`ਮੇਰਾ ਕੰਮ ਮੇਰਾ ਮਾਨ` ਸਕੀਮ ਅਧੀਨ ਰਜਿਸਟਰਡ ਉਸਾਰੀ ਕਿਰਤੀਆਂ/ਆਸ਼ਰਿਤਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ ਤੇ ਰੋਜ਼ਗਾਰ: ਵਧੀਕ ਡਿਪਟੀ ਕਮਿਸ਼ਨਰ

Dinesh Vashisht
ਮਿਡ-ਡੇ-ਮੀਲ ਅਤੇ ਆਂਗਣਵਾੜੀ/ਬਾਲਵਾੜੀ ਸੈਂਟਰਾਂ ਦਾ ਕੀਤਾ ਜਾਵੇਗਾ ਨਿਰੀਖਣ 

Sorry, this news is not available in your requested language. Please see here.

ਰੂਪਨਗਰ, 02 ਸਤੰਬਰ 2021 ਪੰਜਾਬ ਸਰਕਾਰ ਵਲੋਂ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ।ਇਸ ਦੇ ਤਹਿਤ ਘਰ ਘਰ ਰੋਜ਼ਗਾਰ ਮਿਸ਼ਨ ਵਲੋਂ ਵੱਖ ਵੱਖ ਪ੍ਰੋਗਰਾਮ ਚਲਾਏ ਜਾ ਰਹੇ ਹਨ।ਇਸੇ ਲੜੀ ਦੇ ਤਹਿਤ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਮੁਫ਼ਤ ਸਿਖਲਾਈ ਦੇ ਕੇ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਲਈ `ਮੇਰਾ ਕੰਮ ਮੇਰਾ ਮਾਨ` ਸਕੀਮ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਹੈ।
ਇਸ ਮਿਸ਼ਨ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਿਨੇਸ਼ ਵਸਿਸ਼ਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ `ਮੇਰਾ ਕੰਮ ਮੇਰਾ ਮਾਨ` (ਐਮ.ਕੇ.ਐਮ.ਐਮ) ਸਕੀਮ ਦੇ ਅਧੀਨ ਉਸਾਰੀ ਮਜ਼ਦੂਰ ਭਲਾਈ ਬੋਰਡ ਕਿਰਤ ਵਿਭਾਗ ਵਿੱਚ ਰਜਿਸਟਰਡ ਉਸਾਰੀ ਕਿਰਤੀਆਂ ਦੇ ਯੋਗ ਨਿਰਮਾਣ ਕਰਮਚਾਰੀਆਂ ਨੂੰ ਹੁਨਰ ਸਿਖਲਾਈ ਦੁਆਰਾ ਆਪਣੇ ਚੁਣੇ ਹੋਏ ਖੇਤਰ ਵਿੱਚ ਸਿਖਲਾਈ ਉਪਰੰਤ ਉਨ੍ਹਾਂ ਨੂੰ ਰੋਜ਼ਗਾਰ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ।
ਇਸ ਸਕੀਮ ਵਿੱਚ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਹੁਨਰ ਸਿਖਲਾਈ ਪ੍ਰੋਗਰਾਮਾਂ ਦੇ ਅਧੀਨ ਸਿਖਲਾਈ ਕੋਰਸ ਸੁਰੂ ਹੋਣ ਤੋਂ ਲੈ ਕੇ 12 ਮਹੀਨਿਆਂ ਲਈ 2500 ਰੁਪਏ ਪ੍ਰਤੀ ਮਹੀਨਾ ਰੁਜ਼ਗਾਰ ਸਹਾਇਤਾ ਭੱਤਾ ਪ੍ਰਦਾਨ ਕੀਤਾ ਜਾਵੇਗਾ।ਇਹ ਭੱਤਾ ਸਿਖਲਾਈ ਸਮੇਂ ਦੌਰਾਨ ਅਤੇ ਪ੍ਰੋਗਰਾਮਾਂ ਦੀ ਸ਼ੁਰੂਆਤ ਦੀ ਮਿਤੀ ਤੋਂ 12 ਮਹੀਨਿਆਂ ਦੀ ਪ੍ਰੀ-ਪਲੇਸਮੈਂਟ ਅਤੇ ਪੋਸਟ-ਪਲੇਸਮੈਂਟ ਸਮੇਂ ਦੌਰਾਨ ਸਿਖਲਾਈ ਨੂੰ ਸਫਲਤਾਪੂਰਵਕ ਪੂਰਾ ਕਰਨ ਤੋਂ ਬਾਅਦ ਦਿੱਤਾ ਜਾਵੇਗਾ
ਐਮ.ਕੇ.ਐਮ.ਐਮ ਸਕੀਮ ਦੇ ਅਧੀਨ ਉਸਾਰੀ ਮਜ਼ਦੂਰ ਭਲਾਈ ਬੋਰਡ, ਕਿਰਤ ਵਿਭਾਗ ਵਿੱਚ ਰਜਿਸਟਰਡ ਉਸਾਰੀ ਕਿਰਤੀਆਂ ਅਤੇ ਉਨਾਂ ਦੇ ਆਸ਼ਰਿਤ ਇਸ ਸਕੀਮ ਦਾ ਲਾਭ ਲੈਣ ਲਈ ਜਿਲ੍ਹੇ ਦੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਤੋਂ ਇਲਾਵਾ ਪੀ.ਐਸ.ਡੀ.ਐਮ. ਦੇ ਜਿਲ੍ਹਾ ਮੋਬਾਈਲਾਈਜ਼ੇਸ਼ਨ ਮੈਨੇਜਰ, ਨਿਕੀਤਾ ਨਾਲ ਮੋਬਾਇਲ ਨੰ: 7009556406 ਤੇ ਸੰਪਰਕ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਸਬੰਧੀ ਪੰਜਾਬ ਹੁਨਰ ਵਿਕਾਸ ਮਿਸ਼ਨ, ਰੂਪਨਗਰ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਰਜਿਸਟ੍ਰੇਸ਼ਨ ਕੈਂਪ ਵੀ ਲਗਾਏ ਜਾ ਰਹੇ ਹਨ।

Spread the love