ਸੇਵਾ ਕੇਂਦਰਾਂ ਵਿਚ ਪੰਜਾਬ ਮੰਡੀ ਬੋਰਡ ਨਾਲ ਸਬੰਧਤ ਦੋ ਹੋਰ ਸੇਵਾਵਾਂ ਦਾ ਵਾਧਾ

Sorry, this news is not available in your requested language. Please see here.

ਨਵਾਂਸ਼ਹਿਰ, 15 ਸਤੰਬਰ 2021
ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ ਵੱਲੋਂ ਲੋਕਾਂ ਨੂੰ ਇਕੋ ਛੱਤ ਥੱਲੇ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਡਿਜੀਟਲ ਢੰਗ ਰਾਹੀਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਸੇਵਾ ਕੇਂਦਰਾਂ ਵਿਚ ਪੰਜਾਬ ਮੰਡੀ ਬੋਰਡ ਦੀਆਂ ਧਾਰਾ 10 ਅਧੀਨ ਲਾਇਸੰਸ ਜਾਰੀ ਕਰਨ ਅਤੇ ਨਵਿਆਉਣ ਸਬੰਧੀ ਦੋ ਸੇਵਾਵਾਂ ਵੀ ਸੇਵਾ ਕੇਂਦਰਾਂ ਤੋਂ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਉੁਨਾਂ ਦੱਸਿਆ ਕਿ ਮੰਡੀ ਬੋਰਡ ਦੀ ਧਾਰਾ 10 ਅਧੀਨ ਲਾਇਸੰਸ ਜਾਰੀ ਕਰਨ ਲਈ 1050 ਰੁਪਏ ਅਤੇ ਲਾਇਸੰਸ ਨਵਿਆਉਣ ਲਈ 525 ਰੁਪਏ ਸੇਵਾ ਕੇਂਦਰਾਂ ਦੀ ਫੈਸੀਲੀਟੇਸ਼ਨ ਫੀਸ ਹੋਵੇਗੀ। ਉਨਾਂ ਕਿਹਾ ਕਿ ਜ਼ਿਲੇ ਦੇ ਸਮੂਹ 17 ਸੇਵਾ ਕੇਂਦਰਾਂ ਵਿਚ ਇਹ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਹੁਣ ਬਿਨੈਕਾਰ ਪੰਜਾਬ ਮੰਡੀ ਬੋਰਡ ਨਾਲ ਸਬੰਧਤ ਨਵੇਂ ਲਾਇਸੰਸ ਬਣਵਾਉਣ ਜਾਂ ਨਵਿਆਉਣ ਲਈ ਆਪਣੇ ਨਜ਼ਦੀਕੀ ਸੇਵਾ ਕੇਂਦਰ ਵਿਖੇ ਅਪਲਾਈ ਕਰ ਸਕਦੇ ਹਨ। ਉਨਾਂ ਕਿਹਾ ਕਿ ਇਸ ਸਬੰਧੀ ਸੇਵਾ ਕੇਂਦਰਾਂ ਦੇ ਅਮਲੇ ਨੂੰ ਪਹਿਲਾਂ ਹੀ ਸਿਖਲਾਈ ਮੁਹੱਈਆ ਕਰਵਾਈ ਜਾ ਚੁੱਕੀ ਹੈ। ਉਨਾਂ ਕਿਹਾ ਕਿ ਸੇਵਾ ਕੇਂਦਰਾਂ ਵਿਚ ਅਜਿਹੀਆਂ ਸੁਵਿਧਾਵਾਂ ਦਾ ਇਜ਼ਾਫ਼ਾ ਹੋਣ ਨਾਲ ਸਰਕਾਰੀ ਕੰਮਕਾਜ਼ ਹੋਰ ਬਿਹਤਰ ਅਤੇ ਪਾਰਦਰਸ਼ੀ ਬਣੇਗਾ।
Spread the love