ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀ ਸੱਚੀ ਹਮਦਰਦ ਸਰਕਾਰ- ਵਿਧਾਇਕ ਜਗਦੀਪ ਕੰਬੋਜ ਗੋਲਡੀ

MLA Mr. Jagdeep Kamboj Goldi(1)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀ ਸੱਚੀ ਹਮਦਰਦ ਸਰਕਾਰ- ਵਿਧਾਇਕ ਜਗਦੀਪ ਕੰਬੋਜ ਗੋਲਡੀ

Sorry, this news is not available in your requested language. Please see here.

ਲੋਕ ਸਵੀਧਾ ਕੈਂਪ ਵਿੱਚ ਕੀਤੀ ਸ਼ਿਰਕਤ

ਜਲਾਲਾਬਾਦ 16 ਫਰਵਰੀ 2024

ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਸੱਚੀ ਹਮਦਰਦ ਸਰਕਾਰ ਹੈ ਜੋ ਕਿ ਲੋਕ ਮਸਲਿਆਂ ਦਾ ਉਹਨਾਂ ਦੇ ਘਰਾਂ ਦੇ ਨਜ਼ਦੀਕ ਪਹੁੰਚ ਕੇ ਹੱਲ ਕਰ ਰਹੀ ਹੈ। ਉਹ ਅੱਜ ਇੱਥੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਦੇ ਦਫਤਰ ਵਿਖੇ ਲੱਗੇ ਲੋਕ ਸੁਵਿਧਾ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਨ।

ਇਸ ਮੌਕੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਲੋਕਾਂ ਦੀਆਂ ਮੁਸਕਿਲਾਂ ਸੁਣੀਆਂ ਅਤੇ ਮੌਕੇ ਤੇ ਹੀ ਮੁਸ਼ਕਿਲਾ ਦੇ ਹੱਲ ਕਰਨ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਵਿਧਾਇਕ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਉਪਰਾਲਿਆਂ ਰਾਹੀਂ ਲੋਕਾਂ ਨੂੰ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਨੇ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 10 ਲੱਖ ਤੋਂ ਜਿਆਦਾ ਕੱਟੇ ਗਏ ਰਾਸ਼ਨ ਕਾਰਡਾਂ ਨੂੰ ਬਹਾਲ ਕਰਕੇ ਲੋਕਾਂ ਲਈ ਵੱਡੀ ਰਾਹਤ ਦਿੱਤੀ ਹੈ। ਨਾਲ ਹੀ ਵਿਧਾਇਕ ਨੇ ਆਖਿਆ ਕਿ ਸਰਕਾਰ ਵੱਲੋਂ ਹੁਣ ਘਰ ਘਰ ਰਾਸ਼ਨ ਦੀ ਯੋਜਨਾ ਵੀ ਸ਼ੁਰੂ ਕੀਤੀ ਗਈ ਹੈ ਜਿਸ ਨਾਲ ਲੋਕਾਂ ਨੂੰ ਰਾਸ਼ਨ ਵੀ ਘਰਾਂ ਤੱਕ ਪਹੁੰਚਾਇਆ ਜਾਵੇਗਾ।

ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ। ਜਿਕਰਯੋਗ ਹੈ ਕਿ 6 ਫਰਵਰੀ ਤੋਂ ਲੋਕ ਸੁਵਿਧਾ ਕੈਂਪ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਤਹਿਤ ਵੱਖ-ਵੱਖ ਪਿੰਡਾਂ ਵਿੱਚ ਇਹ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਪਹੁੰਚ ਕੇ ਲੋਕ ਹੱਥੋਂ ਹੱਥ ਸਰਕਾਰੀ ਸੇਵਾਵਾਂ ਪ੍ਰਾਪਤ ਕਰ ਰਹੇ ਹਨ।

Spread the love