ਸਿੱਖਿਆ ਵਿਭਾਗ ਵੱਲੋਂ ਅਜ਼ਾਦੀ ਦੇ 75 ਸਾਲਾ ਸਮਾਗਮਾਂ ਸਬੰਧੀ ਕਰਵਾਏ ਗਏ ਬਲਾਕ ਅਤੇ ਤਹਿਸੀਲ ਪੱਧਰੀ ਮੁਕਾਬਲਿਆਂ ਦਾ ਨਤੀਜਾ ਐਲਾਨਿਆ

Sorry, this news is not available in your requested language. Please see here.

ਤਰਨਤਾਰਨ, 24 ਜੂਨ 2021
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਹੇਠ ਅਤੇ ਕ੍ਰਿਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਅਜ਼ਾਦੀ ਦੇ 75 ਸਾਲਾ ਸਮਾਗਮਾਂ ਦੋ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਵੱਖ-ਵੱਖ ਮੁਕਾਬਲਿਆਂ ‘ਚ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪੂਰੇ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ।
ਇਸ ਸਬੰਧੀ ਵਿਭਾਗ ਵੱਲੋਂ ਮਈ ਮਹੀਨੇ ਤੋਂ ਸਕੂਲ, ਬਲਾਕ, ਤਹਿਸੀਲ, ਜ਼ਿਲ੍ਹਾ ਅਤੇ ਰਾਜ ਪੱਧਰ `ਤੇ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਹਨਾਂ ਭਿੰਨ-ਭਿੰਨ ਗਤੀਵਿਧੀਆਂ ਦੀ ਲੜੀ ਵਿੱਚ ਮਈ ਮਹੀਨੇ ਦੌਰਾਨ ਭਾਸ਼ਣ ਮੁਕਾਬਲੇ ਆਯੋਜਿਤ ਕੀਤੇ ਗਏ ਸਨ, ਜਿਹਨਾਂ ਦੇ ਨਤੀਜੇ ਦੀ ਵਿਭਾਗ ਵੱਲੋਂ ਘੋਸ਼ਣਾ ਕਰ ਦਿੱਤੀ ਗਈ ਹੈ।
ਇਸ ਸਬੰਧੀ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਤਰਨਤਾਰਨ ਅਤੇ ਸ਼੍ਰੀ ਸਤਿਨਾਮ ਸਿੰਘ ਬਾਠ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਤਰਨਤਾਰਨ ਨੇ ਦੱਸਿਆ ਕਿ ਵਿਭਾਗ ਵੱਲੋਂ ਅਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਐੱਸ. ਸੀ. ਈ. ਆਰ. ਟੀ. ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਦੇ ਵੱਖ-ਵੱਖ ਗਤੀਵਿਧੀਆਂ ਨਾਲ ਸਬੰਧਿਤ ਆਨਲਾਈਨ ਮੁਕਾਬਲੇ ਅਪਰੈਲ ਮਹੀਨੇ ਤੋਂ ਆਰੰਭ ਕੀਤੇ ਗਏ ਸਨ, ਜੋ 15 ਅਗਸਤ ਤੱਕ ਕਰਵਾਏ ਜਾਣਗੇ।
