ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਹਰੇਕ ਰਿਟਰਨਿੰਗ ਅਧਿਕਾਰੀ ਆਪਣੇ ਹਲਕੇ ਵਿੱਚ ਲਗਾਏ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

Ghansham Thori (1)
Mr. Ghansham Thori

Sorry, this news is not available in your requested language. Please see here.

ਚੋਣਾਂ ਲਈ ਫਾਰਮ 29 ਫਰਵਰੀ ਤੱਕ ਲਏ ਜਾਣਗੇ

ਅੰਮ੍ਰਿਤਸਰ, 10 ਜਨਵਰੀ 2024  

ਜ਼ਿਲਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਜਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ  ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਹਲਕੇ ਵਿੱਚ ਵਿਸ਼ੇਸ਼ ਕੈਂਪ ਲਾ ਕੇ ਵੱਧ ਤੋਂ ਵੱਧ ਲੋਕਾਂ ਦੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਵੋਟਾਂ ਬਣਾਉਣ। ਇੰਨਾ ਹਦਾਇਤਾਂ ਦੇ ਮੱਦੇ ਨਜ਼ਰ ਅੱਜ ਰਿਟਰਨਿੰਗ ਅਧਿਕਾਰੀਆਂ ਨੇ ਆਪਣੇ ਹਲਕੇ ਦੇ ਏ.ਆਰ.ਓਜ਼ਪਟਵਾਰੀ/ਬੀ.ਐਲ.ਓਜ਼ ਨਾਲ ਚੋਣਾਂ ਸਬੰਧੀ ਮੀਟਿੰਗਾਂ ਕੀਤੀਆਂ ਤਾਂ ਜੋ ਹਲਕੇ ਵਿੱਚ ਕੈਂਪ ਲਗਾ ਕੇ ਲੋਕਾਂ ਦੀਆਂ ਵੋਟਾਂ ਬਣਾਈਆਂ ਜਾ ਸਕਣ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਹਰੇਕ ਹਲਕੇ ਦੇ ਬੀ.ਐਲ.ਓਜ਼/ਪਟਵਾਰੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੱਧ ਤੋਂ ਵੱਧ ਵੋਟਰ ਬਣਾਉਣ ਲਈ ਟੀਚੇ ਦੇ ਦਿੱਤੇ ਗਏ ਹਨ।  ਉਨਾਂ ਕਿਹਾ ਕਿ ਜਿਨ੍ਹਾ ਅਧਿਕਾਰੀਆਂ/ਕਰਮਚਾਰੀਆਂ ਦੀ ਪ੍ਰਗਤੀ ਘੱਟ ਹੋਵੇਗੀ ਉਨਾਂ ਵਿਰੁੱਧ ਅਨੁਸ਼ਾਸ਼ਨੀ ਕਾਰਵਾਈ ਵੀ ਕੀਤੀ ਜਾਵੇਗੀ। ਜਿਲ੍ਹਾ ਚੋਣ ਅਫ਼ਸਰ ਵਲੋਂ ਵੱਖ-ਵੱਖ ਹਲਕਿਆਂ ਵਿੱਚ ਲਗਾਏ ਗਏ ਕੈਂਪਾਂ ਦੀ ਜਾਣਕਾਰੀ ਲੈਣ ਲਈ ਸਬੰਧਤ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗਾਂ ਵੀ ਕੀਤੀਆਂ ਅਤੇ ਨਿਰਦੇਸ਼ ਦਿੱਤੇ ਕਿ ਆਪਣੇ ਅਧੀਨ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਕੈਂਪ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇ।

ਉਨਾਂ ਕਿਹਾ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਨੀ ਤਹਿਤ ਵੋਟਰ ਸੂਚੀ ਵਿਚ ਰਜਿਸਟਰੇਸ਼ਨ ਕੇਵਲ 29 ਫਰਵਰੀ 2024 ਤੱਕ ਕੀਤੀ ਜਾਣੀ ਹੈਉਨਾਂ ਸਮੂਹ ਏ.ਆਰ.ਓਜ਼ ਨੂੰ ਕਿਹਾ ਕਿ  ਵੱਧ ਤੋਂ ਵੱਧ ਯੋਗ ਲੋਕਾਂ ਦੇ ਨਾਮ ਵੋਟਰ ਸੂਚੀ ਵਿਚ ਸ਼ਾਮਿਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇ ਅਤੇ ਇਸ ਲਈ ਹਰੇਕ ਘਰ ਤੱਕ ਪਹੁੰਚ ਕਰੋ। ਉਨਾਂ ਕਿਹਾ ਕਿ ਅੰਮ੍ਰਿਤਸਰ ਵਿਚ ਸਿੱਖ ਅਬਾਦੀ ਵੱਡੀ ਗਿਣਤੀ ਵਿਚ ਹੈਇਸ ਲਈ ਵੱਧ ਤੋਂ ਵੱਧ ਵੋਟਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟ ਦੀ ਚੋਣਾਂ ਲਈ ਦਰਜ ਕਰਨੇ ਯਕੀਨੀ ਬਣਾਏ ਜਾਣ। ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਲੈਣ ਤੇ ਹਰੇਕ ਯੋਗ ਵੋਟਰ ਆਪਣੇ ਫਾਰਮ ਹਲਕਾ ਪਟਵਾਰੀ ਜਾਂ ਬੀ ਐਲ ਓ ਨੂੰ ਦੇਵੇ।