ਵੱਧ ਰਹੀ ਤਪਸ਼, ਲੂ ਤੋਂ ਬਚਣ ਲਈ ਸਾਵਧਾਨੀ ਜਰੂਰੀ – ਐੱਸ.ਐੱਮ.ਓ. ਬਟਾਲਾ

Sorry, this news is not available in your requested language. Please see here.

ਕਿਧਰੇ ਵੀ ਬਾਹਰ ਜਾਣ ਤੋਂ ਪਹਿਲਾਂ ਪਾਣੀ ਪੀਓ
ਬਟਾਲਾ, 18 ਜੂਨ 2021 ਵੱਧ ਰਹੀ ਤਪਸ਼ ਅਤੇ ਲੂ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਡਾ. ਹਰਪਾਲ ਸਿੰਘ, ਐੱਸ.ਐੱਮ.ਓ. ਬਟਾਲਾ ਨੇ ਦੱਸਿਆ ਕਿ ਵੱਧ ਰਹੀ ਤਪਸ਼ ਵਿਚ ਲੂ ਤੋਂ ਬਚਣ ਲਈ ਕਿੱਧਰੇ ਵੀ ਬਾਹਰ ਜਾਣ ਤੋਂ ਪਹਿਲਾਂ ਪਾਣੀ ਪੀ ਕੇ ਘਰੋਂ ਨਿਕਲਣਾ ਚਾਹੀਦਾ ਹੈ। ਡਾ. ਹਰਪਾਲ ਸਿੰਘ ਨੇ ਦੱਸਿਆ ਕਿ ਗਰਮੀ ਤੋਂ ਆਪਣੇ ਆਪ ਨੂੰ ਬਚਾਉਣ ਲਈ ਘਰ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਤਰਲ ਪਦਾਰਥ ਜਿਵੇਂ ਕਿ ਲੱਸੀ, ਪਾਣੀ, ਨਿੰਬੂ ਪਾਣੀ ਪੀ ਕੇ ਹੀ ਨਿਕਲਣਾ ਚਾਹੀਦਾ ਹੈ ਅਤੇ ਕੋਸ਼ਿਸ ਕਰੋ ਕਿ ਦੁਪਹਿਰ ਵੇਲੇ ਘਰ ਤੋਂ ਬਾਹਰ ਘੱਟ ਨਿਕਲਿਆ ਜਾਵੇ।
ਡਾ. ਹਰਪਾਲ ਸਿੰਘ ਨੇ ਦੱਸਿਆ ਕਿ ਜੇਕਰ ਜ਼ਰੂਰਤ ਅਨੂਸਾਰ ਬਾਹਰ ਨਿਕਲਣਾ ਵੀ ਪੈਂਦਾ ਹੈ ਤਾਂ ਕੋਸ਼ਿਸ ਕਰੋ ਕਿ ਬੈਠਣ ਲਈ ਥਾਂ ਠੰਢੀ ਹੋਵੇ। ਉਨਾਂ ਕਿਹਾ ਕਿ ਜ਼ਿਆਦਾ ਪਾਣੀ ਦਾ ਸੇਵਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਲਡਰਿੰਕਸ ਪੀਣ ਤੋਂ ਬਚਣਾ ਚਾਹੀਦਾ ਹੈ ਅਤੇ ਹਲਕੇ ਰੰਗ ਦੇ ਕੱਪੜੇ ਪਹਿਨਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੀਕ ਘੰਟੇ 12 ਤੋਂ 3 ਵਜੇ ਤੱਕ ਘਰੋਂ ਬਾਹਰ ਨਿਕਲਣ ਤੋਂ ਗੁਰੇਜ ਕਰਨਾ ਚਾਹੀਦਾ ਹੈ ਕਿਉਂਕਿ ਇਸ ਸਮੇਂ ਲੂ ਆਪਣੀ ਪੂਰੇ ਜੋਰਾਂ ਤੇ ਹੁੰਦੀ ਹੈ। ਐੱਸ.ਐੱਮ.ਓ. ਬਟਾਲਾ ਨੇ ਕਿਹਾ ਕਿ ਬੱਸਾਂ ਵਿੱਚ ਯਾਤਰੂਆਂ ਦੀ ਸਹੂਲਤ ਲਈ ਫਸਟ ਏਡ ਬਾਕਸ ਅਤੇ ਪੀਣ ਵਾਲੇ ਦਾ ਇੰਤਜਾਮ ਰੱਖਣਾ ਚਾਹੀਦਾ ਹੈ।
ਡਾ. ਹਰਪਾਲ ਸਿੰਘ ਨੇ ਦੱਸਿਆ ਕਿ ਲੂ ਦੇ ਲੱਛਣ ਜਿਵੇਂ ਕਿ ਚੱਕਰ ਆਉਣਾ, ਬਹੁਤ ਪਸੀਨਾ ਆਉਣਾ, ਥਕਾਨ ਹੋਣਾ, ਸਿਰ ਦਰਦ, ਉਲਟੀਆਂ, ਲਾਲ ਗਰਮ ਤੇ ਖੁਸ਼ਕ ਚੱਮਣੀ, ਮਾਂਸਪੇਸ਼ਿਆਂ ਵਿਚ ਕਮਜ਼ੋਰੀ ਹੋਣਾ ਆਦਿ ਹਨ। ਉਨ੍ਹਾਂ ਦੱਸਿਆ ਕਿ ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜ਼ਰੂਰਤ ਪੈਣ ’ਤੇ ਮੁਫ਼ਤ ਐਂਬੂਲੈਂਸ ਸੇਵਾ ਲਈ ਟੋਲ ਫ੍ਰੀ ਨੰਬਰ 108 ਅਤੇ ਸਿਹਤ ਸਬੰਧੀ ਜਾਣਕਾਰੀ ਲੈਣ ਲਈ ਟੋਲ ਫ੍ਰੀ ਨੰਬਰ 104 ’ਤੇ ਕਾਲ ਕੀਤੀ ਜਾ ਸਕਦੀ ਹੈ।

Spread the love