ਉਹਨਾਂ ਦੱਸਿਆ ਕਿ ਵਿਭਾਗ ਵੱਲੋਂ ਮਈ ਮਹੀਨੇ ਦੌਰਾਨ ਕਰਵਾਏ ਗਏ ਬਲਾਕ ਅਤੇ ਤਹਿਸੀਲ ਪੱਧਰੀ ਭਾਸ਼ਣ ਮੁਕਾਬਲਿਆਂ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ। ਸ਼੍ਰ ਪਰਮਜੀਤ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ ਅਤੇ ਸ਼੍ਰੀ ਗੁਰਬਚਨ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਤਰਨਤਾਰਨ ਨੇ ਦੱਸਿਆ ਕਿ ਭਾਸ਼ਣ ਮੁਕਾਬਲਿਆਂ ਵਿੱਚ ਜਿਲ੍ਹੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਮੂਹ ਬਲਾਕਾਂ ਵਿੱਚੋਂ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਵਰਗ ਦੇੇ 16 ਵਿਦਿਆਰਥੀਆਂ ਨੇ ਪਹਿਲੇ ਦੋ ਸਥਾਨ ਹਾਸਿਲ ਕੀਤੇ।
ਬਲਾਕ ਲੈਵਲ ਤੇ ਪ੍ਰਾਇਮਰੀ ਪੱਧਰ ਤੇ ਸਰਕਾਰੀ ਪ੍ਰਾਇਮਰੀ ਸਕੂਲ ਪਹੂਵਿੰਡ, ਸਪਸ ਠੱਠੀਆਂ ਮਹੰਤਾਂ, ਸਪਸ ਜਵੰਦਪੁਰ, ਸਪਸ ਜਵੰਦਾ ਕਲਾਂ,ਸਪਸ ਬੁੱਗਾ, ਸਪਸ ਮੁਗਲਵਾਲਾ, ਸਪਸ ਰੈਸੀਆਣਾ,ਸਪਸ ਜੰਡ ਅਤੇ ਸੈਕੰਡਰੀ ਪੱਧਰ ਤੇ ਸਸਸਸ ਮੀਆਵਿੰਡ ਅਤੇ ਸਹਸ ਚੂਸਲੇਵੜ ਦੇ ਵਿਦਿਆਰਥੀ ਪਹਿਲੇ ਸਥਾਨ ਤੇ ਰਹੇ ਜਦਕਿ ਸਰਕਾਰੀ ਪ੍ਰਾਇਮਰੀ ਸਕੂਲ ਧੁੰਨ, ਗਗੜੇਵਾਲ, ਨੱਥੂਪੁਰ,ਠਰੂ,ਮਾਣਕਪੁਰਾ,ਬਾਠ ਅਤੇ ਸਪਸ ਭੂਰਾ ਕਰੀਮਪੁਰਾ ਦੇ ਵਿਦਿਆਰਥੀ ਇਸ ਮੁਕਾਬਲੇ ਵਿੱਚ ਦੂਸਰੇ ਸਥਾਨ ਤੇ ਰਹੇ।ਇਸੇ ਤਰ੍ਹਾਂ ਤਹਿਸੀਲ ਲੈਵਲ ਦੇ ਭਾਸ਼ਣ ਮੁਕਾਬਲਿਆਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਜਵੰਦਪੁਰ, ਸਰਕਾਰੀ ਪ੍ਰਾਇਮਰੀ ਸਕੂਲ ਗਗੜੇਵਾਲ, ਸਰਕਾਰੀ ਪ੍ਰਾਇਮਰੀ ਸਕੂਲ ਪਹੁਵਿੰਡ,ਸਸਸਸ ਮੀਆਂਵਿੰਡ,ਸਹਸ ਚੂਸਲੇਵੜ,ਸਪਸ ਮਾਣਕਪੁਰਾ, ਸਪਸ ਜਵੰਦਾ ਕਲਾਂ ਅਤੇ ਸਪਸ ਠੱਠੀਆਂ ਮਹੰਤਾਂ ਨੇ ਪੁਜੀਸ਼ਨਾਂ ਹਾਸਲ ਕੀਤੀਆਂ।
ਜ਼ਿਕਰਯੋਗ ਹੈ ਕਿ ਵਿਭਾਗ ਵੱਲੋਂ ਇਹਨਾਂ ਅਜਾਦੀ ਸਮਾਗਮਾਂ ਸਬੰਧੀ ਇੱਕ ਖਾਸ ਲੋਗੋ ਵੀ ਤਿਆਰ ਕੀਤਾ ਗਿਆ ਹੈ। ਸਮੂਹ ਸਕੂਲਾਂ ਨੂੰ ਇਸ ਲੋਗੋ ਦੀ ਵਰਤੋਂ ਸਮਾਗਮਾਂ ਦੌਰਾਨ ਕਰਵਾਈਆਂ ਜਾਣ ਵਾਲੀਆਂ ਸਮੁੱਚੀਆਂ ਗਤੀਵਿਧੀਆਂ ਅਤੇ ਇਹਨਾਂ ਦੇ ਪ੍ਰਚਾਰ, ਪ੍ਰਸਾਰ ਲਈ ਕਰਨ ਦੀ ਹਦਾਇਤ ਕੀਤੀ ਗਈ ਹੈ।

Spread the love