ਸਰਕਾਰੀ ਪ੍ਰਾਇਮਰੀ ਸਕੂਲਾਂ ਦੀ ਮਾਪੇ ਅਧਿਆਪਕ ਮਿਲਣੀ ਨੂੰ ਭਰਵਾਂ ਹੁੰਗਾਰਾ

Sorry, this news is not available in your requested language. Please see here.

ਬਰਨਾਲਾ, 31 ਮਈ 2021
ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਰਹਿਨੁਮਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲਾਂ ‘ਚ ਮਾਪੇ ਅਧਿਆਪਕ ਰਾਬਤਾ ਮੁਹਿੰਮ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ ਗਈ। ਅਧਿਆਪਕਾਂ ਵੱਲੋਂਂ ਵਿਦਿਆਰਥੀਆਂ ਦੇ ਮਾਪਿਆਂ ਨਾਲ ਆਨਲਾਈਨ ਤਰੀਕੇ ਗੱਲਬਾਤ ਕਰਕੇ ਕੋਰੋਨਾ ਕਾਲ ਦੌਰਾਨ ਕਰਵਾਈ ਜਾ ਰਹੀ ਬੱਚਿਆਂ ਦੀ ਪੜ੍ਹਾਈ ਅਤੇ ਚਲਾਈਆਂ ਜਾ ਰਹੀਆਂ ਹੋਰ ਸਹਿ-ਵਿੱਦਿਅਕ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ।ਅਧਿਆਪਕਾਂ ਵੱਲੋਂ ਮਾਪਿਆਂ ਨੂੰ ਖੁਦ ਅਤੇ ਬੱਚਿਆਂ ਨੂੰ ਕੋਰੋਨਾ ਸਾਵਧਾਨੀਆਂ ਦੇ ਪਾਲਣ ਲਈ ਪ੍ਰੇਰਿਤ ਕਰਨ ਬਾਰੇ ਵੀ ਜਾਗਰੂਕ ਕੀਤਾ ਗਿਆ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ/ਐਲੀਮੈਂਟਰੀ ਅਤੇ ਵਸੁੰਧਰਾ ਕਪਿਲਾ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਬਿਹਤਰੀਨ ਬਣਾਉਣ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਦੇ ਨਾਲ ਨਾਲ ਮਾਪਿਆਂ ਦਾ ਸਹਿਯੋਗ ਬੇਹੱਦ ਜਰੂਰੀ ਹੁੰਦਾ ਹੈ।ਇਸ ਮਨੋਰਥ ਦੇ ਮੱਦੇਨਜ਼ਰ ਜਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵੱਲੋਂ ਵਿਭਾਗੀ ਹਦਾਇਤਾਂ ਅਨੁਸਾਰ 24 ਮਈ ਤੋਂ 31 ਮਈ ਤੱਕ ਮਾਪੇ-ਅਧਿਆਪਕ ਰਾਬਤਾ ਮੁਹਿੰਮ ਚਲਾਈ ਗਈ।ਜਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਦੀ ਸੱਤ ਰੋਜ਼ਾ ਮਾਪੇ-ਅਧਿਆਪਕ ਰਾਬਤਾ ਮੁਹਿੰਮ ਮਾਪਿਆਂ ਦੀ ਉਤਸ਼ਾਹਜਨਕ ਸ਼ਮੂਲੀਅਤ ਨਾਲ ਸੰਪੰਨ ਹੋ ਗਈ ਹੈ।ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨਾਲ ਫੋਨ ‘ਤੇ ਗੱਲਬਾਤ ਕਰਕੇ ਕੋਰੋਨਾ ਕਾਲ ਦੌਰਾਨ ਵਿਦਿਆਰਥੀਆਂ ਨੂੰ ਵੱਖ ਵੱਖ ਸਾਧਨਾਂ ਜਰੀਏ ਕਰਵਾਈ ਜਾ ਰਹੀ ਪੜ੍ਹਾਈ ਬਾਰੇ ਜਾਣਕਾਰੀ ਦਿੱਤੀ ਗਈ।
ਕੁਲਦੀਪ ਸਿੰਘ ਭੁੱਲਰ ਜਿਲ੍ਹਾ ਕੋ-ਆਰਡੀਨੇਟਰ ਪੜ੍ਹੋ ਪੰਜਾਬ ਨੇ ਦੱਸਿਆ ਕਿ ਰਾਬਤਾ ਮੁਹਿੰਮ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਕੋਲੋਂ ਫੀਡਬੈਕ ਵੀ ਲਈ ਗਈ ਤਾਂ ਕਿ ਮਾਪਿਆਂ ਦੇ ਸੁਝਾਵਾਂ ਅਨੁਸਾਰ ਸਰਕਾਰੀ ਸਕੂਲਾਂ ਦੀ ਪੜ੍ਹਾਈ ਨੂੰ ਹੋਰ ਬਿਹਤਰੀਨ ਬਣਾਇਆ ਜਾ ਸਕੇ।

Spread the love