ਫਾਜ਼ਿਲਕਾ, 7 ਜੁਲਾਈ 2021
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਐਸ.ਡੀ.ਐਮ. ਸ੍ਰੀ ਕੇਸ਼ਵ ਗੋਇਲ ਦੀ ਅਗਵਾਈ ਹੇਠ ਸਬ ਡਵੀਜਨ ਫਾਜ਼ਿਲਕਾ ਅਧੀਨ ਵੱਖ-ਵੱਖ ਥਾਵਾਂ ’ਤੇ ਸੈਂਪਲਿੰਗ ਤੇ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਕਰੋਨਾ ਦਾ ਫੈਲਾਅ ਘੱਟ ਗਿਆ ਹੈ ਪਰ ਅਜੇ ਪੂਰੀ ਤਰਾਂ ਖਤਮ ਨਹੀਂ ਹੋਇਆ ਹੈ। ਇਸ ਲਈ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਸੈਂਪਲਿੰਗ ਤੇ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ।
ਐਸ.ਡੀ.ਐਮ. ਸ੍ਰੀ ਕੇਸ਼ਵ ਗੋਇਲ ਨੇ ਕਿਹਾ ਕਿ ਕਰੋਨਾਂ ਦੇ ਕੇਸਾਂ ਵਿਚ ਭਾਵੇਂ ਕਮੀ ਆਈ ਹੈ ਪਰ ਸਾਵਧਾਨੀਆਂ ਦੀ ਪਾਲਣਾ ਕਰਨਾ ਜ਼ਰੂਰੀ ਹੈ। ਉਨਾਂ ਕਿਹਾ ਕਿ ਵੈਕਸੀਨ ਲਗਵਾਉਣ ਨਾਲ ਇਸ ਬਿਮਾਰੀ ਤੋਂ ਨਿਜਾਤ ਪਾਈ ਜਾ ਸਕਦੀ ਹੈ।ਉਨਾਂ ਕਿਹਾ ਕਿ ਵੈਕਸੀਨੇਸ਼ਨ ਹਰ ਵਿਅਕਤੀ ਲਈ ਜ਼ਰੂਰੀ ਹੈ। ਉਨਾਂ ਕਿਹਾ ਕਿ ਸਾਵਧਾਨੀਆਂ ਦੀ ਪਾਲਣਾ ਕਰਕੇ, ਸਮੇ ਸਿਰ ਟੈਸਟਿੰਗ ਕਰਵਾ ਕੇ ਅਤੇ ਵੈਕਸੀਨੇਸ਼ਨ ਲਗਵਾ ਕੇ ਕਰੋਨਾ ਨੂੰ ਹਰਾਇਆ ਜਾ ਸਕਦਾ ਹੈ।
ਉਨਾਂ ਦੱਸਿਆ ਕਿ ਅੱਜ ਪਿੰਡ ਮੌਜਮ, ਸਜਰਾਣਾ, ਇਸਲਾਮ ਵਾਲਾ, ਸੈਦੋ ਕੇ ਹਿਠਾੜ ਸਮੇਤ ਹੋਰ ਵੱਖ-ਵੱਖ ਥਾਵਾਂ ’ਤੇ ਟੈਸਟਿੰਗ ਦੀ ਪ੍ਰਕਿਰਿਆ ਜਾਰੀ ਹੈ। ਉਨਾਂ ਕਿਹਾ ਕਿ ਸਮੇਂ ਸਿਰ ਟੈਸਟ ਕਰਵਾਉਣ ਨਾਲ ਬਿਮਾਰੀ ਦਾ ਪਤਾ ਲਗ ਜਾਂਦਾ ਹੈ ਜਿਸ ਦਾ ਨਾਲ ਫੈਲਾਅ ਹੋਣ ਤੋਂ ਬਚ ਜਾਂਦਾ ਹੈ। ਇਸ ਤੋਂ ਇਲਾਵਾ ਅਰਨੀਵਾਲਾ , ਚੁਵਾੜਿਆਂ ਵਾਲੀ, ਆਸਫ ਵਾਲਾ, ਹਸਤਾ ਕਲਾਂ, ਘੁੜਿਆਣਾ, ਮੌਜਮ, ਸਰਕਾਰੀ ਸੀਨੀਅਰ ਸੈਕੰਡਰੀ ਲੜਕੀਆਂ ਫਾਜ਼ਿਲਕਾ, ਰਾਮ ਮੰਦਰ, ਸਿਵਲ ਹਸਪਤਾਲ, ਸਤਸੰਗ ਘਰ ਮੌਜਮ, ਅਰਨੀਵਾਲਾ, ਆਸਫ ਵਾਲਾ ਵਿਖੇ ਵੈਕਸੀਨੇਸ਼ਨ ਦੀ ਪ੍ਰਕਿਰਿਆ ਆਰੰਭੀ ਗਈ। ਉਨਾਂ ਅਪੀਲ ਕਰਦਿਆਂ ਕਿਹਾ ਕਿ ਹਰੇਕ ਵਿਅਕਤੀ ਨੂੰ ਵੈਕਸੀਨੇਸ਼ਨ ਲਗਵਾਉਣੀ ਚਾਹੀਦੀ ਹੈ।