ਰੱਖਿਆ ਸੇਵਾਵਾਂ ਭਲਾਈ ਪੰਜਾਬ ਵਲੋਂ ਸਾਬਕਾ ਸੈਨਿਕਾਂ, ਸੇਵਾ ਕਰ ਰਹੇ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਵਚਨਬੱਧ

hoshiapur

Sorry, this news is not available in your requested language. Please see here.

ਹੁਸ਼ਿਆਰਪੁਰ, 23 ਅਕਤੂਬਰ :
ਡਾਇਰੈਕਟਰ ਡਿਫੈਂਸ ਸਰਵਿਸਜ਼ ਵੈਲਫੇਅਰ ਪੰਜਾਬ ਬ੍ਰਿਗੇਡੀਅਰ(ਰਿਟਾ:) ਸਤਿੰਦਰ ਸਿੰਘ ਨੇ ਦੱਸਿਆ ਕਿ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਪੰਜਾਬ ਵਲੋਂ ਸਾਬਕਾ ਸੈਨਿਕਾਂ, ਸੇਵਾ ਕਰ ਰਹੇ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਹਮੇਸ਼ਾਂ ਹੀ ਹਰ ਸੰਭਵ ਯਤਨ ਕੀਤੇ ਜਾਂਦੇ ਹਨ ਕਿ ਰਾਜ ਦੇ ਸਮੂਹ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੈਨਿਕਾਂ ਵਿੱਚ ਦੇਸ਼ ਦੀ ਰੱਖਿਆ ਲਈ ਕੁਰਬਾਨ ਹੋਣ ਵਾਲੇ ਬਹਾਦਰ ਸੂਰਬੀਰ ਯੋਧਿਆਂ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਪੰਜਾਬ ਵਿੱਚ ਵੱਖ-ਵੱਖ ਜ਼ਿਲਿ੍ਹਆਂ ਅੰਦਰ ਚੱਲ ਰਹੇ ਇੰਸਟੀਚਿਊਟਸ ਜੋ ਕਿ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਅਤੇ ਮਹਾਰਾਜਾ ਰਣਜੀਤ ਸਿੰਘ, ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਤੋਂ ਮਾਨਤਾ ਪ੍ਰਾਪਤ ਹਨ। ਬ੍ਰਿਗੇਡੀਅਰ (ਰਿਟਾ:) ਸਤਿੰਦਰ ਸਿੰਘ ਡਾਇਰੈਕਟਰ ਡਿਫੈਂਸ ਸਰਵਿਸਿਜ਼ ਵੈਲਫੇਅਰ, ਪੰਜਾਬ ਨੇ ਸੈਮੀਨਾਰ ਦੀ ਸ਼ੁਰੂਆਤ ਕੀਤੀ ਅਤੇ ਮੌਕੇ ’ਤੇ ਉਨ੍ਹਾਂ ਦੁਆਰਾ ਸੈਨਿਕ ਇੰਸਟੀਚਿਊਟਸ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਪੰਜਾਬ ਦੇ ਸਟਾਫ ਮੈਂਬਰਾਂ ਨੂੰ ਐਥਿਕ ਐਂਡ ਮੋਰਲ ਵੈਲਿਯੂ ਦੇ ਵਿਸ਼ੇ ਸਬੰਧੀ ਜਾਣਕਾਰੀ ਦਿੱਤੀ।
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ (ਰਿਟਾ:) ਦਲਵਿੰਦਰ ਸਿੰਘ ਨੇ ਬਤੌਰ ਨੋਡਲ ਅਫ਼ਸਰ ਸੰਬੋਧਨ ਕਰਦਿਆਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੌਰਾਨ ਪੜ੍ਹਾਈ ਦੇ ਪੱਧਰ ਨੂੰ ਹੋਰ ਉਚਾ ਚੁੱਕਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਨਲਾਈਨ ਪੜ੍ਹਾਈ ਨੂੰ ਹੋਰ ਦਿਲਚਸਪ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਅਕੈਡਮਿਕ ਸਟਾਫ ਨੂੰ ਅਕਾਦਮਿਕ ਗਤੀਵਿਧੀਆਂ ਬਾਰੇ ਟਰੇਨਿੰਗ ਦਿੱਤੀ ਗਈ।

Spread the love