ਸਰਕਾਰੀ ਬਹੁਤਕਨੀਕੀ ਕਾਲਜ ਅਤੇ ਸਾਂਝ ਕੇਂਦਰ ਪਸਿਆਣਾ ਨੇ ਕੀਤਾ ਲੋਕਾਂ ਨੂੰ ਕੋਵਿਡ ਤੋਂ ਬਚਾਅ ਲਈ ਜਾਗਰੂਕ

ਪਟਿਆਲਾ, 1 ਸਤੰਬਰ
ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਅਤੇ ਸਾਂਝ ਕੇਂਦਰ ਪਸਿਆਣਾ ਵੱਲੋਂ ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਘਰ-ਘਰ ਜਾਕੇ ਸਾਵਧਾਨੀਆਂ ਰੱਖਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ ਅਤੇ ਕੋਰੋਨਾ ਮਹਾਂਮਾਰੀ ਸਬੰਧੀ ਅਫ਼ਵਾਹਾਂ ਤੋ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ।
ਪ੍ਰੋ. ਗੁਰਬਖਸ਼ੀਸ ਸਿੰਘ ਅੰਟਾਲ ਦੀ ਅਗਵਾਈ ਵਿਚ ਚਲਾਈ ਗਈ ਜਾਗਰੂਕਤਾ ਮੁਹਿੰਮ ਦੌਰਾਨ ਜਿਥੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਸਾਵਧਾਨੀਆਂ ਰੱਖਣ ਲਈ ਪ੍ਰੇਰਿਤ ਕੀਤਾ ਗਿਆ, ਉਥੇ ਹੀ 24 ਤੋਂ 30 ਸਤੰਬਰ ਤੱਕ ਲੱਗਣ ਵਾਲੇ ਰੋਜ਼ਗਾਰ ਮੇਲੇ ਸਬੰਧੀ ਨੌਜਵਾਨਾਂ ਨੂੰ ਜਾਣਕਾਰੀ ਦਿੱਤੀ ਗਈ।  ਉਨ੍ਹਾਂ ਦੱਸਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਪਿੰਡ ਵਾਸੀਆਂ ਨੂੰ ਸਮਾਜਿਕ ਦੂਰੀ ਬਣਾਈ ਰੱਖਣ, ਮਾਸਕ ਪਾਉਣ ਅਤੇ ਵਾਰ-ਵਾਰ ਹੱਥ ਧੋਣ ਲਈ ਪ੍ਰੇਰਿਤ ਕੀਤਾ ਗਿਆ।  ਇਸ ਮੌਕੇ ਨੌਜਵਾਨ ਜਸਪ੍ਰੀਤ ਸਿੰਘ, ਨਛੱਤਰ ਸਿੰਘ ਦੌਣਕਲਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਦੌਰਾਨ ਏ.ਐਸ.ਆਈ. ਅਮਰ ਸਿੰਘ ਨੇ ਸਾਂਝ ਕੇਂਦਰ ਵਿਖੇ ਮਿਲਣ ਵਾਲੀਆਂ ਸੇਵਾਵਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਪ੍ਰੋ. ਗੁਰਬਖਸ਼ੀਸ ਸਿੰਘ ਅੰਟਾਲ ਵੱਲੋਂ ਗਰੀਬ ਪਰਿਵਾਰਾਂ ਦੇ ਬੱਚਿਆ ਨੂੰ ਤਕਨੀਕੀ ਗਿਆਨ ਹਾਸਿਲ ਕਰਨ ਹਿਤ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਵਜ਼ੀਫ਼ਾ ਯੋਜਨਾ ਸਕਾਲਰਸ਼ਿਪ ਬਾਰੇ ਜਾਣਕਾਰੀ ਸਾਂਝੀ ਕੀਤੀ। ਸਵਾਜਪੁਰ ਪੁਰਾਣਾ ਪਿੰਡ ਦੀ ਸਰਪੰਚ ਰੁਪਿੰਦਰ ਕੌਰ ਵੱਲੋਂ ਬਹੁਤਕਨੀਕੀ ਕਾਲਜ ਅਤੇ ਸਾਂਝ ਕੇਂਦਰ ਪਸਿਆਣਾ ਦੇ ਸਾਂਝੇ ਉਦਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪੰਚਾਇਤ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।
ਇਸ ਮੌਕੇ ਰਿੱਤੂ ਚੋਪੜਾ, ਪਰਲ ਸਿੰਧੂ ਪਰਮਜੀਤ ਸਿੰਘ ਪ੍ਰਧਾਨ ਯੂਥ ਵੈਲਫੇਅਰ ਫਾਉਡੈਸਨ ਵੱਲੋਂ ਜਾਗਰੂਕ ਕਰਨ ਦੇ ਨਾਲ-ਨਾਲ ਮਾਸਕ ਵੀ ਵੰਡੇ ਅਤੇ ਕੋਰੋਨਾ ਸਬੰਧੀ ਅਫ਼ਵਾਹਾਂ ਤੋ ਬਚਣ ਲਈ ਪ੍ਰੇਰਿਤ ਕੀਤਾ ਗਿਆ।

Spread the love