ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀਆਂ ਵੱਖ-ਵੱਖ ਬ੍ਰਾਂਚਾਂ ਦੀ ਕੀਤੀ ਅਚਨਚੇਤ ਚੈਕਿੰਗ
ਰੂਪਨਗਰ, 18 ਜੂਨ 2024
ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਜਾ ਕੇ ਕੋਸੇ ਵੀ ਤਰਾਂ ਦੀ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ ਜਿਸ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵੱਖ-ਵੱਖ ਵਿਭਾਗਾਂ ਤੇ ਬ੍ਰਾਂਚਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਲੋਕਾਂ ਨੂੰ ਸਮੇਂ ਸਿਰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਵਾਉਣ ਤੋਂ ਇਲਾਵਾ ਸਾਫ਼-ਸੁਥਰਾ ਤੇ ਸਵੱਛ ਵਾਤਾਵਰਣ ਪ੍ਰਦਾਨ ਕਰਵਾਉਣ ਵਿੱਚ ਕੀਤੀ ਜਾਣ ਵਾਲੀ ਕਿਸੇ ਕਿਸਮ ਦੀ ਢਿਲਮੱਠ ਜਾਂ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਕਰਨ ਵਾਲੇ ਅਧਿਕਾਰੀਆ ਤੇ ਕਰਮਚਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਡਾ. ਪ੍ਰੀਤੀ ਯਾਦਵ ਨੇ ਸਾਰੇ ਹੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਆਮ ਲੋਕਾਂ ਦਾ ਕੰਮ ਨਿਰਧਾਰਤ ਸਮੇਂ ਵਿੱਚ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਅਤੇ ਸਾਫ਼-ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਦਫ਼ਤਰਾਂ ‘ਚ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਮੇਂ ਸਿਰ ਆਉਣਾ, ਦਫ਼ਤਰੀ ਸਮੇਂ ਦੌਰਾਨ ਆਪਣੀ ਹਾਜ਼ਰੀ ਅਤੇ ਦਫ਼ਤਰੀ ਸਮੇਂ ਦੀ ਸੰਪੂਰਨਤਾ ਉਪਰੰਤ ਦਫ਼ਤਰ ਤੋਂ ਜਾਣ ਨੂੰ ਯਕੀਨੀ ਬਣਾਉਣ।
ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਬਰਾਂਚਾਂ ਵਿੱਚ ਕੁਝ ਕਰਮਚਾਰੀ ਗੈਰ ਹਾਜ਼ਰ ਪਾਏ ਗਏ ਅਤੇ ਉਨ੍ਹਾਂ ਸਾਰਿਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਅਤੇ ਹਦਾਇਤ ਕੀਤੀ ਕਿ ਭਵਿੱਖ ਵਿੱਚ ਅਜਿਹੀ ਅਣਗਹਿਲੀ ਬਰਦਾਸਤ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੂਪਨਗਰ ਦੇ ਸਮੂਹ ਦਫ਼ਤਰਾਂ ‘ਚ ਸਟਾਫ਼ ਦੀ ਸਮੇਂ ਸਿਰ ਹਾਜ਼ਰੀ ਨੂੰ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਆਪਣੀ ਰੁਟੀਨ ਨੂੰ ਠੀਕ ਕਰਦੇ ਹੋਏ, ਸਮੇਂ ਸਿਰ ਦਫ਼ਤਰ ‘ਚ ਆਉਣਾ ਯਕੀਨੀ ਬਣਾਉਣ ਲਈ ਕਿਹਾ।
ਉਨ੍ਹਾਂ ਆਪਣੀਆਂ-ਆਪਣੀਆਂ ਬ੍ਰਾਂਚਾਂ ਦੀ ਸਾਫ਼ ਸਫਾਈ ਦਾ ਵਿਸ਼ੇਸ ਧਿਆਨ ਰੱਖਣ ਲਈ ਵੀ ਮੁਲਾਜਮਾਂ ਨੂੰ ਹਦਾਇਤ ਕੀਤੀ ਕਿ ਅਤੇ ਕਿਹਾ ਕਿ ਆਉਂਦੇ ਦਿਨਾਂ ‘ਚ ਵੀ ਜ਼ਿਲ੍ਹੇ ਦੇ ਹੋਰ ਦਫ਼ਤਰਾਂ ਵਿੱਚ ਵੀ ਅਚਨਚੇਤ ਚੈਕਿੰਗ ਫਿਰ ਕੀਤੀ ਜਾਵੇਗੀ ਅਤੇ ਚੈਕਿੰਗ ਦੌਰਾਨ ਗ਼ੈਰ ਹਾਜ਼ਰ ਪਾਏ ਗਏ ਸਟਾਫ਼ ਵਿਰੁੱਧ ਅਨੁਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਆਪਣੇ ਅਲੱਗ-ਅਲੱਗ ਕੰਮ ਕਰਵਾਉਣ ਆਏ ਆਮ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਕੰਮ ਕਰਵਾਉਣ ਸਮੇਂ ਆ ਰਹੀਆਂ ਦਿੱਕਤਾਂ ਬਾਰੇ ਪੁੱਛਿਆ, ਉਨ੍ਹਾਂ ਆਮ ਲੋਕਾਂ ਨੂੰ ਭਰੋਸਾ ਦਿੱਤਾ ਕਿ ਅਸੀਂ ਸਾਰੇ ਆਮ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਆਮ ਲੋਕਾਂ ਦੇ ਕਿਸੇ ਵੀ ਤਰ੍ਹਾਂ ਦੇ ਕੰਮਾਂ ਲਈ ਵਾਰ ਵਾਰ ਗੇੜੇ ਨਾ ਮਰਾਏ ਜਾਣ ਤੇ ਉਨ੍ਹਾਂ ਦਾ ਕੰਮ ਜਲਦ ਤੋਂ ਜਲਦ ਸਮਾਂ-ਬੱਧ ਸਮੇਂ ਵਿੱਚ ਕੀਤਾ ਜਾਵੇ।