ਸ਼ਹੀਦ ਅਮਰਦੀਪ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

Sorry, this news is not available in your requested language. Please see here.

* ਸ਼ਹੀਦ ਦੇ ਪਰਿਵਾਰ ਨੂੰ ਸੌਂਪਿਆ 5 ਲੱਖ ਰੁਪਏ ਦਾ ਚੈੱਕ
* ਬਾਕੀ ਐਕਸ ਗ੍ਰੇਸ਼ੀਆ ਮੁਆਵਜ਼ੇ ਅਤੇ ਨੌਕਰੀ ਸਬੰਧੀ ਪ੍ਰਕਿਰਿਆ ਜਾਰੀ: ਐਸਡੀਐਮ

ਮਹਿਲ ਕਲਾਂ/ਬਰਨਾਲਾ, 7 ਮਈ
ਪਿਛਲੇ ਦਿਨੀਂ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲਾ ਬਰਨਾਲਾ ਦੇ ਪਿੰਡ ਕਰਮਗੜ ਦੇ ਬਹਾਦਰ ਸਿਪਾਹੀ ਅਮਰਦੀਪ ਸਿੰਘ ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਅੱਜ ਕਰਮਗੜ ਵਿਖੇ ਵੱਖ-ਵੱਖ ਸ਼ਖਸੀਅਤਾਂ ਅਤੇ ਪਿੰਡ ਵਾਸੀਆਂ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਵਰਜੀਤ ਵਾਲੀਆ ਅਤੇ ਕਰਨਲ ਵਿਜੈ ਕੁਮਾਰ ਓਐਸਡੀ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਵਿਭਾਗ ਚੰਡੀਗੜ ਨੇ ਪੰਜਾਬ ਸਰਕਾਰ ਤਰਫੋਂ ਸ਼ਹੀਦ ਦੇ ਪਰਿਵਾਰ ਨੂੰ ਐਕਸ ਗ੍ਰੇਸ਼ੀਆ ਮੁਆਵਜ਼ੇ ਵਜੋਂ 5 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਸੌਂਪਿਆ। ਇਸ ਤੋਂ ਇਲਾਵਾ 25 ਹਜ਼ਾਰ ਦੀ ਰਾਸ਼ੀ ਦਾ ਵੱਖਰਾ ਚੈੱਕ ਭੋਗ ਸਮਾਗਮ ਸਬੰਧੀ ਸੌਂਪਿਆ ਗਿਆ।
ਇਸ ਮੌਕੇ ਐਸਡੀਐਮ ਵਰਜੀਤ ਵਾਲੀਆ ਨੇ ਸ਼ਹੀਦ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਹਰ ਘੜੀ ਪਰਿਵਾਰ ਦੇ ਨਾਲ ਹੈ। ਉਨਾਂ ਕਿਹਾ ਕਿ ਸ਼ਹੀਦ ਅਮਰਦੀਪ ਸਿੰਘ ਨੇ ਛੋਟੀ ਉਮਰੇ ਹੀ ਦੇਸ਼ ਦੀ ਰਾਖੀ ਲਈ ਆਪਣੀ ਜਾਨ ਵਾਰ ਦਿੱਤੀ। ਇਸ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।
ਜ਼ਿਕਰਯੋਗ ਹੈ ਕਿ ਸਿਪਾਹੀ ਅਮਰਦੀਪ ਸਿੰਘ (23) ਪੁੱਤਰ ਮਨਜੀਤ ਸਿੰਘ ਲੰਘੀ 25 ਅਪਰੈਲ ਨੂੰ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਸੀ। ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ।
ਅੱਜ ਕਰਮਗੜ ਵਿਖੇ ਅੰਤਿਮ ਅਰਦਾਸ ਮੌਕੇ ਰਵਿੰਦਰ ਸਿੰਘ ਸੁਪਰਡੈਂਟ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫਤਰ ਬਰਨਾਲਾ, ਕੈਪਟਨ ਸੁਖਪਾਲ ਸਿੰਘ, ਜਗਦੀਪ ਜਿੰਦਲ, 21 ਪੰਜਾਬ ਰੈਜਮੈਂਟ ਤੋਂ ਹੌਲਦਾਰ ਸੁਖਪਾਲ ਸਿੰਘ, ਨਾਇਕ ਗੁਰਜੰਟ ਸਿੰਘ, ਸੂਬੇਦਾਰ ਸੱਜਣ ਸਿੰਘ ਤੇ ਹੌਲਦਾਰ ਦਰਸ਼ਨ ਸਿੰਘ ਵੱਲੋਂ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

Spread the love