ਸੇਵਾ ਕੇਂਦਰਾਂ ‘ਚ ਦੋ ਹੋਰ ਸੇਵਾਵਾਂ ਦਾ ਹੋਇਆ ਵਾਧਾ

GURPREET SINGH KHAIRA
ਵੈਕਸੀਨ ਰਾਹੀਂ ਹੀ ਕੋਵਿਡ-19 ਦੀ ਭਿਆਨਕ ਮਹਾਂਮਾਰੀ ‘ਤੇ ਲਗਾਈ ਜਾ ਸਕਦੀ ਹੈ ਰੋਕ-ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਟਰੇਡ ਲਾਇਸੈਂਸ ਬਣਾਉਣ ਦੇ ਨਵਿਆਉਣ ਦੀ ਸਹੂਲਤ ਵੀ ਹੁਣ ਸੇਵਾ ਕੇਂਦਰਾਂ ‘ਚ ਉਪਲਬਧ
ਅੰਮ੍ਰਿਤਸਰ , 26 ਅਗਸਤ 2021
ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਤੇ ਲੋਕ ਸ਼ਿਕਾਇਤਾਂ ਮਾਮਲੇ ਵਿਭਾਗ ਅਤੇ ਈ-ਗਵਰਨੈਂਸ ਸੁਸਾਇਟੀ ਵੱਲੋਂ ਸੇਵਾ ਕੇਂਦਰਾਂ ‘ਚ ਵਪਾਰੀਆਂ ਦੀ ਸਹੂਲਤ ਲਈ ਦੋ ਹੋਰ ਸੇਵਾਵਾਂ ਦਾ ਵਾਧਾ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜ਼ਿਲ੍ਹੇ ਦੇ 41 ਸੇਵਾ ਕੇਂਦਰਾਂ ‘ਚ ਹੁਣ ਨਵੇਂ ਅਤੇ ਨਵਿਆਉਣ ਯੋਗ (ਰੀਨਿਊ) ਟਰੇਡ ਲਾਇਸੈਂਸ ਦੀਆਂ ਸੇਵਾਵਾਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਬਿਹਤਰ ਢੰਗ ਨਾਲ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਨੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਦਿੱਤੇ ਜਾਂਦੇ ਟਰੇਡ ਲਾਇਸੈਂਸ ਦੀ ਸੇਵਾ ਵੀ ਹੁਣ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ‘ਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਹੁਣ ਵਪਾਰੀ ਆਪਣਾ ਨਵਾਂ ਟਰੇਡ ਲਾਇਸੈਂਸ ਜਾ ਫੇਰ ਰੀਨਿਊ ਕਰਵਾਉਣ ਲਈ ਆਪਣੇ ਨੇੜਲੇ ਸੇਵਾ ਕੇਂਦਰ ਨਾਲ ਸੰਪਰਕ ਕਰ ਸਕਦੇ ਹਨ।

 

Spread the love