ਸਿਵਲ ਸਰਜਨ ਨੇ ਕੀਤੀ ਮੈਟਰਨਲ ਡੈਥ ਰਿਵੀਊ ਮੀਟਿੰਗ

Sorry, this news is not available in your requested language. Please see here.

ਫਿਰੋਜ਼ਪੁਰ 27 ਅਗਸਤ 2021 ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ:ਰਾਜਿੰਦਰ ਅਰੋੜਾ ਦੀ ਅਗਵਾਈ ਵਿੱਚ ਵੱਖ ਵੱਖ ਪ੍ਰਕਾਰ ਦੀਆਂ ਸਿਹਤ ਗਤੀਵਿਧੀਆਂ ਨਿਰੰਤਰ ਜਾਰੀ ਹਨ। ਇਸੇ ਸਿਲਸਿਲੇ ਵਿੱਚ ਜ਼ਿਲ੍ਹੇ ਵਿੱਚ ਪਿਛਲੇ ਮਹੀਨੇ ਹੋਈਆਂ ਮੈਟਰਨਲ ਮੌਤਾਂ ਸਬੰਧੀ ਇੱਕ ਰਿਵੀਊ ਮੀਟਿੰਗ ਦਫਤਰ ਸਿਵਲ ਸਰਜਨ ਵਿਖੇ ਕੀਤੀ ਗਈ। ਇਸ ਮੀਟਿੰਗ ਵਿੱਚ ਸਬੰਧਤ ਖੇਤਰਾਂ ਦੇ ਐਸ.ਐਮ.ਓਜ਼, ਇਸਤਰੀ ਰੋਗ ਮਾਹਿਰ ਐਮ.ਓਜ਼, ਸਬੰਧਤ ਏ.ਐਨ.ਐਮਜ਼ ਅਤੇ ਆਸ਼ਾ ਵਰਕਰਜ਼ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਵਿੱਚ ਜੱਚਗੀ ਦੇ ਸਮੇਂ ਦੌਰਾਨ ਹੋਈਆਂ ਮੌਤਾਂ ਦੇ ਕਾਰਨਾਂ ਅਤੇ ਹਾਲਾਤਾਂ ਦੀ ਬਾਰੀਕੀ ਨਾਲ ਪੜਤਾਲ ਕੀਤੀ ਗਈ ਅਤੇ ਵਿਸਤ੍ਰਿਤ ਚਰਚਾ ਕੀਤੀ ਗਈ ਤਾਂ ਕਿ ਭਵਿੱਖ ਵਿੱਚ ਅਜਿਹੀਆਂ ਸਥਿਤੀਆਂ ਨੂੰ ਟਾਲਿਆ ਜਾ ਸਕੇ।
ਸਿਵਲ ਸਰਜਨ ਡਾ: ਅਰੋੜਾ ਨੇ ਮੌਕੇ ਤੇ ਹਾਜ਼ਿਰ ਇਸਤਰੀ ਰੋਗ ਮਾਹਿਰ ਮੈਡੀਕਲ ਅੀਧਕਾਰੀਆਂ ਨੂੰ ਆਇਰਨ ਫੋਲਿਕ ਐਸਿਡ ਪ੍ਰੋਟੋਕੋਲ ਅਤੇ ਕੈਲਸ਼ੀਅਮ ਪ੍ਰੋਟੋਕੋਲ ਤਿਆਰ ਕਰਨ ਲਈ ਕਿਹਾ ਜੋ ਕਿ ਜ਼ਿਲੇ ਦੀਆਂ ਸਿਹਤ ਸੰਸਥਾਵਾਂ ਵਿਖੇ ਪ੍ਰਚਾਰਿਤ ਕੀਤਾ ਜਾ ਸਕੇ। ਉਨ੍ਹਾਂ ਹਾਜਿਰ ਏ.ਐਨ.ਐਮਜ਼ ਅਤੇ ਆਸ਼ਾ ਕਾਰਜਕਰਤਾਵਾਂ ਨੂੰ ਸਾਰੀਆਂ ਗਰਭਵਤੀਆਂ ਦੀ ਮੁਕੰਮਲ ਐਂਟੀਨੇਟਲ ਕੇਅਰ ਯਕੀਨੀ ਬਨਾਉਣ ਦੀ ਹਦਾਇਤ ਕੀਤੀ। ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਧਿਕਾਰੀਆਂ ਨੂੰ ਆਪੋ ਆਪਣੇ ਖੇਤਰ ਵਿੱਚ ਜੱਚਾ ਬੱਚਾ ਸਿਹਤ ਸੇਵਾਵਾਂ ਦੀ ਢੁਕਵੀਂ ਨਿਗਰਾਨੀ ਕਰਨ ਅਤੇ ਸਮੇਂ ਸਮੇਂ ਤੇ ਸਟਾਫ ਨੂੰ ਲੋੜੀਦੀ ਟਰੇਨਿੰਗ ਦੇਣ ਲਈ ਵੀ ਕਿਹਾ। ਇਸ ਮੌਕੇ ਜ਼ਿਲਾ ਪਰਿਵਾਰ ਭਲਾਈ ਅਫਸਰ ਡਾ: ਮੀਨਾਕਸ਼ੀ ਅਬਰੋਲ, ਐਸ.ਐਮ.ਓ ਡਾ:ਰੰਜੀਵ ਬੈਂਸ, ਡਾ: ਬਲਵੀਰ ਕੁਮਾਰ, ਡਾ:ਸੰਦੀਪ ਗਿੱਲ, ਇਸਤਰੀ ਰੋਗ ਮਾਹਿਰ ਡਾ: ਪੂਜਾ, ਡਾ: ਅਮਨਦੀਪ ਕੌਰ, ਐਮ.ਈ.ਓ.ਦੀਪਕ ਕੁਮਾਰ, ਮਾਸ ਮੀਡੀਆ ਅਫਸਰ ਰੰਜੀਵ ਸ਼ਰਮਾਂ, ਸਟੈਨੋ ਵਿਕਾਸ ਕਾਲੜਾ ਅਤੇ ਵਿਭਾਗ ਦੇ ਹੋਰ ਅਧਿਕਾਰੀ/ ਕਰਮਚਾਰੀ ਹਾਜ਼ਿਰ ਸਨ।