ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਧੀਆਂ ਦੀ ਲੋਹੜੀ ਮਨਾਈ           

_Dr. Rajwinder Kaur
ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਧੀਆਂ ਦੀ ਲੋਹੜੀ ਮਨਾਈ           

Sorry, this news is not available in your requested language. Please see here.

ਬੇਟੀ ਬੋਝ ਨਹੀਂ, ਸਨਮਾਨ ਹੈ- ਬੇਟੀਆਂ ਨੂੰ ਬੋਝ ਨਾ ਸਮਝੋ- ਡਾ. ਮਨਦੀਪ ਕੌਰ

ਫਿਰੋਜ਼ਪੁਰ 11 ਜਨਵਰੀ 2024

ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਮਨਦੀਪ ਕੌਰ ਦੀ ਅਗਵਾਈ ਹੇਠ ਧੀਆਂ ਦੀ ਲੋਹੜੀ ਮਨਾਈ ਗਈ।

ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਮਨਦੀਪ ਕੌਰ ਨੇ ਕਿਹਾ ਕਿ ਗਰਭ ਵਿੱਚ ਬੱਚੇ ਦਾ ਲਿੰਗ ਨਿਰਧਾਰਨ ਟੈਸਟ ਕਰਵਾਉਣਾ ਕਾਨੂੰਨੀ ਤੌਰ ਤੇ ਸਜ਼ਾਯੋਗ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਪੀ.ਸੀ.ਪੀ.ਐਨ.ਡੀ.ਟੀ. ਐਕਟ 1994 ਲਾਗੂ ਕਰਵਾਉਣ ਲਈ ਜ਼ਿਲ੍ਹੇ ਅੰਦਰ ਕੰਮ ਕਰਦੇ ਅਲਟਰਾਸਾਊਂਡ ਸੈਂਟਰਾਂ ਦੀ ਸਮੇਂ-ਸਮੇਂ ਤੇ ਚੈਕਿੰਗ ਕੀਤੀ ਜਾਂਦੀ ਹੈ। ਉਨਾਂ ਵੱਲੋਂ ਨਵ-ਜੰਮੀਆਂ ਬੱਚੀਆਂ ਨੂੰ ਗਰਮ ਕੱਪੜੇ ਅਤੇ ਕੰਬਲ ਦੇ ਕੇ ਸਨਮਾਨਿਤ ਕੀਤਾ ਗਿਆ। ਐਸ.ਐਮ.ਓ. ਡਾ. ਵਿਸ਼ਾਲ ਵੱਲੋਂ ਆਮ ਜਨਤਾ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕਿ ਲੜਕੇ ਅਤੇ ਲੜਕੀਆਂ ਵਿੱਚ ਕਿਸੇ ਤਰ੍ਹਾਂ ਦਾ ਭੇਦਭਾਵ ਨਹੀਂ ਕਰਨਾ ਚਾਹੀਦਾ ਕਿਉਂਕਿ ਅਜੋਕੇ ਸਮੇਂ ਵਿੱਚ ਧੀਆਂ ਸਮਾਜ ਦੀ ਸ਼ਾਨ ਹਨ। ਡਿਪਟੀ ਮਾਸ ਮੀਡੀਆ ਅਫਸਰ ਸੰਦੀਪ ਵਾਲੀਆ ਨੇ ਸੰਦੇਸ਼ ਦਿੰਦੇ ਹੋਏ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਧੀਆਂ ਸਾਡੇ ਸਮਾਜ ਦਾ ਨਾਮ ਰੌਸ਼ਨ ਕਰ  ਰਹੀਆਂ ਹਨ। ਇਸ ਲਈ ਮਾਪਿਆਂ ਨੂੰ ਧੀਆਂ ਨੂੰ ਬੋਝ ਨਹੀਂ ਸਮਝਣਾ ਚਾਹੀਦਾ ਅਤੇ ਲੜਕੀਆਂ ਨੂੰ ਵੀ ਹਰ ਖੇਤਰ ਵਿੱਚ ਅੱਗੇ ਵਧਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ।

ਇਸ ਮੌਕੇ ਡਾ. ਨਵੀਨ ਸੇਠ, ਡਾ. ਡੇਵਿਡ, ਸੀਮਾ ਰਾਣੀ ਪੀ.ਐਨ.ਡੀ.ਟੀ. ਕੁਆਰਡੀਨੇਟਰ, ਸੁਰਿੰਦਰ ਕੁਮਾਰ (ਪੀ.ਐਨ.ਡੀ.ਟੀ.), ਸੁਪਰਡੈਂਟ ਪਰਮਵੀਰ ਮੋਂਗਾ ਅਤੇ ਪੀ.ਏ. ਵਿਕਾਸ ਕਾਲੜਾ ਵੀ ਮੌਜੂਦ ਸਨ।

Spread the love