ਨਵਾਂਸ਼ਹਿਰ, 12 ਅਗਸਤ 2021 ਦੇਸ਼ ਦੇ 75ਵੇਂ ਸੁਤੰਤਰਤਾ ਦਿਵਸ ਦਾ ਜ਼ਿਲਾ ਪੱਧਰੀ ਸਮਾਗਮ ਸਰਕਾਰੀ ਆਈ. ਟੀ. ਆਈ ਗਰਾਊਂਡ, ਨਵਾਂਸ਼ਹਿਰ ਵਿਖੇ ਹੋਵੇਗਾ, ਜਿਸ ਦੀ ਫੁੱਲ ਡਰੈੱਸ ਰਿਹਰਸਲ ਭਲਕੇ 13 ਅਗਸਤ ਨੂੰ ਸਵੇਰੇ 9 ਵਜੇ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ 15 ਅਗਸਤ ਨੂੰ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਜ਼ਿਲਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਹੋਣਗੇ ਅਤੇ ਉਹ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨਾਂ ਦੱਸਿਆ ਕਿ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕਰਕੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
ਫੋਟੋ :-ਡਾ. ਸ਼ੇਨਾ ਅਗਰਵਾਲ, ਡਿਪਟੀ ਕਮਿਸ਼ਨਰ।