ਡੇਂਗੂ ਦੀ ਰੋਕਥਾਮ ਲਈ ਸੁ਼ੱਕਰਵਾਰ ਨੂੰ ਡਰਾਈ ਡੇਅ ਵਜੋਂ ਮਨਾਇਆ ਜਾਵੇ – ਸਿਵਲ ਸਰਜਨ
ਲੁਧਿਆਣਾ, 14 ਸਤੰਬਰ 2021 ਸਿਵਲ ਸਰਜਨ ਲੁਧਿਆਣਾ ਡਾ.ਕਿਰਨ ਆਹਲੂਵਾਲੀਆ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਬਰਸਾਤਾਂ ਦਾ ਸੀਜਨ ਹੋਣ ਕਰਕੇ ਡੇਂਗੂ, ਚਿਕਨਗੁਨੀਆ ਬੁਖਾਰ ਅਤੇ ਪੇਟ ਦੀਆਂ ਬਿਮਾਰੀਆਂ ਪੈਦਾ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਇਸ ਮੌਸਮ ਦੌਰਾਨ ਡੇਂਗੂ ਬੁਖਾਰ ਦੇ ਕਾਰਨ, ਲੱਛਣ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਬਾਰੇ ਵਿਸਥਾਰ ਨਾਲ ਦੱਸਿਆ।
ਡਾ. ਆਹਲੂਵਾਲੀਆ ਨੇ ਦੱਸਿਆ ਕਿ ਡੇਂਗੂ ਬੁਖਾਰ ਮਾਦਾ ਐਡੀਜ ਅਜੈਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਜਿਸ ਨੂੰ ਟਾਇਗਰ ਮੱਛਰ ਵੀ ਕਹਿੰਦੇ ਹਨ। ਇਸ ਦੇ ਸ਼ਰੀਰ ‘ਤੇ ਟਾਈਗਰ ਵਰਗੀਆ ਧਾਰੀਆਂ ਬਣੀਆ ਹੁੰਦੀਆ ਹਨ। ਇਹ ਮੱਛਰ ਕੂਲਰਾਂ, ਕੰਨਟੇਨਰਾਂ, ਫਰਿਜ਼ ਦੇ ਪਿਛੇ ਲੱਗੀਆ ਟ੍ਰੇਆਂ, ਗਮਲਿਆਂ, ਘਰਾਂ ਦੀਆ ਛੱਤਾਂ ਉਪਰ ਪਏ ਕਬਾੜ, ਟਾਇਰ ਆਦਿ ਵਿਚ ਖੜੇ ਸਾਫ ਪਾਣੀ ਵਿਚ ਪੈਦਾ ਹੁੰਦਾ ਹੈ। ਇਹ ਮੱਛਰ ਇੱਕ ਹਫਤੇ ਦੇ ਅੰਦਰ-ਅੰਦਰ ਅੰਡੇ ਤੋਂ ਪੂਰਾ ਅਡੱਲਟ ਮੱਛਰ ਬਣ ਕੇ ਤਿਆਰ ਹੋ ਜਾਂਦਾ ਹੈ। ਇਹ ਮੱਛਰ ਇਕ ਚੱਮਚ ਪਾਣੀ ਵਿਚ ਵੀ ਪੈਦਾ ਹੋ ਜਾਂਦਾ ਹੈ। ਇਹ ਮੱਛਰ ਜਿਆਦਾ ਤਰ ਸਵੇਰ ਵੇਲੇ ਸੂਰਜ ਚੜ੍ਹਣ ਤੋਂ ਬਾਅਦ ਅਤੇ ਸ਼ਾਮ ਨੂੰ ਸੂਰਜ ਡੁੱਬਣ ਵੇਲੇ ਕੱਟਦਾ ਹੈ। ਇਹ ਮੱਛਰ ਜ਼ਿਆਦਾਤਰ ਸ਼ਰੀਰ ਦੇ ਹੇਠਲੇ ਹਿੱਸਿਆਂ ‘ਤੇ ਕੱਟਦਾ ਹੈ ਅਤੇ ਇਸਦੀ ਪੈਦਾਵਾਰ 20 ਡਿਗਰੀ ਤੋਂ 34 ਡਿਗਰੀ ਤਾਪਮਾਨ ਵਿਚ ਜਿਆਦਾ ਹੁੰਦੀ ਹੈ। ਤੇਜ ਬੁਖਾਰ, ਸਿਰ ਦਰਦ, ਮਾਸਪੇਸ਼ੀਆ ਵਿੱਚ ਦਰਦ, ਚਮੜੀ ‘ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਮਸੂੜਿਆਂ ਤੇ ਨੱਕ ਵਿਚ ਖੂਨ ਵਗਣਾ ਡੇਂਗੂ ਬੁਖਾਰ ਦੇ ਮੁੱਖ ਲੱਛਣ ਹਨ। ਬੁਖਾਰ ਹੋਣ ਤੇ ਐਸਪ੍ਰੀਨ ਅਤੇ ਬਰੂਫਨ ਨਾ ਲਵੋ ਸਿਰਫ ਪੈਰਾਸੀਟਾਮੋਲ ਡਾਕਟਰ ਦੀ ਸਲਾਹ ਨਾਲ ਲਵੋ। ਪਾਣੀ ਜਾਂ ਤਰਲ ਚੀਜ਼ਾਂ ਜਿਆਦਾ ਪੀਓ ਅਤੇ ਆਰਾਮ ਕਰਨਾ ਚਾਹੀਦਾ ਹੈ। ਡੇਂਗੂ ਬੁਖਾਰ ਦੇ ਸ਼ੱਕੀ ਮਰੀਜ਼ ਜਿਲ੍ਹਾ ਲੁਧਿਆਣਾ ਦੇ ਐਸ.ਐਸ.ਐਚ. ਸੈਂਟਰ ਜੋ ਕਿ ਸਿਵਲ ਹਸਪਤਾਲ ਲੁਧਿਆਣਾ, ਖੰਨਾ ਅਤੇ ਜਗਰਾਓ ਵਿਖੇ ਸਥਾਪਤ ਹਨ, ਵਿਖੇ ਜਾ ਕੇ ਮੁਫ਼ਤ ਕੰਨਫਰਮੇਸ਼ਨ ਟੈਸਟ ਕਰਵਾਇਆ ਜਾ ਸਕਦਾ ਹੈ। ਪੋਜਟਿਵ ਡੇਂਗੂ ਕੇਸਾਂ ਦਾ ਸਪੋਰਟਿਵ ਇਲਾਜ਼ ਸਿਹਤ ਵਿਭਾਗ ਵੱਲੋ ਮੁਫ਼ਤ ਕੀਤਾ ਜਾਂਦਾ ਹੈ।
ਸਿਵਲ ਸਰਜਨ ਲੁਧਿਆਣਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਕੂਲਰਾਂ, ਕੰਟੇਨਰਾਂ, ਫਰਿਜ਼ ਦੇ ਪਿੱਛੇ ਲੱਗੀਆਂ ਟ੍ਰੇਆਂ, ਗਮਲਿਆਂ, ਘਰਾਂ ਦੀਆਂ ਛੱਤਾਂ ਉਪਰ ਪਏ ਕਬਾੜ ਆਦਿ ਵਿਚ ਸਾਫ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਕਪੜੇ ਅਜਿਹੇ ਪਹਿਨੋ ਕਿ ਸ਼ਰੀਰ ਪ{ਰੀ ਤਰ੍ਹਾਂ ਢੱਕਿਆ ਰਹੇ। ਸੋਣ ਵੇਲੇ Mosquito Repellent ਅਤੇ ਮੱਛਰਦਾਨੀਆ ਦੀ ਵਰਤੋਂ ਕਰੋ। ਹਰ ਸ਼ੁਕਰਵਾਰ ਦਾ ਦਿਨ ਫਰਾਈ-ਡੇਅ ਡਰਾਈ-ਡੇਅ ਦੇ ਤੌਰ ‘ਤੇ ਮਨਾਇਆ ਜਾਵੇ।
ਸਿਹਤ ਵਿਭਾਗ ਵੱਲੋ ਡੇਂਗੂ, ਚਿਕਨਗੁਨੀਆ ਬੁਖਾਰ ਤੋ ਬਚਾਓ ਸਬੰਧੀ ਲਗਾਤਾਰ ਆਈ.ਈ.ਸੀ. ਗਤੀਵਿਧੀਆਂ ਕੀਤੀਆਂ ਜਾ ਰਹੀਆ ਹਨ ਜਿਸਦੇ ਤਹਿਤ ਸ਼ਹਿਰ ਵਿੱਚ ਫਲੈਕਸੀ ਬੈਨਰ, ਬੋਰਡ, ਪੰਪਲਿਟ, ਪੋਸਟਰਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਐਂਟੀ ਲਾਰਵਾ ਵਿੰਗ ਦੁਆਰਾ ਰੱਖੇ ਦਿਹਾੜੀਦਾਰ ਕਾਮਿਆ ਵੱਲੋ ਮੱਛਰਾਂ ਦਾ ਲਾਰਵਾ ਚੈਕ ਕੀਤਾ ਜਾ ਰਿਹਾ ਹੈ ਅਤੇ ਜਿਸ ਥਾਂ ‘ਤੇ ਪੋਜਟਿਵ ਲਾਰਵਾ ਮਿਲਦਾ ਹੈ ਉਸ ਨੂੰ ਮੋਕੇ ‘ਤੇ ਹੀ ਲਾਰਵੀਸਾਈਡ ਦਵਾਈ ਪਾ ਕੇ ਨਸ਼ਟ ਕੀਤਾ ਜਾ ਰਿਹਾ ਹੈ। ਜਿਸ ਥਾਂ ‘ਤੇ ਲਾਰਵਾ ਮਿਲਦਾ ਹੈ ਉਸ ਏਰੀਏ ਦੀ ਸੂਚਨਾ ਚਲਾਨ ਲਈ ਨਗਰ ਨਿਗਮ ਨੂੰ ਵੀ ਭੇਜੀ ਜਾਂਦੀ ਹੈ। ਅਰਬਨ ਏਰੀਏ ਵਿਚ ਫੋਗਿੰਗ ਕਰਨ ਲਈ ਵੀ ਲਿਖਿਆ ਗਿਆ ਹੈ। ਸਿਵਲ ਹਸਪਤਾਲ ਲੁਧਿਆਣਾ ਅਤੇ ਸਾਰੇ ਸਬ-ਡਵੀਜਨਲ ਹਸਪਤਾਲਾਂ ਬਲਾਕ ਪੱਧਰ ‘ਤੇ ਇੰਨਸੈਕਟੀਸਾਈਡ ਮੱਛਰਦਾਨੀਆ ਲਗਾ ਕੇ ਡੇਂਗੂ ਵਾਰਡ ਬਣਾ ਕੇ ਤਿਆਰ ਰੱਖੇ ਗਏ ਹਨ।
ਸਿਹਤ ਵਿਭਾਗ ਵੱਲੋਂ ਉਪਰੋਕਤ ਗਤੀਵਿਧੀਆ ਕੀਤੀਆ ਜਾ ਰਹੀਆ ਹਨ ਤਾਂ ਜੋ ਲੋਕਾਂ ਨੂੰ ਡੇਂਗੂ, ਚਿਕਨਗੁਨੀਆ ਬੁਖਾਰ ਤੋਂ ਬਚਾਇਆ ਜਾ ਸਕੇ।