਨ ਵੀ ਪੰਜਾਬ ਦੇ ਕਿਸਾਨਾਂ ਵੱਲੋਂ ਕਣਕ ਦੀ ਰਿਕਾਰਡ ਪੈਦਾਵਾਰ ਕਰਕੇ ਜਿੱਥੇ ਦੇਸ਼ ਦੇ ਕੋਨੇ-ਕੋਨੇ ’ਚ ਬੈਠੇ ਦੇਸ਼ ਵਾਸੀਆਂ ਲਈ ਕਣਕ ਪਹੁੰਚਾਉਣ ’ਚ ਆਪਣਾ ਯੋਗਦਾਨ ਪਾਇਆ, ਉਥੇ ਹੀ ਕੋਵਿਡ-19 ਤੋਂ ਸਾਵਧਾਨੀਆਂ ਵਰਤਦਿਆਂ ਆਪਣੀ ਸਖ਼ਤ ਮੇਹਨਤ ਸਦਕਾ ਸਮੇਂ-ਸਿਰ ਮੰਡੀਆਂ ’ਚ ਕਣਕ ਵੇਚ ਗਈ।

ਆਨਲਾਈਨ ਵਰਚੁਅਲ ਕਿਸਾਨ ਮੇਲੇ ਦਾ ਲਾਈਵ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵੀ.ਸੀ.ਰੂਮ ’ਚ ਕਿਸਾਨਾਂ, ਡਿਪਟੀ ਕਮਿਸ਼ਨਰ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਅਦਿੱਤਯ ਡੇਚਲਵਾਲ, ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਦੇਵ ਸਿੰਘ ਸਮੇਤ ਹੋਰ ਸਟਾਫ਼ ਵੱਲੋਂ ਵੀ ਵੇਖਿਆ ਗਿਆ ਅਤੇ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਸਮੇਤ ਵੱਖ-ਵੱਖ ਖੇਤੀ ਮਾਹਰਾਂ ਦੇ ਕਿਸਾਨੀ ਸਬੰਧੀ ਵਿਚਾਰ ਵੀ ਸੁਣੇ ਗਏ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਕਿਸਾਨਾਂ ਨੂੰ ਦੱਸਿਆ ਕਿ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਵੱਲੋਂ ਵਰਚੁਅਲ ਕਿਸਾਨ ਮੇਲੇ ਦਾ ਮਕਸਦ ਕਿਸਾਨਾਂ ਨਾਲ ਲਾਈਵ ਰਾਬਤਾ ਕਰਕੇ ਉਨ੍ਹਾਂ ਨੂੰ ਖੇਤੀ ਵਿਗਿਆਨੀਆਂ ਵੱਲੋੌਂ ਜਾਣਕਾਰੀ ਮੁਹੱਈਆ ਕਰਵਾਉਣਾ ਸੀ। ਇਸ ਲਈ ਬਰਨਾਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵੀ.ਸੀ.ਰੂਮ ਅਤੇ ਬਲਾਕਾਂ ’ਚ ਕਿਸਾਨਾਂ ਨੂੰ ਇਹ ਵਰਚੁਅਲ ਮੇਲਾ ਲਾਈਵ ਦਿਖਾਇਆ ਗਿਆ ਤਾਂ ਜੋੋ ਕਿਸਾਨ ਇਸ ਕਿਸਾਨ ਮੇਲੇ ਦਾ ਲਾਭ ਲੈ ਸਕਣ ਤੇ ਖੇਤੀ ਸੰਬੰਧੀ ਜਾਣਕਾਰੀ ਹਾਸਲ ਕਰ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵਰਚੁਅਲ ਕਿਸਾਨ ਮੇਲੇ ਵਿੱਚ ਸਾਇਸਦਾਨਾਂ ਦੇ ਨਾਲ ਨਾਲ ਸਫਲ ਕਿਸਾਨਾਂ ਨੂੰ ਵੀ ਇਸ ਵਿੱਚ ਸਾਮਲ ਕੀਤਾ ਗਿਆ ਸੀ ਤਾਂ ਜੋੋ ਉਹ ਆਪਣੇ ਤਜਰਬੇ ਸਾਂਝੇ ਕਰ ਸਕਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਆਦਿੱਤਯ ਡੇਚਲਵਾਲ ਵੱਲੋਂ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਵਿੱਚ ਆ ਰਹੀਆਂ ਮੁਸਕਲਾਂ ਬਾਰੇ ਵੀ ਜਾਣਿਆ ਤੇ ਇਨ੍ਹਾਂ ਦਾ ਹੱਲ ਕਰਨ ਦਾ ਹਰ ਸੰਭਵ ਯਤਨ ਕਰਨ ਦਾ ਭਰੋੋਸਾ ਦਿਵਿਇਆ, ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਪਰਾਲੀ ਨੂੰ ਸੰਭਾਲ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋੋਣ ਤੋੋਂ ਬਚਾ ਕੇ ਬਰਨਾਲਾ ਜਿਲ੍ਹੇ ਨੂੰ ਸਾਫ ਸੁਥਰਾ ਬਨਾਉਣਾ ਹੈ।

ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਦੇਵ ਸਿੰਘ ਨੇ ਦੱਸਿਆ ਕਿ ਕਿਸਾਨ ਮੇਲੇ ਕਿਸਾਨਾਂ ਲਈ ਬਹੁਤ ਜ਼ਰੂਰੀ ਹਨ, ਇਹ ਨਵੀਂ ਤਕਨੀਕ ਨਾਲ ਲਗਾਇਆ ਮੇਲਾ ਕਿਸਾਨਾਂ ਲਈ ਬਹੁਤ ਲਾਹੇਵੰਦ ਸਿੱਧ ਹੋੋਵੇਗਾ ਕਿਉਂਕਿ ਇਸ ਨਾਲ ਜ਼ਿਆਦਾ ਕਿਸਾਨ ਇਸ ਮੇਲੇ ਦਾ ਹਿੱਸਾ ਬਣ ਸਕਣਗੇ ਤੇ ਜਾਣਕਾਰੀ ਹਾਸਲ ਕਰ ਆਪਣੀ ਖੇਤੀ ਵਿੱਚ ਨਵੀਆਂ ਤਕਨੀਕਾਂ ਨੂੰ ਅਪਣਾ ਆਧੁਨਿਕ ’ਤੇ ਵਿਗਿਆਨਕ ਖੇਤੀ ਵੱਲ ਕਦਮ ਵਧਾਉਣਗੇ।

ਇਸ ਸਮੇਂ ਸਰਪੰਚ ਬਲਜਿੰਦਰ ਸਿੰਘ ਮਿਸ਼ਰਾ ਵਜੀਦਕੇ ਕਲਾਂ, ਮੇਹਰ ਸਿੰਘ, ਜਗਸੀਰ ਸਿੰਘ, ਮਨਜੀਤ ਸਿੰਘ, ਦਵਿੰਦਰ ਸਿੰਘ ਤੇ ਹੋੋਰ ਕਿਸਾਨ ਹਾਜਰ ਸਨ।

Spread the love