ਫਿਰੋਜ਼ਪੁਰ 30 ਅਪ੍ਰੈਲ 2022
ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਫਿਰੋਜ਼ਪੁਰ ਛਾਉਣੀ ਵੱਲੋਂ ਮਿਤੀ 1 ਮਈ ਅਤੇ 8 ਮਈ ਨੂੰ ਬੱਚਿਆਂ ਦੇ ਧਾਰਮਿਕ ਮੁਕਾਬਲੇ ਕੁਇਜ਼ ਕੰਪੀਟੀਸ਼ਨ ਅਤੇ 8 ਮਈ ਨੂੰ ਸਾਲਾਨਾ ਗੁਰਮਤਿ ਸਮਾਗਮ ਖ਼ਾਲਸਾ ਗੁਰਦੁਆਰਾ ਫਿਰੋਜ਼ਪੁਰ ਛਾਉਣੀ ਵਿੱਚ ਕਰਵਾਏ ਜਾਣਗੇ! ਇਹ ਦੋਵੇਂ ਮੁਕਾਬਲੇ ਖ਼ਾਲਸਾ ਗਰਦੁਆਰਾ ਫਿਰੋਜ਼ਪੁਰ ਛਾਉਣੀ ਵਿਖੇ ਕਰਵਾਏ ਜਾਣਗੇ ਅਤੇ ਕੀਰਤਨ ਭਾਈ ਅਮਨਦੀਪ ਸਿੰਘ ਜੀ ਹਜ਼ੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਭਾਈ ਜਸਵੰਤ ਸਿੰਘ ਪਰਵਾਨਾ ਕਥਾ ਵਾਚਕ ਗੁਰੂ ਜੱਸ ਸਰਵਣ ਕਰਾਉਣਗੇ.
ਹੋਰ ਪੜ੍ਹੋ :- ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਪਿੰਡ ਜੱਸੀਆਂ ‘ਚ ਸੀਵਰੇਜ਼ ਪਾਉਣ ਦੇ ਕੰਮ ਦਾ ਉਦਘਾਟਨ
ਇਹ ਜਾਣਕਾਰੀ ਦਿੰਦੇ ਹੋਏ ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਦੇ ਪ੍ਰਧਾਨ ਸ. ਬਲਜੀਤ ਸਿੰਘ ਖਾਲਸਾ ਜੀ ਨੇ ਦੱਸਿਆ ਕਿ 1 ਮਈ ਨੂੰ ਸਕੂਲਾਂ ਦੇ ਬੱਚਿਆਂ ਦੇ ਧਾਰਮਿਕ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਜੀਵਨੀ ਨਾਲ ਸਬੰਧਤ ਮੁਕਾਬਲੇ ਕਰਵਾਏ ਜਾਣਗੇ ਜਿਸ ਵਿਚ ਨੌਵੀਂ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਬੱਚਿਆਂ ਨੇ ਭਾਗ ਲੈਣਾ ਹੈ ਜਿਸ ਵਿੱਚ ਇੱਕ ਸਕੂਲ ਦੀ ਇਕ ਟੀਮ ਨੇ ਵਿੱਚ ਭਾਗ ਲੈਣਾ ਹੈ ਟੀਮ ਦੇ ਵਿੱਚ ਤਿੰਨ ਬੱਚੇ ਹੋਣਗੇ ਇਸ ਤੋਂ ਇਲਾਵਾ ਮਿਤੀ 8 ਮਈ ਨੂੰ ਸਾਲਾਨਾ ਗੁਰਮਤਿ ਸਮਾਗਮ ਵੀ ਕਰਵਾਇਆ ਜਾਵੇਗਾ ਜਿਸ ਵਿਚ ਸ੍ਰ ਅਮਨਦੀਪ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਆਪਣੇ ਰਸ ਭਿੰਨਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਸਰਦਾਰ ਭਾਈ ਜਸਵੰਤ ਸਿੰਘ ਪਰਵਾਨਾ ਗੁਰਮਤਿ ਵਿਚਾਰਾਂ ਨਾਲ ਗੁਰੂ ਜੱਸ ਸਰਵਣ ਕਰਾਉਣਗੇ ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਇਹ ਸਾਰੇ ਪ੍ਰੋਗਰਾਮ ਸਵੇਰੇ 8 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ ਬਾਅਦ ਇਕ ਵਜੇ ਤੱਕ ਚੱਲਣਗੇ ਇਸ ਦੌਰਾਨ ਸੰਗਤਾਂ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ ਅਤੇ ਭਾਗ ਲੈਣ ਵਾਲੇ ਬੱਚਿਆਂ ਨੂੰ ਵੀ ਸਨਮਾਨਤ ਕੀਤਾ ਜਾਵੇਗਾ ਇਸ ਮੌਕੇ ਤੇ ਵੱਖ ਵੱਖ ਸ਼ਹਿਰਾਂ ਦੀਆਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵੀ ਉਚੇਚੇ ਤੌਰ ਤੇ ਪਹੁੰਚ ਕੇ ਗੁਰੂ ਜੱਸ ਸਰਵਣ ਕਰਨਗੀਆਂ ਉਨ੍ਹਾਂ ਨੇ ਸਮੂਹ ਇਲਾਕਾ ਨਿਵਾਸੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਮੌਕੇ ਤੇ ਗੁਰੂ ਜੱਸ ਸਰਵਣ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ
ਇਸ ਮੌਕੇ ਤੇ ਸੁਸਾਇਟੀ ਦੇ ਸਕੱਤਰ ਸ ਹਰਵਿੰਦਰਜੀਤ ਸਿੰਘ ਵਾਈਸ ਪ੍ਰਧਾਨ ਸ. ਜਸਵੰਤ ਸਿੰਘ, ਸ. ਹਰਚਰਨ ਸਿੰਘ , ਸ. ਕਸ਼ਮੀਰ ਸਿੰਘ, ਸ. ਤਰਲੋਚਨ ਸਿੰਘ, ਸ. ਦਲਜੀਤ ਸਿੰਘ, ਸ.ਸਵਰਨ ਸਿੰਘ ਮਨਚੰਦਾ,ਸ. ਹਰਭਜਨ ਸਿੰਘ ਅਤੇ ਬਲਵੰਤ ਸਿੰਘ ਵੀ ਹਾਜ਼ਰ ਸਨ