ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਲਈ ਬਹਾਦਰੀ ਅਤੇ ਵਿਲੱਖਣ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕਰਨ ਲਈ ਅਰਜ਼ੀਆਂ ਦੀ ਮੰਗ

DC Patiala Amit Kumar

Sorry, this news is not available in your requested language. Please see here.

25 ਜੂਨ ਤੱਕ ਭੇਜੀਆਂ ਜਾ ਸਕਦੀਆਂ ਨੇ ਅਰਜ਼ੀਆਂ
ਪਟਿਆਲਾ, 18 ਜੂਨ 2021
ਪੰਜਾਬ ਸਰਕਾਰ ਵੱਲੋਂ 15 ਅਗਸਤ 2021 ਨੂੰ ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਵਿਸ਼ੇਸ਼ ਖੇਤਰਾਂ ਵਿੱਚ ਉਪਲਬਧੀਆਂ ਕਰਨ ਵਾਲੇ ਅਤੇ ਬਹਾਦਰੀ ਦਿਖਾਉਣ ਵਾਲਿਆਂ ਨੂੰ ਹਰ ਸਾਲ ਦੀ ਤਰ੍ਹਾਂ ਪ੍ਰਮਾਣ ਪੱਤਰ ਨਾਲ ਸਨਮਾਨਿਤ ਕੀਤਾ ਜਾਣਾ ਹੈ। ਇਸ ਸਬੰਧੀ ਰਾਜ ਸਰਕਾਰ ਵੱਲੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਉਹ ਵਿਅਕਤੀ ਜਿਨ੍ਹਾਂ ਨੇ ਕਿਸੇ ਵਿਸ਼ੇਸ਼ ਖੇਤਰ ਵਿੱਚ ਉਪਲਬਧੀਆਂ ਕੀਤੀਆਂ ਜਾ ਬਹਾਦਰੀ ਦਿਖਾਈ ਹੋਵੇ ਉਹ ਆਪਣੀਆਂ ਅਰਜ਼ੀਆਂ 25 ਜੂਨ ਤੋਂ ਪਹਿਲਾਂ-ਪਹਿਲਾਂ ਆਪਣੇ ਖੇਤਰ ਦੇ ਐਸ.ਡੀ.ਐਮ ਦਫ਼ਤਰ ਵਿਖੇ ਜਮ੍ਹਾ ਕਰਵਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਿੱਚ ਸਮਾਜ ਸੇਵਾ, ਕਲਾ, ਸਾਹਿਤ, ਵਿਗਿਆਨ ਅਤੇ ਤਕਨਾਲੋਜੀ ਅਤੇ ਹੋਰ ਪ੍ਰਵੀਨ ਕਿੱਤੇ ਦੇ ਖੇਤਰਾਂ ਵਿੱਚ ਸ਼ਲਾਘਾਯੋਗ ਸੇਵਾਵਾਂ ਪ੍ਰਦਾਨ ਕਰਨ ਵਾਲੇ ਜਾਂ ਅੱਤਵਾਦ ਜਾਂ ਹੋਰ ਗੈਰ ਸਮਾਜੀ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਬਹਾਦਰੀ ਦਿਖਾਉਣ ਵਾਲੇ ਵਿਅਕਤੀ ਅਰਜ਼ੀਆਂ ਦੇ ਸਕਦੇ ਹਨ।
ਸ਼੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਅੱਤਵਾਦ ਜਾਂ ਗੈਰ ਸਮਾਜੀ ਅਨਸਰਾਂ ਖ਼ਿਲਾਫ਼ ਬਹਾਦਰੀ ਦਿਖਾਉਣ ਵਾਲੇ ਵਿਅਕਤੀਆਂ ਅਤੇ ਸਮਾਜ ਸੇਵਾ, ਕਲਾ, ਸਾਹਿਤ, ਵਿਗਿਆਨ ਤੇ ਤਕਨਾਲੋਜੀ ਅਤੇ ਪ੍ਰਵੀਨ ਕਿੱਤਿਆਂ ਵਿੱਚ ਪ੍ਰਾਪਤੀਆਂ ਕਰਨ ਵਾਲਿਆਂ ਨੂੰ ਪ੍ਰਮਾਣ ਪੱਤਰ ਨਾਲ ਇੱਕ ਚਾਂਦੀ ਦਾ ਗੋਲਡ ਪਾਲਿਸ਼ਡ ਮੈਡਲ ਅਤੇ ਗਰਮ ਸ਼ਾਲ ਦੇਕੇ ਸਨਮਾਨਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੋਵਿਡ-19 ਮਹਾਂਮਾਰੀ ਦੌਰਾਨ ਵੱਖ-ਵੱਖ ਵਿਭਾਗਾਂ ਦੇ ਜਿਨ੍ਹਾਂ ਕਰਮਚਾਰੀਆਂ ਨੇ ਅਣਥੱਕ ਮਿਹਨਤ ਨਾਲ ਸ਼ਲਾਘਾਯੋਗ ਡਿਊਟੀਆਂ ਨਿਭਾਈਆਂ ਹਨ, ਉਨ੍ਹਾਂ ਦੇ ਨਾਮ ਦੀ ਸਿਫਾਰਸ਼ ਵਿਭਾਗ ਆਪਣੇ ਪ੍ਰਬੰਧਕੀ ਵਿਭਾਗ ਦੇ ਉੱਚ ਅਧਿਕਾਰੀ ਰਾਹੀਂ ਪੁਲਿਸ ਵੈਰੀਫਿਕੇਸ਼ਨ ਕਰਵਾਉਣ ਉਪਰੰਤ ਸਰਕਾਰ ਨੂੰ ਭੇਜ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਪ੍ਰਮਾਣ ਪੱਤਰ-2021 ਲਈ ਯੋਗ ਸਿਫਾਰਸ਼ਾਂ ਸਬੰਧਤ ਅਧਿਕਾਰੀ/ਕਰਮਚਾਰੀ/ਵਿਅਕਤੀ ਦੀ ਜੀਵਨੀ, ਬਾਇਓ ਡਾਟਾ ਅਤੇ ਉਸ ਵੱਲੋਂ ਕੀਤੇ ਗਏ ਕੰਮਾਂ ਬਾਰੇ ਵਿਸਥਾਰ ਨਾਲ ਦੱਸਦੇ ਹੋਏ, ਉਸਦੀਆਂ ਕੁੱਲ ਪੰਜ ਕਾਪੀਆਂ ਪੰਜਾਬੀ ਅਤੇ ਅੰਗਰੇਜ਼ੀ ‘ਚ ਭੇਜਣੀਆਂ ਲਾਜ਼ਮੀ ਹਨ।

Spread the love