ਮੁੱਖ ਮੰਤਰੀ ਵੱਲੋਂ ਵਰਚੂਅਲ ਸਮਾਗਮ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਲਾਅ ਯੂਨੀਵਰਸਿਟੀ ਦਾ ਰੱਖਿਆ ਨੀਹ ਪੱਥਰ

Sorry, this news is not available in your requested language. Please see here.

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਯਾਦਗਾਰੀ ਸਿੱਕੇ ਜਾਰੀ
ਡਿਪਟੀ ਕਮਿਸ਼ਨਰ ਫਿਰੋਜ਼ਪੁਰ ਜ਼ਿਲ੍ਹਾ ਸਦਰ ਮੁਕਾਮ ਤੋਂ ਜੁੜੇ ਵਰਚੁਅਲ ਸਮਾਗਮ ਨਾਲ
ਫਿਰੋਜ਼ਪੁਰ 27 ਅਗਸਤ 2021
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਵਰਚੂਅਲ ਸਮਾਗਮ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ ਲਾਅ ਤਰਨਤਾਰਨ ਦਾ ਨੀਂਹ ਪੱਥਰ ਰੱਖਿਆ ਜੋ ਕਿ ਪੂਰੇ ਪੰਜਾਬ ਵਿੱਚ ਪ੍ਰਸਾਰਿਤ ਕੀਤਾ ਗਿਆ। ਜ਼ਿਲ੍ਹਾ ਸਦਰ ਮੁਕਾਮ ਤੋਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ. ਗੁਰਪਾਲ ਸਿੰਘ ਚਾਹਲ ਇਸ ਵਰਚੁਅਲ ਸਮਾਗਮ ਨਾਲ ਜੁੜੇ।
ਇਸ ਵਰਚੂਅਲ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਯੂਨੀਵਰਸਿਟੀ ਦੇ ਬਣਨ ਨਾਲ ਸਰਹੱਦੀ ਖੇਤਰ ਦੇ ਵਿਦਿਆਰਥੀਆਂ ਨੂੰ ਕਾਨੂੰਨ ਦੀ ਪੜ੍ਹਾਈ ਲਈ ਇਕ ਉੱਤਮ ਸੰਸਥਾਨ ਉਪਲਬਧ ਹੋਵੇਗਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਕੀਤੇ ਯਤਨਾਂ ਸਦਕਾ ਇਸ ਤੋਂ ਪਹਿਲਾਂ ਸੂਬੇ ਵਿੱਚ ਜਿੱਥੇ 2 ਪ੍ਰਾਈਵਟ ਯੂਨੀਵਰਸਿਟੀਆਂ ਸਥਾਪਤ ਹੋਈਆਂ ਹਨ ਉਥੇ ਹੀ ਪਟਿਆਲਾ ਵਿਖੇ ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਦੀ ਸਥਾਪਨਾ ਵੀ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਇਸ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸੋਨੇ ਦੇ ਸਿੱਕੇ ਵੀ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਆਮ ਲੋਕ ਇਹ ਯਾਦਗਾਰੀ ਸਿੱਕੇ ਫੁਲਕਾਰੀ ਆਊਟਲੇਟ ਤੋਂ ਖਰੀਦ ਸਕਦੇ ਹਨ। ਇਸ ਤੋਂ ਪਹਿਲਾਂ ਉਚੇਰੀ ਸਿੱਖਿਆ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ, ਮੱਖ ਸਕੱਤਰ ਪੰਜਾਬ ਸ੍ਰੀਮਤੀ ਵਿੰਨੀ ਮਹਾਜਨ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸੁਖਪ੍ਰੀਤ ਸਿੰਘ ਸਿੱਧੂ ਅਤੇ ਐੱਸਪੀ. ਬਲਬੀਰ ਸਿੰਘ ਵੀ ਹਾਜ਼ਰ ਸਨ।