ਸਿਹਤ ਵਿਭਾਗ ਵੱਲੋਂ ਆਇਰਨ ਦੀਆਂ ਗੋਲੀਆਂ ਸਬੰਧੀ ਵਿਸ਼ੇਸ਼ ਟ੍ਰੇਨਿੰਗ ਸ਼ੁਰੂ

_Dr. Harinder Sharma (2)
ਸਿਹਤ ਵਿਭਾਗ ਵੱਲੋਂ ਆਇਰਨ ਦੀਆਂ ਗੋਲੀਆਂ ਸਬੰਧੀ ਵਿਸ਼ੇਸ਼ ਟ੍ਰੇਨਿੰਗ ਸ਼ੁਰੂ

Sorry, this news is not available in your requested language. Please see here.

ਬਰਨਲਾ, 08 ਜਨਵਰੀ 2024

ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ ਕਿਸ਼ੋਰ ਕਿਸ਼ੋਰੀਆਂ ਨੂੰ ਸਕੂਲਾਂ ਅਤੇ ਘਰਾਂ ਵਿੱਚ ਆਇਰਨ ਦੀਆਂ ਗੋਲੀਆਂ ਦੇਣ ਸਬੰਧੀ ਜਾਗਰੂਕ ਕਰਨ ਲਈ 8 ਜਨਵਰੀ ਤੋਂ 21 ਜਨਵਰੀ ਤੱਕ ਜ਼ਿਲ੍ਹੇ ਦੇ ਸਮੂਹ ਨੋਡਲ ਅਧਿਆਪਕਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ. ਪ੍ਰਵੇਸ਼ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਅਤੇ ਡਾ. ਮਨੋਹਰ ਲਾਲ ਸਹਾਇਕ ਸਿਵਲ ਸਰਜਨ ਨੇ ਦੱਸਿਆ ਕਿ ਕਿਸ਼ੋਰ ਕਿਸ਼ੋਰੀਆਾਂ ਸਾਡੇ ਆਉਣ ਵਾਲੇ ਭਵਿੱਖ ਦਾ ਆਧਾਰ ਹਨ ਅਤੇ ਇਨ੍ਹਾਂ ਨੂੰ ਸਿਹਤ ਵਿੱਚ ਆਉਣ ਵਾਲੇ ਕੁਦਰਤੀ ਵਿਕਾਸ,ਇਸ ਸਬੰਧੀ ਸਹੀ ਗਿਆਨ ਅਤੇ ਅਨੀਮਿਆਂ ਤੋਂ ਬਚਾਅ ਲਈ ਆਇਰਨ ਦੀ ਗੋਲੀ ਦੇਣ ਲਈ ਸਿਹਤ ਵਿਭਾਗ ਤਨਦੇਹੀ ਤੇ ਜ਼ੁੰਮੇਵਾਰੀ ਨਾਲ ਆਪਣਾ ਕੰਮ ਕਰ ਰਿਹਾ ਹੈ ।

ਇਸ ਪ੍ਰੋਗਰਾਮ ਦੇ ਨੋਡਲ ਅਫ਼ਸਰ ਡਾ. ਗੁਰਬਿੰਦਰ ਕੌਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਸੈਸ਼ਨ ਦੇ ਮਾਸਟਰ ਟ੍ਰੇਨਰ ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਮੈਡਮ ਸੁਖਪਾਲ ਕੌਰ ਜ਼ਿਲ੍ਹਾ ਸਕੂਲ ਹੈਲਥ ਕੋਆਰਡੀਨੇਟਰ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਵੱਲੋਂ ਸਕੂਲਾਂ ਦੇ ਨੋਡਲ ਅਧਿਆਪਕਾਂ ਨੂੰ ਸਕੂਲਾਂ ਵਿੱਚ ਕਿਸ਼ੋਰ ਕਿਸ਼ੋਰੀਆਂ ਨੂੰ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਕਿਸੇ ਵੀ ਕਾਰਨ ਘਰਾਂ ਵਿੱਚ ਰਹਿ ਰਹੀਆਂ ਕਿਸ਼ੋਰੀਆਂ ਨੂੰ ਆਇਰਨ ਦੀਆਂ ਇਹ ਗੋਲੀਆਂ ਦੇਣ ਸਬੰਧੀ ਜਾਗਰੂਕ ਕੀਤਾ ਗਿਆ ਤਾਂ ਜੋ ਇਹ ਆਉਣ ਵਾਲੇ ਸਮੇਂ ਵਿੱਚ ਤੰਦਰੁਸਤ ਸਮਾਜ ਦੀ ਸਿਰਜਣਾ ਕਰ ਸਕਣ।