ਜ਼ਿਲਾ ਕਚਿਹਰੀਆਂ ’ਚ 11 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ

National Lok Adalat
National Lok Adalat

Sorry, this news is not available in your requested language. Please see here.

ਵਧੇਰੇ ਜਾਣਕਾਰੀ ਲਈ 01679-243522 ’ਤੇ ਕੀਤਾ ਜਾ ਸਕਦਾ ਹੈ ਸੰਪਰਕ
ਬਰਨਾਲਾ, 8 ਸਤੰਬਰ 2021
ਬਰਨਾਲਾ ਦੀਆਂ ਸਾਰੀਆਂ ਦੀਵਾਨੀ ਅਤੇ ਫੌਜਦਾਰੀ ਅਦਾਲਤਾਂ ਵਿੱਚ 11 ਸਤੰਬਰ 2021 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ।
ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੇ ਸਕੱਤਰ ਸ੍ਰੀਮਤੀ ਪ੍ਰਤਿਮਾ ਅਰੋੜਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਸਟੇਟ ਲੀਗਲ ਸਰਵਿਸਜ਼ ਅਥਾਰਟੀ, ਐੱਸ.ਏ.ਐੱਸ. ਨਗਰ ਮੋਹਾਲੀ ਦੀਆਂ ਹਦਾਇਤਾਂ ਅਤੇ ਮਾਨਯੋਗ ਜਿਲਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਵਰਿੰਦਰ ਅੱਗਰਵਾਲ ਦੀ ਅਗਵਾਈ ਹੇਠ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।
ਇਸ ਕੌਮੀ ਲੋਕ ਅਦਾਲਤ ਵਿੱਚ ਦੀਵਾਨੀ, ਸਮਝੌਤਾ ਯੋਗ ਫੌਜਦਾਰੀ, ਬੈਂਕ ਰਿਕਵਰੀ, ਚੈੱਕ ਬਾਊਂਸ, ਬਿਜਲੀ ਪਾਣੀ ਦੇ ਬਿੱਲਾਂ ਸਬੰਧੀ, ਘਰੇਲੂ ਝਗੜਿਆਂ ਸਬੰਧੀ ਅਤੇ ਭੂਮੀ ਪ੍ਰਾਪਤੀ ਮਾਮਲੇ ਆਦਿ ਨਾਲ ਸਬੰਧਿਤ ਕੇਸਾਂ ਨੂੰ ਸੁਣਿਆ ਜਾਵੇਗਾ ਅਤੇ ਮੌਕੇ ’ਤੇ ਹੀ ਰਜ਼ਾਮੰਦੀ ਨਾਲ ਝਗੜਿਆਂ ਦੇ ਨਿਪਟਾਰੇ ਕਰਵਾਏ ਜਾਣਗੇ। ਉਨਾਂ ਦੱਸਿਆ ਕਿ ਜਿਹੜੇ ਲੋਕ ਇਨਾਂ ਵਿਸ਼ਿਆਂ ਨਾਲ ਸਬੰਧਤ ਕੇਸਾਂ ਦਾ ਨੈਸ਼ਨਲ ਲੋਕ ਅਦਾਲਤ ਰਾਹੀਂ ਨਿਪਟਾਰਾ ਕਰਵਾਉਣਾ ਚਾਹੰੁਦੇ ਹਨ, ਉਹ ਸਬੰਧਤ ਕੋਰਟ ਵਿੱਚ ਜਿੱਥੇ ਉਨਾਂ ਦਾ ਕੇਸ ਚੱਲਦਾ ਹੈ, ਆਪਣੀ ਅਰਜ਼ੀ ਦੇ ਸਕਦੇ ਹਨ ਜਾਂ ਨਵੇਂ ਮਾਮਲਿਆ ਦਾ ਨਿਪਟਾਰਾ ਕੌਮੀ ਲੋਕ ਅਦਾਲਤ ਰਾਹੀਂ ਕਰਵਾਉਣ ਲਈ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੇ ਦਫ਼ਤਰ ਵਿੱਚ ਆਪਣੀ ਦਰਖਾਸਤ ਦੇ ਸਕਦੇ ਹਨ।
ਕੌਮੀ ਲੋਕ ਅਦਾਲਤ ਦੇ ਫਾਇਦਿਆ ਬਾਰੇ ਦੱਸਦੇ ਹੋਏ ਸ੍ਰੀਮਤੀ ਪ੍ਰਤਿਮਾ ਅਰੋੜਾ ਨੇ ਜਾਣਕਾਰੀ ਦਿੱਤੀ ਕਿ ਇਨਾਂ ਲੋਕ ਅਦਾਲਤਾਂ ਵਿੱਚ ਸਸਤਾ ਅਤੇ ਛੇਤੀ ਨਿਆਂ ਮਿਲਦਾ ਹੈ। ਇਸ ਤੋਂ ਇਲਾਵਾ ਆਪਸੀ ਰਜ਼ਾਮੰਦੀ ਨਾਲ ਝਗੜੇ ਨਿਪਟਾਏ ਜਾਂਦੇ ਹਨ, ਜਿਸ ਨਾਲ ਕੋਰਟ ਫੀਸ ਵਾਪਸ ਮਿਲ ਜਾਂਦੀ ਹੈ ਅਤੇ ਇਸ ਦੇ ਫ਼ੈੈਸਲੇ ਖ਼ਿਲਾਫ਼ ਕੋਈ ਅਪੀਲ ਵੀ ਨਹੀਂ ਹੁੰਦੀ। ਉਨਾਂ ਅਪੀਲ ਕੀਤੀ ਕਿ ਇਸ ਨੈਸ਼ਨਲ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਵਾਏ ਜਾਣ ਅਤੇ ਫਾਇਦਾ ਲਿਆ ਜਾਵੇ। ਇਸ ਨੈਸ਼ਨਲ ਲੋਕ ਅਦਾਲਤ ਦੀ ਵਧੇਰੇ ਜਾਣਕਾਰੀ ਲਈ ਇਸ ਦਫ਼ਤਰ ਦੇ ਫੋਨ ਨੰਬਰ 01679-243522 ਜਾਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਦੇ ਟੌਲ ਫ੍ਰੀ ਹੈੱਲਪਲਾਈਨ ਨੰਬਰ 1968 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Spread the love