ਚੰਡੀਗੜ੍ਹ 10 ਅਗਸਤ 2021 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਫਗਵਾੜਾ ਵਿਧਾਨ ਸਭਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਪ੍ਰਚਾਰ ਨੂੰ ਸਹਿਯੋਗ ਕਰਨ ਵਾਸਤੇ ਪਾਰਟੀ ਦੇ ਸੀਨੀਅਰ ਆਗੂਆਂ ਤੇ ਅਧਾਰਤ 4 ਮੈਂਬਰੀ ਕਮੇਟੀ ਦਾ ਐਲਾਨ ਕਰ ਦਿੱਤਾ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਕਮੇਟੀ ਵਿੱਚ ਸ. ਬਲਦੇਵ ਸਿੰਘ ਖਹਿਰਾ ਐਮ.ਐਲ.ਏ ਫਿਲੌਰ, ਸ. ਸਰਵਣ ਸਿੰਘ ਕੁਲਾਰ ਸਾਬਕਾ ਜਿਲਾ ਪ੍ਰਧਾਨ, ਸ. ਜਰਨੈਲ ਸਿੰਘ ਵਾਹਦ ਸਾਬਕਾ ਚੇਅਰਮੈਨ ਮਾਰਕਫੈਡ ਅਤੇ ਸ. ਰਣਜੀਤ ਸਿੰਘ ਖੁਰਾਣਾ ਸਾਬਕਾ ਡਿਪਟੀ ਮੇਅਰ ਫਗਵਾੜਾ ਨੂੰ ਸ਼ਾਮਲ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹ ਕਮੇਟੀ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਉਮੀਦਵਾਰ ਨੂੰ ਆ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿਤਾਉਣ ਵਾਸਤੇ ਦਿਨ ਰਾਤ ਇੱਕ ਕਰਕੇ ਕੰਮ ਕਰੇਗੀ।