‘ਸੁਰੱਖਿਅਤ ਮਾਤ੍ਰਤਵ ਮੁਹਿੰਮ’ ਅਧੀਨ 540 ਗਰਭਵਤੀ ਔਰਤਾਂ ਦੀ ਵਿਸ਼ੇਸ਼ ਕੈਂਪਾਂ ਦੌਰਾਨ ਜਾਂਚ: ਡਾ. ਔਲਖ

Sorry, this news is not available in your requested language. Please see here.

ਸਰਕਾਰੀ ਸਿਹਤ ਸੰਸਥਾਵਾਂ ਵਿੱਚ ਲਾਏ ਗਏ ਵਿਸ਼ੇਸ਼ ਕੈਂਪ
ਬਰਨਾਲਾ, 9 ਜੁਲਾਈ 2021
ਸਿਹਤ ਵਿਭਾਗ ਬਰਨਾਲਾ ਵੱਲੋਂ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲਾ ਪਰਿਵਾਰ ਭਲਾਈ ਅਫਸਰ ਡਾ. ਨਵਜੋਤਪਾਲ ਭੁੱਲਰ ਦੀ ਅਗਵਾਈ ਹੇਠ ਜ਼ਿਲੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ “ਸੁਰੱਖਿਅਤ ਮਾਤ੍ਰਤਵ ਮੁਹਿੰਮ’’ ਤਹਿਤ ਗਰਭਵਤੀ ਔਰਤਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਉਨਾਂ ਕਿਹਾ ਕਿ ਜ਼ੱਚਾ ਬੱਚਾ ਦੀ ਸਿਹਤ ਸੰਭਾਲ ਪ੍ਰਤੀ ਸਿਹਤ ਵਿਭਾਗ ਆਪਣੀ ਜ਼ਿੰਮੇਵਾਰੀ ਸਮਝਦਿਆਂ ਹਰ ਮਹੀਨੇ ਇਹ ਵਿਸ਼ੇਸ਼ ਜਾਂਚ ਕੈਂਪ ਲਗਾਉਂਦਾ ਹੈ।
ਡਾ. ਔਲਖ ਨੇ ਦੱਸਿਆ ਕਿ ਇਨਾਂ ਵਿਸ਼ੇਸ਼ ਕੈਂਪਾਂ ਦੌਰਾਨ ਔਰਤਾਂ ਰੋਗਾਂ ਦੇ ਮਾਹਿਰ ਡਾਕਟਰ/ਮੈਡੀਕਲ ਅਫਸਰਾਂ ਵੱਲੋਂ ਪੀ.ਐਚ.ਸੀ. ਪੱਧਰ ਤੱਕ ਗਰਭਵਤੀ ਔਰਤਾਂ ਦੀ ਜਾਂਚ ਲਈ ਡਿਊਟੀ ਲਗਾਈ ਗਈ, ਜੋ ਕਿ ਪੰਜਾਬ ਭਰ ਵਿੱਚ ਇਸ ਮੁਹਿੰਮ ਦੌਰਾਨ ਪਹਿਲੀ ਵਾਰ ਹੋਇਆ ਹੈ। ਉਨਾਂ ਦੱਸਿਆ ਕਿ ਇਨਾਂ ਕੈਪਾਂ ਦੌਰਾਨ ਗਰਭਵਤੀ ਔਰਤਾਂ ਦੀ ਮੈਡੀਕਲ ਜਾਂਚ ਅਤੇ ਕਾਊਂਸਲਿੰਗ ਕਰ ਕੇ ਮੁਫਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ ਅਤੇ ਲੋੜੀਂਦੇ ਚੈਕਅਪ ਸਮੇਂ ਸਿਰ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਸਿਵਲ ਸਰਜਨ ਬਰਨਾਲਾ ਨੇ ਕਿਹਾ ਕਿ ਵਿਸ਼ੇਸ਼ ਕੈਂਪਾਂ ਦੌਰਾਨ ਸਬੰਧਤ ਖੇਤਰ ਦੀ ਆਸ਼ਾ ਵੱਲੋਂ ਵੱਧ ਤੋਂ ਵੱਧ ਗਰਭਵਤੀ ਔਰਤਾਂ ਨੁੂੰ ਇਨਾਂ ਕੈਂਪਾਂ ਵਿੱਚ ਜਾਂਚ ਲਈ ਲਿਆਂਦਾ ਗਿਆ ਤੇ ਜ਼ਿਲਾ ਬਰਨਾਲਾ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ 540 ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ।
ਸਿਵਲ ਸਰਜਨ ਬਰਨਾਲਾ ਨੇ ਕਿਹਾ ਕਿ “ਸੁਰੱਖਿਅਤ ਮਾਤ੍ਰਤਵ ਮੁਹਿੰਮ’’ ਤਹਿਤ ਲਗਾਏ ਜਾਂਦੇ ਵਿਸ਼ੇਸ਼ ਕੈਂਪਾਂ ਦਾ ਮੁੱਖ ਉਦੇਸ਼ ਸਿਹਤ ਵਿਭਾਗ ਵੱਲੋਂ ਗਰਭਵਤੀ ਔਰਤਾਂ ਦੀ ਸੰਪੂਰਨ ਦੇਖਭਾਲ ਤੇ ਸਿਹਤ ਵਿਭਾਗ ਵੱਲੋਂ ਜਣੇਪੇ ਦੌਰਾਨ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਪ੍ਰਤੀ ਜਾਗਰੂਕ ਕਰਨਾ ਹੁੰਦਾ ਹੈ।
ਡਾ. ਔਲਖ ਨੇ ਦੱਸਿਆ ਕਿ ਸਿਵਲ ਸਰਜਨ ਦਫਤਰ ਦੇ ਸਮੂਹ ਪੋ੍ਰਗਰਾਮ ਅਫਸਰਾਂ ਵੱਲੋਂ ਇਨਾਂ ਕੈਂਪਾਂ ਦੀ ਜਾਂਚ ਵੀ ਕੀਤੀ ਗਈ ਤੇ ਦੱਸਿਆ ਕਿ ਜ਼ੱਚਾ ਬੱਚਾ ਦੀ ਸਿਹਤ ਲਈ ਸੰਸਥਾਗਤ ਜਣੇਪਾ ਹੀ ਕਰਵਾਉਣਾ ਚਾਹੀਦਾ ਹੈ ਅਤੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲਾਂ ਵਿਚ ਮਿਲਣ ਵਾਲੀਆਂ ਮੁਫਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਫਾਇਦਾ ਲੈਣਾ ਚਾਹੀਦਾ ਹੈ।

Spread the love