ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਪੰਜਾਬ ਦੇ ਜੁਆਇੰਟ ਡਾਇਰੈਕਟਰ ਸ. ਭੁੱਲਰ ਵਲੋਂ ਪਿੰਡਾਂ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ
ਪਿੰਡਾਂ ਅੰਦਰ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੀ ਕੀਤੀ ਹਦਾਇਤ
ਗੁਰਦਾਸਪੁਰ, 4 ਜੁਲਾਈ 2021 ਪੰਜਾਬ ਸਰਕਾਰ ਵਲੋਂ ਪਿੰਡਾਂ ਦਾ ਸ਼ਹਿਰੀ ਤਰਜ ’ਤੇ ਵਿਕਾਸ ਕਰਨ ਲਈ ਸ਼ੁਰੂ ਕੀਤੀ ਗਈ ‘ ਸਮਾਰਟ ਵਿਲੇਜ਼ ਕੰਪੇਨ’ ਸਕੀਮ ਤਹਿਤ ਜ਼ਿਲੇ ਗੁਰਦਾਸਪੁਰ ਅੰਦਰ ਕਰਵਾਏ ਜਾ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸ. ਅਵਤਾਰ ਸਿੰਘ ਭੁੱਲਰ, ਜੁਆਇੰਟ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਪੰਜਾਬ ਵਲੋਂ ਜਿਲੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਹਰਜਿੰਦਰ ਸਿੰਘ ਸੰਧੂ ਡੀਡੀਪੀਓ, ਸੁਖਜਿੰਦਰ ਸਿੰਘ ਬੀਡੀਪੀਓ ਅਤੇ ਪਿੰਡਾਂ ਦੇ ਸਰਪੰਚ=ਪੰਚ ਆਦਿ ਮੋਜੂਦ ਸਨ।
ਇਸ ਮੌਕੇ ਗੱਲਬਾਤ ਦੌਰਾਨ ਜੁਆਇੰਟ ਡਾਇਰੈਕਟਰ ਭੁੱਲਰ ਨੇ ਦੱਸਿਆ ਕਿ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਪੰਜਾਬ ਦੀ ਸੁਚੱਜੀ ਅਗਵਾਈ ਪਿੰਡਾਂ ਦੇ ਸਰਬਪੱਖੀ ਵਿਕਾਸ ਤੇਜਗਤੀ ਨਾਲ ਕਰਵਾਏ ਜਾ ਰਹੇ ਹਨ ਅਤੇ ਪਿੰਡਾਂ ਅੰਦਰ ਆਲਾ ਮਿਆਰੀ ਸਹੂਲਤਾਂ ਪੁਜਦੀਆਂ ਕਰਨ ਲਈ ਸਮੁੱਚਾ ਵਿਭਾਗ ਪੱਬਾਂਭਾਰ ਹੈ। ਉਨਾਂ ਦੱਸਿਆ ਕਿ ਪਿੰਡਾਂ ਅੰਦਰ ਥਾਪਰ ਮਾਡਲ ਤਹਿਤ ਛੱਪੜਾਂ ਦਾ ਨਵੀਨੀਕਰਨ, ਕਮਿਊਨਿਟੀ ਸੈਂਟਰ, ਪਾਰਕਾਂ ਦੀ ਉਸਾਰੀ, ਖੇਡ ਸਟੇਡੀਅਮ ਦੀ ਉਸਾਰੀ, ਇੰਟਰਲਾਕ ਟਾਇਲਾਂ ਲਗਾਉਣ ਅਤੇ ਗਲੀਆਂ ਤੇ ਨਾਲੀਆਂ ਬਣਾਉਣ ਦੇ ਵਿਕਾਸ ਕੰਮ ਤੇਜੀ ਨਾਲ ਚੱਲ ਰਹੇ ਹਨ।
ਜੁਆਇੰਟ ਡਾਇਰੈਕਟਰ ਭੁੱਲਰ ਨੇ ਅਧਿਕਾਰੀਆਂ ਨਾਲ ਕੀਤੀ ਮੀÇੰਟਗ ਦੌਰਾਨ ਉਨਾਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਵਿਕਾਸ ਕਾਰਜਾਂ ਦੌਰਾਨ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੋਤਾ ਨਹੀਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨਾਂ ਨੇ ਜਿਲੇ ਦੇ ਵੱਖ-ਵੱਖ ਬਲਾਕਾਂ ਵਿਚ ਜਾ ਕੇ ਪਿੰਡਾਂ ਵਿਚ ਚੱਲ ਰਹੇ ਵਿਕਾਸ ਕੰਮਾਂ ਜਾ ਜਾਇਜ਼ਾ ਲਿਆ।
ਉਨਾਂ ਪਿੰਡ ਚੋਪੜਾ, ਢੰਡਲ, ਸਠਿਆਲੀ ਤੇ ਤੁਗਲਵਾਲਾ ਆਦਿ ਪਿੰਡਾਂ ਵਿਚ ਜਾ ਕੇ ਕੰਮਾਂ ਦਾ ਨਿਰੀਖਣ ਕੀਤਾ ਅਤੇ ਪਿੰਡਾਂ ਦੇ ਸਰਪੰਚਾਂ ਨੂੰ ਤਨਦੇਹੀ ਨਾਲ ਵਿਕਾਸ ਕਾਰਜ ਕਰਵਾਉਣ ਲਈ ਉਤਸ਼ਾਹਿਤ ਕੀਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡਾਂ ਅੰਦਰ, ਸ਼ਹਿਰੀ ਤਰਜ਼ ’ਤੇ ਸਹੂਲਤਾਂ ਪੁਜਦਾ ਕਰਨ ਵਿਚ ਕੋਈ ਢਿੱਲਮੱਠ ਨਹੀਂ ਵਰਤੀ ਜਾਵੇਗੀ।