ਸ਼ਹਿਰੀ ਖੇਤਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੇ ਆਉਣ ‘ਤੇ ਪਾਬੰਦੀ

KUMAR AMIT
ਝੋਨੇ ਦੀ ਖਰੀਦ ਸਬੰਧੀ ਮਾਰਕਿਟ ਕਮੇਟੀਆਂ 'ਚ ਉੱਡਣ ਦਸਤੇ ਕਾਇਮ

Sorry, this news is not available in your requested language. Please see here.

ਪਟਿਆਲਾ, 8 ਸਤੰਬਰ 2021
ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰਾਜਪੁਰਾ ਚੁੰਗੀ ਤੋਂ ਬੱਸ ਸਟੈਂਡ ਦੇ ਅੰਦਰ ਦਾ ਏਰੀਆ, ਬੱਸ ਸਟੈਂਡ ਤੋਂ ਫੁਆਰਾ ਚੌਂਕ (ਦੀ ਮਾਲ ਰੋਡ), ਫੁਆਰਾ ਚੌਂਕ ਲੋਅਰ ਮਾਲ ਤੋਂ ਮਹਿੰਦਰਾ ਕਾਲਜ ਅਤੇ ਮਹਿੰਦਰਾ ਕਾਲਜ ਤੋਂ ਸਨੌਰੀ ਅੱਡੇ ਦੇ ਅੰਦਰ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੇ ਅੰਦਰ ਆਉਣ ‘ਤੇ ਪਾਬੰਦੀ ਲਗਾਈ ਹੈ। ਇਹ ਹੁਕਮ 2 ਨਵੰਬਰ 2021 ਤੱਕ ਲਾਗੂ ਰਹਿਣਗੇ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਪਟਿਆਲਾ ਦੇ ਸ਼ਹਿਰੀ ਖੇਤਰ ਅੰਦਰ ਭਾਰੀ ਵਾਹਨਾਂ ਦੀ ਆਵਾਜਾਈ ਬਹੁਤ ਜ਼ਿਆਦਾ ਵੱਧ ਗਈ ਹੈ, ਇਨ੍ਹਾਂ ਵਾਹਨਾਂ ਦੀ ਦਿਨ ਦੇ ਸਮੇਂ ਸ਼ਹਿਰ ਵਿੱਚ ਆਮਦ ਨਾਲ ਆਮ ਟ੍ਰੈਫਿਕ ਦੀ ਆਵਾਜਾਈ ਵਿੱਚ ਕਾਫ਼ੀ ਵਿਘਨ ਪੈ ਰਿਹਾ ਹੈ, ਜਿਸ ਨਾਲ ਲੰਮੇ ਸਮੇਂ ਜਾਮ ਲੱਗ ਜਾਂਦੇ ਹਨ। ਇਨ੍ਹਾਂ ਟ੍ਰੈਫਿਕ ਜਾਮਾਂ ਕਾਰਨ ਜਿੱਥੇ ਆਮ ਜਨਤਾ ਦੇ ਕੰਮਕਾਰ ਪ੍ਰਭਾਵਿਤ ਹੁੰਦੇ ਹਨ, ਉੱਥੇ ਨਾਲ ਹੀ ਬਿਮਾਰ/ਬਜ਼ੂਰਗ/ਮਰੀਜ਼/ਐਂਬੂਲੈਸਾਂ/ਸਕੂਲੀ ਬੱਚਿਆਂ ਦੇ ਇੱਕ ਥਾਂ ਤੋਂ ਦੂਜੀ ਥਾਂ ਸਮੇਂ ਸਿਰ ਪੁੱਜਣ ਵਿੱਚ ਵੀ ਵਿਘਨ ਪੈਂਦਾ ਹੈ। ਅਜਿਹੇ ਹਾਲਤਾਂ ਨਾਲ ਅਮਨ ਕਾਨੂੰਨ ਦੀ ਸਥਿਤੀ ਦੇ ਖਰਾਬ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ।

Spread the love