ਸਵੀਨਾ ਬੀਬੀ ਨੇ ਪਹਿਲਾ ਤੇ ਸਨਦੀਪ ਕੌਰ ਨੇ ਦੂਜਾ ਅਤੇ ਜਸ਼ਨਦੀਪ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ
ਸੰਗਰੂਰ, 19 ਮਈ , 2021 :
ਸ਼੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਵਿਦਿਆਰਥੀਆਂ ਦੇ ਆਨ ਲਾਈਨ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ। ਇਹ ਉਪਰਾਲਾ ਵਿਦਿਆਰਥੀ ਵਰਗ ਲਈ ਕਾਫੀ ਲਾਹੇਬੰਦ ਸਾਬਿਤ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਮਲਕੀਤ ਸਿੰਘ ਖੋਸਾ ਨੇ ਕੀਤਾ।
ਸ੍ਰ. ਮਲਕੀਤ ਸਿੰਘ ਨੇ ਕਿਹਾ ਕਿ ਜਿਲ੍ਹਾ ਕੋਆਰਡੀਨੇਟਰ ਸਭਿਆਚਾਰਕ ਗਤੀਵਿਧੀਆ ਕਿਰਨ ਬਾਲਾ ਦੀ ਦੇਖ-ਰੇਖ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਤਰੋਂ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ’ਤੇ ਅਧਾਰਤ ਵਿਦਿਆਰਥੀਆਂ ਦੇ ਆਨ ਲਾਈਨ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ।
ਉਨ੍ਹਾ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਪਹਿਲਾ ਸਥਾਨ ਸਵੀਨਾ ਬੀਬੀ, ਦੂਜਾ ਸਥਾਨ ਸਨਦੀਪ ਕੌਰ ਅਤੇ ਤੀਸਰਾ ਸਥਾਨ ਜਸ਼ਨਦੀਪ ਕੌਰ ਨੇ ਪ੍ਰਾਪਤ ਕੀਤਾ। ਪਿ੍ਰੰਸੀਪਲ ਸ਼੍ਰੀ ਨਵਨੀਤ ਬਾਂਸਲ ਨੇ ਕਿਹਾ ਕਿ ਬਲਾਕ ਸੱਭਿਆਚਾਰਕ ਗਤੀਵਿਧੀ ਇੰਚਾਰਜ ਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ। ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਰਮਾ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੋਂ ਅਸੀਂ ਬਹੁਤ ਕੁਝ ਸਿੱਖ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਨੰੂ ਸੱਭ ਨੰੂ ਗੁਰੂ ਜੀ ਦੁਆਰਾ ਦਿਖਾਏ ਹੱਕ ਸੱਚ ਦੇ ਰਾਹ ’ਤੇ ਤੁਰਨਾ ਚਾਹੀਦਾ ਹੈ।
ਤਸਵੀਰਾਂ