7 ਲੱਖ ਰੁਪਏ ਦੀ ਲਾਗਤ ਨਾਲ ਦੋਵਾਂ ਸੜਕਾਂ ਦਾ ਹੋਵੇਗਾ ਨਵੀਨੀਕਰਨ
ਪੰਜਾਬ ਸਰਕਾਰ ਨੇ ਹੁਸ਼ਿਆਰਪੁਰ ’ਚ ਲੋਕਾਂ ਦੀ ਸਹੂਲਤ ਅਨੁਸਾਰ ਕਰਾਇਆ ਲਾਮਿਸਾਲ ਵਿਕਾਸ
ਹੁਸ਼ਿਆਰਪੁਰ, 24 ਮਈ,2021 ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਥਾਨਕ ਸ਼ਾਂਤੀ ਨਗਰ ਪਿੰਡ ’ਚ ਦੋ ਵੱਖ-ਵੱਖ ਸੜਕਾਂ ਦੇ ਕੰਮ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਹੁਸ਼ਿਆਰਪੁਰ ਸਹਿਰ ਅੰਦਰ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਲਾਮਿਸਾਲ ਵਿਕਾਸ ਕਾਰਜ ਕਰਵਾਏ ਹਨ ਜਿਸ ਨਾਲ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਨਵੀਂ ਮਜ਼ਬੂਤੀ ਮਿਲੀ ਹੈ। ਸੁੰਦਰ ਸ਼ਾਮ ਅਰੋੜਾ ਨੇ ਇਸ ਕੰਮ ਦੀ ਸ਼ੁਰੂਆਤ ਪਿੰਡ ਦੇ ਵਸਨੀਕ ਚੌਧਰੀ ਰਾਮ ਦਾਸ ਤੋਂ ਕਰਵਾਈ।
ਸਥਾਨਕ ਹੁਸ਼ਿਆਰਪੁਰ-ਚੰਡੀਗੜ੍ਹ ਰੋਡ ਤੋਂ ਮਾਨਵ ਕੇਂਦਰ ਤੱਕ 0.25 ਕਿਲੋਮੀਟਰ ਲੰਬੇ ਸੜਕ ਦੇ ਟੋਟੇ ਅਤੇ ਸ਼ਾਂਤੀ ਨਗਰ ਤੋਂ ਗੁੱਜਰ ਬਸਤੀ ਤੱਕ 0.37 ਕਿਲੋਮੀਟਰ ਲੰਬੀ ਸੜਕ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਮੌਕੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਦੋਵੇਂ ਸੜਕਾਂ ਦੀ ਦਿੱਖ ਕ੍ਰਮਵਾਰ 3 ਲੱਖ ਰੁਪਏ ਅਤੇ 4 ਲੱਖ ਰੁਪਏ ਦੀ ਲਾਗਤ ਨਾਲ ਸੰਵਾਰੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਸੜਕਾਂ ਬਨਣ ਨਾਲ ਇਲਾਕੇ ਅਤੇ ਆਲੇ-ਦੁਆਲੇ ਦੇ ਖੇਤਰਾਂ ਦੇ ਵਸਨੀਕਾਂ ਨੂੰ ਆਵਾਜਾਈ ਲਈ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਸ਼ਿਆਰਪੁਰ ਦੇ ਲਗਭਗ ਹਰ ਖੇਤਰ ਵਿੱਚ ਲੋੜੀਂਦੇ ਵਿਕਾਸ ਕਾਰਜ ਕਰਵਾ ਕੇ ਲੋਕਾਂ ਲਈ ਹਰ ਸਹੂਲਤ ਯਕੀਨੀ ਬਣਾਈ ਹੈ। ਉਨ੍ਹਾਂ ਦੱਸਿਆ ਕਿ ਹਰ ਵਾਰਡ ਅੰਦਰ ਨਵੀਆਂ ਗਲੀਆਂ/ਸੜਕਾਂ, ਓਪਨ ਜਿੰਮ, ਪੀਣ ਵਾਲੇ ਪਾਣੀ ਦੀ ਸਪਲਾਈ ਲਈ ਟਿਊਬਵੈਲ ਆਦਿ ਲਗਾਉਣ ਤੋਂ ਇਲਾਵਾ ਸੀਵਰੇਜ਼ ਸਿਸਟਮ ਦੀ ਮੁਕੰਮਲ ਕਾਇਆ ਕਲਪ ਕੀਤੀ ਗਈ ਹੈ।
ਇਸ ਮੌਕੇ ਸਰਪੰਚ ਜਸਵਿੰਦਰ ਕੌਰ, ਰਾਮ ਕੁਮਾਰ, ਪੰਚ ਪਰਮਜੀਤ, ਪੰਚ ਰਜਨੀ, ਪੰਚ ਰੀਤਾ, ਪੰਚ ਗਿਆਨ ਕੌਰ, ਪੰਚ ਕਮਲਜੀਤ ਕੌਰ, ਪੰਚ ਸਤਿਆ ਦੇਵੀ, ਪੰਚ ਮੀਨਾ ਕੁਮਾਰੀ, ਕੌਂਸਲਰ ਮੁਕੇਸ਼ ਮੱਲ ਸਾਗਰ, ਸਾਬਕਾ ਕੌਂਸਲਰ ਸੁਰਿੰਦਰ ਪਾਲ ਸਿੱਧੂ, ਸਰਪੰਚ ਕੁਲਦੀਪ ਅਰੋੜਾ, ਰਾਹੁਲ ਗੋਹਿਲ ਆਦਿ ਵੀ ਮੌਜੂਦ ਸਨ।